ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ `ਚ ਡੇਂਗੂ ਲਈ ਜਿ਼ੰਮੇਵਾਰ ਵਿਭਾਗਾਂ `ਤੇ ਵਰ੍ਹੇ ਬ੍ਰਹਮ ਮਹਿੰਦਰਾ

ਪੰਜਾਬ `ਚ ਡੇਂਗੂ ਲਈ ਜਿ਼ੰਮੇਵਾਰ ਵਿਭਾਗਾਂ `ਤੇ ਵਰ੍ਹੇ ਬ੍ਰਹਮ ਮਹਿੰਦਰਾ

ਪੰਜਾਬ `ਚ ਫੈਲੀ ਡੇਂਗੂ ਦੀ ਬਿਮਾਰੀ ਨੇ ਪਰਿਵਾਰ ਦੇ ਕਈ-ਕਈ ਮੈਂਬਰਾਂ ਨੂੰ ਜਕੜ `ਚ ਲੈ ਲਿਆ ਹੈ। ਉਥੇ ਪੰਜਾਬ ਦੇ  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਸੂਬੇ ਵਿੱਚ ਡੇਂਗੂ ਦੇ ਵਧ ਰਹੇ ਮਾਮਲਿਆਂ ਸਬੰਧੀ ਕਿਹਾ ਕਿ ਪੰਜਾਬ ਦੇ ਕੁਝ ਵਿਭਾਗਾਂ ਨੇ ਆਪਣੀ ਸਹੀ ਜਿ਼ੰਮੇਵਾਰੀ ਨਹੀਂ ਨਿਭਾਈ ਜਿਸ ਕਾਰਨ ਡੇਂਗੂ ਦੀ ਬਿਮਾਰੀ `ਚ ਵਾਧਾ ਹੋਇਆ ਹੈ। 

 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸੁਚੇਤ ਕਰਨ ਦੇ ਬਾਵਜੂਦ ਸਬੰਧਤ ਵਿਭਾਗਾਂ ਸਥਾਨਕ ਸਰਕਾਰ ਅਤੇ ਪੇਂਡੂ ਵਿਕਾਸ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਸਬੰਧੀ ਉਨ੍ਹਾਂ ਵਿਭਾਗਾਂ ਦੀ ਆਲੋਚਨਾ ਕੀਤੀ। 


ਬ੍ਰਹਮ ਮਹਿੰਦਰਾ ਨੇ ਕਿਹਾ ਕਿ ਡੇਂਗੂ ਦੇ ਮਾਮਲੇ ਸਾਹਮਣੇ ਆਉਣ `ਤੇ ਸਿਹਤ ਵਿਭਾਗ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ, ਜਦਕਿ ਸਿਹਤ ਵਿਭਾਗ ਦੀ ਜਿ਼ੰਮੇਵਾਰੀ ਡੇਂਗੂ ਤੋਂ ਪੀੜਤ ਮਰੀਜ਼ ਦੇ ਹਸਪਤਾਲ ਦਾਖਲ ਹੋਣ ਤੋਂ ਸ਼ੁਰੂ ਹੁੰਦੀ ਹੈ ਜਿਸ ਵਿੱਚ ਮਰੀਜ਼ ਨੂੰ ਸਿਹਤ ਸੇਵਾਵਾਂ ਅਤੇ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।

 
ਉਨ੍ਹਾਂ ਕਿਹਾ ਕਿ ਡੇਂਗੂ ਦੇ ਮਾਮਲਿਆਂ ਅਤੇ ਪੀਣ ਵਾਲੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਮਾਮਲਿਆਂ ਨੂੰ ਰੋਕਣ ਤੇ ਕਾਬੂ ਕਰਨ ਲਈ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਵਿਭਾਗ ਦੀ ਅਹਿਮ ਭੂਮਿਕਾ ਹੁੰਦੀ ਹੈ।

 

