ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬ੍ਰਹਮਪੁਰਾ ਨੇ ਕੈਪਟਨ ਨਾਲ ਮਿਲ ਕੇ SAD ਤੋੜਨ ਦੀ ਸਾਜ਼ਿਸ਼ ਰਚੀ: ਸੁਖਬੀਰ ਬਾਦਲ

ਬ੍ਰਹਮਪੁਰਾ ਨੇ ਕੈਪਟਨ ਨਾਲ ਮਿਲ ਕੇ SAD ਤੋੜਨ ਦੀ ਸਾਜ਼ਿਸ਼ ਰਚੀ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਖਡੂਰ ਸਾਹਿਬ ਤੋਂ ਐੱਮਪੀ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਪਾਰਟੀ (ਸ਼੍ਰੋਮਣੀ ਅਕਾਲੀ ਦਲ – SAD) ਨੂੰ ਤੋੜਨ ਦੀ ਸਾਜ਼ਿਸ਼ ਰਚੀ ਸੀ; ਇਸੇ ਲਈ ਹੁਣ ਸ੍ਰੀ ਬ੍ਰਹਮਪੁਰਾ ਲਈ ਪਾਰਟੀ ਦੇ ਦਰ ਸਦਾ ਲਈ ਬੰਦ ਕਰ ਦਿੱਤੇ ਗਏ ਹਨ।

 

 

ਇੱਥੇ ਵਰਨਣਯੋਗ ਹੈ ਕਿ ਸ੍ਰੀ ਬ੍ਰਹਮਪੁਰਾ ਨੇ ਸੇਵਾ ਸਿੰਘ ਸੇਖਵਾਂ ਅਤੇ ਰਤਨ ਸਿੰਘ ਅਜਨਾਲਾ ਜਿਹੇ ਟਕਸਾਲੀ ਆਗੂਆਂ ਨਾਲ ਮਿਲ ਕੇ ਪਿੱਛੇ ਜਿਹੇ ਆਪਣੀ ਖ਼ੁਦ ਦੀ ਵੱਖਰੀ ‘ਸ਼੍ਰੋਮਣੀ ਅਕਾਲੀ ਦਲ (ਟਕਸਾਲੀ)’ ਨਾਂਅ ਦੀ ਪਾਰਟੀ ਕਾਇਮ ਕਰ ਲਈ ਸੀ। ਉਹ ਸਾਰੇ ਸ਼੍ਰੋਮਣੀ ਅਕਾਲੀ ਦਲ ਵਿੱਚ ਸੁਖਬੀਰ ਬਾਦਲ ਦੀ ਲੀਡਰਸ਼ਿਪ ਤੋਂ ਡਾਢੇ ਦੁਖੀ ਸਨ।

 

 

ਸ੍ਰੀ ਸੁਖਬੀਰ ਸਿੰਘ ਬਾਦਲ ਅੱਜ ਖਡੂਰ ਸਾਹਿਬ ਵਿਧਾਨ ਸਭਾ ਹਲਕੇ ਦੇ ਨੌਰੰਗਾਬਾਦ ਪਿੰਡ ’ਚ ਪਾਰਟੀ ਕਾਰਕੁੰਨਾਂ ਨੂੰ ਸੰਬੋਧਨ ਕਰ ਰਹੇ ਸਨ। ਇਹ ਸਾਰਾ ਇਲਾਕਾ ਸ੍ਰੀ ਬ੍ਰਹਮਪੁਰਾ ਦਾ ਗੜ੍ਹ ਹੈ। ਸ੍ਰੀ ਸੁਖਬੀਰ ਬਾਦਲ ਨੇ ਅੱਗੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਤੇ ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਹੁਰਾਂ ਨੂੰ ਸ੍ਰੀ ਬ੍ਰਹਮਪੁਰਾ ਦੇ ‘ਵਿਸਾਹਘਾਤ’ ਤੋਂ ਡਾਢਾ ਦੁੱਖ ਪੁੱਜਾ ਹੈ।

 

 

ਸ੍ਰੀ ਸੁਖਬੀਰ ਬਾਦਲ ਨੇ ਅੱਗੇ ਕਿਹਾ,‘ਬ੍ਰਹਮਪੁਰਾ ਦਾ ਕਰੀਅਰ ਸਾਲ 2014 ’ਚ ਢਹਿੰਦੀਆਂ ਕਲਾਵਾਂ ਵਿੱਚ ਜਦੋਂ ਸ੍ਰੀ ਬਾਦਲ ਨੇ ਉਨ੍ਹਾਂ ਨੂੰ ਲੋਕ ਸਭਾ ਚੋਣ ਲੜਨ ਲਈ ਪਾਰਟੀ ਦੀ ਟਿਕਟ ਦਿੱਤੀ ਸੀ; ਜਦ ਕਿ ਉਹ 2012 ’ਚ ਵਿਧਾਨ ਸਭਾ ਚੋਣ ਹਾਰ ਚੁੱਕੇ ਸਨ। ਫਿਰ ਉਨ੍ਹਾਂ ਨੇ ਖਡੂਰ ਸਾਹਿਬ ਜ਼ਿਮਨੀ ਚੋਣ ਲਈ ਆਪਣੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਟਿਕਟ ਦੇਣ ਦੀ ਬੇਨਤੀ ਕੀਤੀ ਸੀ।’

 

 

ਉਨ੍ਹਾਂ ਇਹ ਵੀ ਕਿਹਾ ਕਿ – ‘ਉਨ੍ਹਾਂ ਦੀ ਮਨਸ਼ਾ ਬਰਗਾੜੀ ਵਿਖੇ ਚਲਾਏ ਧਰਨੇ ਦੇ ਨਾਲ ਇੱਕ ਹੋਰ ਮੋਰਚਾ ਖੋਲ੍ਹਣ ਦੀ ਸੀ।’ ਸ੍ਰੀ ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਵੁਹ ਹੁਣ ਸੰਸਦੀ ਚੋਣਾਂ ਲਈ ਕਮਰ ਕੱਸ ਲੈਣ ਤੇ ਕਾਂਗਰਸ ਪਾਰਟੀ ਨੂੰ ਮੂੰਹ–ਤੋੜ ਜਵਾਬ ਦੇਣ, ਜੋ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨ ਤੋਂ ਨਾਕਾਮ ਰਹੀ ਹੈ।

 

 

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬੀਆਂ ਨੇ ਮੌਕਾਪ੍ਰਸਤਾਂ ਨੂੰ ਸਦਾ ਭਾਂਜ ਦਿੱਤੀ ਹੈ ਤੇ ਅੱਗੇ ਤੋਂ ਵੀ ਅਜਿਹੇ ਲੋਕਾਂ ਨੂੰ ਰੱਦ ਕੀਤਾ ਜਾਂਦਾ ਰਹੇਗਾ। ਇਸ ਮੌਕੇ ਪਾਰਟੀ ਆਗੂ ਵਿਰਸਾ ਸਿੰਘ ਵਲਟੋਹਾ ਵੀ ਮੌਜੂਦ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Brahampura conspired with Captain to break SAD Sukhbir Badal