ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬ੍ਰਹਮਪੁਰਾ, ਅਜਨਾਲਾ ਤੇ ਸੇਖਵਾਂ ਨੇ ਕੀਤੀ ਬਲਵੰਤ ਸਿੰਘ ਨੰਦਗੜ੍ਹ ਨਾਲ ਮੀਟਿੰਗ

ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਬਠਿੰਡਾ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸ

ਤਸਵੀਰ ਤੇ ਵੇਰਵਾ: ਸੰਜੀਵ ਕੁਮਾਰ

 

ਸ਼ੋ੍ਮਣੀ ਅਕਾਲੀ ਦਲ ਦੇ ਮੁਖੀ ਤੇ ਖਡੂਰ ਸਾਹਿਬ ਹਲਕੇ ਤੋਂ ਐੱਮਪੀ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਦੋ ਹੋਰ ਪ੍ਰਮੁੱਖ ਸਾਥੀਆਂ ਡਾ. ਰਤਨ ਸਿੰਘ ਅਜਨਾਲ਼ਾ ਤੇ ਸੇਵਾ ਸਿੰਘ ਸੇਖਵਾਂ ਨੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਬਲਵੰਤ ਸਿੰਘ ਨੰਦਗੜ੍ਹ ਹੁਰਾਂ ਨਾਲ ਮੁਲਾਕਾਤ ਕੀਤੀ।

 

 

ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਹਲਕਿਆਂ ਵਿੱਚ ਇਸ ਮੁਲਾਕਾਤ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਅਜਿਹੀਆਂ ਸਰਗਰਮੀਆਂ ਅੱਜ–ਕੱਲ੍ਹ ਪੂਰੇ ਜ਼ੋਰਾਂ ’ਤੇ ਹਨ। ਪਾਰਟੀਆਂ ਬਦਲਣ ਤੇ ਨਵੀਂਆਂ ਪਾਰਟੀਆਂ ਕਾਇਮ ਹੋਣ ਦਾ ਸਿਲਸਿਲਾ ਵੀ ਚੱਲ ਰਿਹਾ ਹੈ।

 

 

ਇਸ ਤੋਂ ਪਹਿਲਾਂ ਕੱਲ੍ਹ ਲੁਧਿਆਣਾ 'ਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਸ੍ਰੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਸੀ; ਜਿਸ ਵਿੱਚ ਆਮ ਆਦਮੀ ਪਾਰਟੀ ਤੋਂ ਬਾਗ਼ੀ ਹੋ ਕੇ ਵੱਖ ਹੋਇਆ ਧੜਾ ਤੇ ਲੋਕ ਇਨਸਾਫ਼ ਪਾਰਟੀ ਦੇ ਦੋਵੇਂ ਬੈਂਸ ਭਰਾ ਸ਼ਾਮਲ ਹਨ।

 

 

ਇਸ ਖ਼ਬਰ ਦੇ ਹੋਰ ਵੇਰਵਿਆਂ ਦੀ ਉਡੀਕ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Brahampura Ajnala Sekhwan meet Balwant Singh Nandgarh