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਸੂਬੇ `ਚ ਕਿਸੇ ਵੀ ਤਰ੍ਹਾਂ ਦੀ ਸਥਿਤੀ ਨੂੰ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ 33 ਲੈਬੋਰਟਰੀਆਂ `ਚ 22000 ਸੈਂਪਲਾਂ ਦਾ ਮੁਫ਼ਤ ਡੇਂਗੂ ਟੈਸਟ ਕੀਤਾ ਗਿਆ ਹੈ। ਇਸਤੋਂ ਇਲਾਵਾ ਸਿਹਤ ਵਿਭਾਗ ਦੇ ਸਟਾਫ ਵੱਲੋਂ ਮੱਛਰਾਂ ਦੀ ਬ੍ਰੀਡਿੰਗ ਦਾ ਪਤਾ ਲਗਾਉਣ ਲਈ 15.5 ਲੱਖ ਘਰਾਂ ਦਾ ਦੌਰਾ ਕੀਤਾ ਗਿਆ ਅਤੇ ਜਿਸ ਵਿਚੋਂ 37000 ਪ੍ਰਭਾਵਿਤ ਘਰ ਜਿਨ੍ਹਾਂ `ਚ ਮੱਛਰਾਂ ਦੀ ਬ੍ਰੀਡਿੰਗ ਪਾਈ ਗਈ, ਜਿਸ ਦੀ ਜਾਣਕਾਰੀ ਸਥਾਨਕ ਸਰਕਾਰ ਵਿਭਾਗ ਨੂੰ ਸਪਰੇਅ ਤੇ ਫੋਗਿੰਗ ਕਰਨ ਲਈ ਦਿੱਤੀ ਗਈ ਤਾਂ ਜੋ ਇਹ ਵਿਭਾਗ ਸਮੇਂ ਅਨੁਸਾਰ ਹੋਰ ਲੋੜੀਂਦੀ ਕਾਰਵਾਈ ਵੀ ਕਰ ਸਕੇ।

 

ਉਨ੍ਹਾਂ ਕਿਹਾ ਕਿ ਸ਼ਹਿਰੀ ਇਲਾਕਿਆਂ ਵਿੱਚ ਫੋਗਿੰਗ ਕਰਨ ਦੀ ਪੂਰੀ ਜਿੰਮੇਵਾਰੀ ਸਥਾਨਕ ਸਰਕਾਰ ਵਿਭਾਗ ਦੀ ਹੈ ਅਤੇ ਇਸੇ ਤਰ੍ਹਾਂ ਹੀ ਪੇਂਡੂ ਇਲਾਕਿਆਂ ਵਿੱਚ ਫੋਗਿੰਗ ਕਰਨ ਦੀ ਜਿੰਮੇਵਾਰੀ ਪੇਂਡੂ ਵਿਕਾਸ ਵਿਭਾਗ ਦੀ ਹੈ। ਉਨ੍ਹਾਂ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਹਰ ਸਾਲ ਭਾਈਵਾਲ ਵਿਭਾਗਾਂ ਨੂੰ ਅਰਧ-ਸਰਕਾਰੀ ਪੱਤਰ ਭੇਜਣ ਦੇ ਬਾਵਜੂਦ ਵੀ ਸਬੰਧਤ ਵਿਭਾਗਾਂ ਵੱਲੋਂ ਕੋਈ ਵੀ ਰਿਪੋਰਟ ਉਨ੍ਹਾਂ ਨਾਲ ਸਾਂਝੀ ਨਹੀਂ ਕੀਤੀ ਗਈ। ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਸਥਾਨਕ ਸਰਕਾਰ ਅਤੇ ਪੇਂਡੂ ਵਿਕਾਸ ਵਿਭਾਗ ਦਾ ਨਾਂ ਵਿਸ਼ੇਸ਼ ਤੌਰ `ਤੇ ਲਿਆ ਗਿਆ।

 

ਮੀਟਿੰਗ `ਚ ਅਮਰਦੀਪ ਸਿੰਘ ਚੀਮਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ,ਸਤੀਸ਼ ਚੰਦਰਾ ਵਧੀਕ ਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਅਮਿਤ ਕੁਮਾਰ ਮਿਸ਼ਨ ਡਾਇਰੈਕਟਰ ਐਨ ਐਚ ਐਮ, ਮਨਵੀਸ਼ ਸਿੰਘ ਸਿੱਧੁੂ ਵਿਸ਼ੇਸ਼ ਸਕੱਤਰ ਸਕੂਲ ਸਿੱਖਿਆ, ਕਰਨੇਸ਼ ਸ਼ਰਮਾ ਡਾਇਰੈਕਟਰ ਸਥਾਨਕ ਸਰਕਾਰ, ਜਸਕਰਨ ਸਿੰਘ ਡਾਇਰੈਕਟਰ ਪੇਂਡੂ ਵਿਕਾਸ, ਡਾ. ਅਵਨੀਸ਼ ਕੁਮਾਰ ਡਾਇਰੈਕਟਰ ਮੈਡੀਕਲ ਸਿੱਖਿਆ, ਡਾ. ਜਸਪਾਲ ਕੌਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਡਾ. ਜਗਪਾਲ ਸਿੰਘ ਬੱਸੀ ਡਾਇਰੈਕਟਰ ਈ ਐਸ ਆਈ ਤੇ ਡਾ. ਜਤਿੰਦਰ ਕਾਂਸਲ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BRAHM MOHINDRA RAPS LOCAL GOVERNMENT AND RURAL DEVELOPMENT DEPARTMENT FOR ITS INDIFFERENCE TO CHECK DENGUE OUTBREAK