ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਹਿਬਲ ਕਲਾਂ ਗੋਲੀਕਾਂਡ ਬਰਸੀ: ‘ਆਪ` ਦੇ ਦੋਵੇਂ ਧੜੇ ਅੱਜ ਪੁੱਜਣਗੇ ਬਰਗਾੜੀ

ਬਹਿਬਲ ਕਲਾਂ ਗੋਲੀਕਾਂਡ ਬਰਸੀ: ‘ਆਪ` ਦੇ ਦੋਵੇਂ ਧੜੇ ਅੱਜ ਪੁੱਜਣਗੇ ਬਰਗਾੜੀ

ਸਾਲ 2015 ਦੌਰਾਨ ਬਹਿਬਲ ਕਲਾਂ ਵਿਖੇ ਪੁਲਿਸ ਗੋਲੀਬਾਰੀ ਨਾਲ ਮਾਰੇ ਦੋ ਸਿੱਖ ਵਿਅਕਤੀਆਂ ਦੀ ਭਲਕੇ ਐਤਵਾਰ ਨੂੰ ਤੀਜੀ ਬਰਸੀ ਮਨਾਉਣ ਲਈ ਆਮ ਆਦਮੀ ਪਾਰਟੀ (ਆਪ) ਦੇ ਦੋਵੇਂ ਧੜੇ ਬਰਗਾੜੀ `ਚ ਆਪਣੀ ਹੋਂਦ ਦਾ ਅਹਿਸਾਸ ਕਰਵਾਉਣ ਦਾ ਹਰ ਸੰਭਵ ਜਤਨ ਕਰਨਗੇ। ਇਨ੍ਹਾਂ ਦੋਵੇਂ ਧੜਿਆਂ ਵੱਲੋਂ ਬੇਅਦਬੀ ਤੇ ਗੋਲੀਬਾਰੀ ਦੀਆਂ ਘਟਨਾਵਾਂ ਲਈ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੋਵਾਂ `ਤੇ ਤਿੱਖੇ ਸਿਆਸੀ ਹਮਲੇ ਕੀਤੇ ਜਾਣ ਦੀ ਸੰਭਾਵਨਾ ਹੈ।


ਪੰਜਾਬ ਵਿਧਾਨ ਸਭਾ `ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਾਨੇ ਫ਼ੋਨ `ਤੇ ਦੱਸਿਆ ਕਿ - ‘ਅਸੀਂ ਬਹਿਬਲ ਕਲਾਂ `ਚ ਦੋ ਸਿੱਖ ਨੌਜਵਾਨਾਂ ਦੀ ਤੀਜੀ ਬਰਸੀ ਮੌਕੇ ਬਰਗਾੜੀ ਜਾਵਾਂਗੇ।`


ਉੱਧਰ ਆਮ ਆਦਮੀ ਪਾਰਟੀ ਦੇ ਭੁਲੱਥ ਹਲਕੇ ਤੋਂ ਬਾਗ਼ੀ ਵਿਧਾਇਕ ਸ੍ਰੀ ਸੁਖਪਾਲ ਸਿੰਘ ਖਹਿਰਾ ਨੂੰ ਪਹਿਲਾਂ ਬੀਤੀ 7 ਅਕਤੂਬਰ ਨੂੰ ਬਰਗਾੜੀ ਦੇ ਰੋਸ ਮਾਰਚ ਦੌਰਾਨ ਭਰਵਾਂ ਹੁੰਗਾਰਾ ਮਿਲਿਆ ਸੀ, ਉਸ ਤੋਂ ਉਤਸ਼ਾਹਿਤ ਹੋ ਕੇ ਸ੍ਰੀ ਖਹਿਰਾ ਨੇ ਕਾਂਗਰਸ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਬਾਰੀ ਦੀਆਂ ਘਟਨਾਵਾਂ ਲਈ ਬਾਦਲਾਂ ਨੂੰ ਗ੍ਰਿਫ਼ਤਾਰ ਕਰਨ ਵਾਸਤੇ 15 ਦਿਨਾਂ ਦਾ ਅਲਟੀਮੇਟ ਦਿੱਤਾ ਸੀ।


ਅੱਜ ਮੁਤਵਾਜ਼ੀ (ਸਮਾਨਾਂਤਰ) ਜੱਥੇਦਾਰ ਦਾਦੂਵਾਲ ਨੇ ਸਪੱਸ਼ਟ ਕੀਤਾ ਕਿ ਖਹਿਰਾ ਨੇ ਸਰਕਾਰ ਨੂੰ ਅਲਟੀਮੇਟਮ ਆਪਣੇ ਵੱਲੋਂ ਦਿੱਤਾ ਸੀ ਤੇ ਸੰਗਤ ਨੇ ਉਸ ਦੀ ਤਾਈਦ ਕੀਤੀ ਸੀ ਤੇ ਸਾਨੂੰ ਵੀ ਕੋਈ ਇਤਰਾਜ਼ ਨਹੀਂ ਅਤੇ ਨਾ ਹੀ ਸਾਡੇ ਉਨ੍ਹਾਂ ਨਾਲ ਕੋਈ ਮੱਤਭੇਦ ਹਨ। ਉਨ੍ਹਾਂ ਕਿਹਾ ਕਿ ਭਵਿੱਖ `ਚ ਉਨ੍ਹਾਂ ਨੂੰ ਬਰਗਾੜੀ ਮੋਰਚੇ ਤੋਂ ਕੋਈ ਵੀ ਅਜਿਹਾ ਸੱਦਾ ਨਾ ਦੇਣ ਲਈ ਆਖਿਆ ਗਿਆ ਹੈ।


ਉਧਰ ਆਮ ਆਦਮੀ ਪਾਰਟੀ ਦੇ ਅਸਤੀਫ਼ਾ ਦੇ ਚੁੱਕੇ ਵਿਧਾਇਕ ਐੱਚਐੱਸ ਫੂਲਕਾ ਨੇ ਕਿਹਾ ਕਿ ਉਹ ਬਰਗਾੜੀ ਸੰਗਤ ਸਾਹਵੇਂ ਹਾਜ਼ਰ ਨਹੀਂ ਹੋ ਸਕਣਗੇ ਕਿਉਂਕਿ ਉਹ ਸੁਪਰੀਮ ਕੋਰਟ `ਚ 1984 ਸਿੱਖ ਕਤਲੇਆਮ ਦੇ ਮਾਮਲੇ ਵਿੱਚ ਸੱਜਣ ਕੁਮਾਰ ਵਿਰੁੱਧ ਚੱਲ ਰਹੇ ਮਾਮਲਿਆਂ ਵਿੱਚ ਰੁੱਝੇ ਹੋਏ ਹਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Both factions of AAP will reach Behbal Kalan