ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

`84 ਸਿੱਖ ਕਤਲੇਆਮ `ਚ ਮੌਤ ਦੀ ਪਹਿਲੀ ਸਜ਼ਾ ਦਾ ਦੋਵੇਂ ਬਾਦਲਾਂ ਨੇ ਕੀਤਾ ਸੁਆਗਤ

`84 ਸਿੱਖ ਕਤਲੇਆਮ `ਚ ਮੌਤ ਦੀ ਪਹਿਲੀ ਸਜ਼ਾ ਦਾ ਦੋਵੇਂ ਬਾਦਲਾਂ ਨੇ ਕੀਤਾ ਸੁਆਗਤ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 1984 ਦੇ ਸਿੱਖ ਕਤਲੇਆਮ `ਚ ਇੱਕ ਦੋਸ਼ੀ ਨੂੰ ਸਜ਼ਾ-ਏ-ਮੌਤ ਅਤੇ ਦੂਜੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸੁਆਗਤ ਕੀਤਾ ਹੈ।


ਇੱਥੇ ਵਰਨਣਯੋਗ ਹੈ ਕਿ ਯਸ਼ਪਾਲ ਸਿੰਘ ਨਾਂਅ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ, ਜੋ ਸਿੱਖ ਕਤਲੇਆਮ ਵਿੱਚ ਕਿਸੇ ਵੀ ਦੋਸ਼ੀ ਨੂੰ ਸੁਣਾਈ ਗਈ ਮੌਤ ਦੀ ਪਹਿਲੀ ਸਜ਼ਾ ਹੈ। ਯਸ਼ਪਾਲ ਸਿੰਘ `ਤੇ ਦੋ ਸਿੱਖਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਸੀ।


ਦੂਜੇ ਦੋਸ਼ੀ ਨਰੇਸ਼ ਸਹਿਰਾਵਤ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਦੇ ਬਾਹਰ ਮੌਜੂਦ ਪੀੜਤ ਸਿੱਖ ਪਰਿਵਾਰਾਂ ਨੇ ਇੱਕਸੁਰ ਨਾਲ ਸਹਿਰਾਵਤ ਨੂੰ ਵੀ ਮੌਤ ਦੀ ਸਜ਼ਾ ਸੁਣਾਏ ਜਾਣ ਦੀ ਮੰਗ ਕੀਤੀ ਹੈ। ਇਨ੍ਹਾਂ ਦੋਵੇਂ ਦੋਸ਼ੀਆਂ ਨੂੰ 35-35 ਲੱਖ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ।


ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅੱਜ ਦੇ ਫ਼ੈਸਲੇ ਨਾਲ ਹਜ਼ਾਰਾਂ ਨਿਰਦੋਸ਼ ਪੀੜਤਾਂ ਲਈ ਇਨਸਾਫ਼ ਦਾ ਰਾਹ ਪੱਧਰਾ ਹੋਵੇਗਾ। ਸ੍ਰੀ ਬਾਦਲ ਨੇ ਕਿਹਾ ਹੈ ਕਿ - ‘ਇਹ ਫ਼ੈਸਲਾ ਇਸ ਗੱਲ ਦਾ ਸਬੂਤ ਹੈ ਕਿ ਕੇਂਦਰ ਵਿੱਚ ਸਰਕਾਰ ਦੇ ਬਦਲਣ ਨਾਲ ਹਜ਼ਾਰਾਂ ਨਿਰਦੋਸ਼ ਸਿੱਖਾਂ ਨੂੰ ਇਨਸਾਫ਼ ਮਿਲਣ ਲੱਗ ਪਿਆ ਹੈ ਕਿਉਂਕਿ ਕੇਂਦਰ `ਚ ਪਿਛਲੀ ਕਾਂਗਰਸ ਸਰਕਾਰ ਨੇ ਅਜਿਹੇ ਸਾਰੇ ਕੇਸ ਬੰਦ ਕਰਵਾ ਦਿੱਤੇ ਸਨ ਪਰ ਮੌਜੁਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਹਿਣ `ਤੇ ਉਹ ਸਾਰੇ ਕੇਸ ਮੁੜ ਖੁਲ੍ਹਵਾਏ ਸਨ।`


ਸ੍ਰੀ ਬਾਦਲ ਨੇ ਕਿਹਾ ਕਿ ਐੱਨਡੀਏ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ ਕਾਇਮ ਕਰਨ ਦਾ ਹੁਕਮ ਜਾਰੀ ਕੀਤਾ ਸੀ; ਜਿਸ ਕਰ ਕੇ ਇਹ ਸਜ਼ਾਵਾਂ ਸੰਭਵ ਹੋ ਸਕੀਆਂ ਹਨ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਅੱਜ ਦੇ ਅਦਾਲਤੀ ਫ਼ੈਸਲੇ `ਤੇ ਤਸੱਲੀ ਪ੍ਰਗਟਾਈ ਹੈ। ਸ੍ਰੀ ਸੁਖਬੀਰ ਬਾਦਲ ਨੇ ਕਿਹਾ ਕਿ ਸਿੱਖ ਨਸਲਕੁਸ਼ੀ ਦੇ ਸਾਜਿ਼ਸ਼-ਘਾੜੇ ਆਖ਼ਰ ਹੁਣ ਕਾਨੂੰਨ ਦੇ ਅੜਿੱਕੇ ਆਉਣ ਲੱਗ ਪਏ ਹਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Both Badals hail capital sentence in 84 Sikh Genocide