ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਰਿੰਦਰ ਢਿੱਲੋਂ ਬਣੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ

ਯੂਥ ਕਾਂਗਰਸ ਦੀਆਂ ਅਹੁਦੇਦਾਰੀਆਂ ਨੂੰ ਲੈ ਕੇ ਬੀਤੇ ਦਿਨ 6 ਦਸੰਬਰ ਨੂੰ ਮੁਕੰਮਲ ਹੋਈਆਂ ਚੋਣਾਂ ਦੇ ਅੱਜ ਚੋਣ ਨਤੀਜੇ ਐਲਾਨ ਦਿੱਤੇ ਗਏ ਹਨ। ਨਤੀਜਿਆਂ ਮੁਤਾਬਕ ਬਰਿੰਦਰ ਢਿੱਲੋਂ ਨੂੰ ਪੰਜਾਬ ਯੂਥ ਕਾਂਗਰਸ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ।

 

ਨਾਮੀ ਵੈਬਪੋਰਟਲ ਬਾਬੂਸ਼ਾਹੀ ਡਾਟ ਕਾਮ ਦੀ ਖਬਰ ਮੁਤਾਬਕ ਢਿੱਲੋਂ ਤੋਂ ਇਲਾਵਾ ਫਗਵਾੜਾ ਵਾਸੀ ਸੌਰਵ ਖੁੱਲਰ ਆਪਣੇ ਵਿਰੋਧੀ ਉਮੀਦਵਾਰ ਹਰਜੀਮਾਨ ਨੂੰ 74 ਵੋਟਾਂ ਨਾਲ ਹਰਾ ਕੇ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਪ੍ਰਧਾਨ ਬਣੇ।

 

ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ ਪ੍ਰਧਾਨ ਬਣੇ।

 

ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ ਤਰਨਤਾਰਨ ਦੇ ਵਾਈਸ ਪ੍ਰਧਾਨ ਬਣੇ।

 

ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ ਜਿੱਤੀ।

 

ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ।

 

ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ ਨੇ ਜਿੱਤੀ।

 

ਜ਼ਿਲ੍ਹਾ ਸੰਗਰੂਰ ਦੀ ਪ੍ਰਧਾਨਗੀ 'ਤੇ ਗੋਬਿੰਦਰ ਸਿੰਘ ਜਿੱਤ ਦਰਜ ਕੀਤੀ।

 

ਸੰਗਰੂਰ ਅਸੈਂਬਲੀ ਲਈ ਹੋਈ ਚੋਣ 'ਚੋਂ ਪੰਜਾਬ ਐੱਸ. ਸੀ. ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ ਦੇ ਸਪੁੱਤਰ ਸਾਜਨ ਕਾਂਗੜਾ ਨੇ ਬਾਜ਼ੀ ਮਾਰੀ।

 

ਜ਼ਿਲ੍ਹਾ ਪ੍ਰਧਾਨ ਮਾਈ ਰੂਪ ਕੌਰ ਬਾਗੜੀਆਂ ਦੇ ਸਪੁੱਤਰ ਭਾਈ ਨਰਪਿਤ ਸਿੰਘ ਬਾਗੜੀਆਂ ਨੇ ਜ਼ਿਲ੍ਹਾ ਜਰਨਲ ਸਕੱਤਰ ਦੀ ਚੋਣ ਜਿੱਤੀ।

 

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਧੜੇ ਨਾਲ ਸਬੰਧਿਤ ਸੁਦਾਗਰ ਸਿੰਘ ਵਿੱਕੀ ਸਿੱਧੂ ਲਗਾਤਾਰ ਤੀਜੀ ਵਾਰ ਹਲਕਾ ਗੁਰੂਹਰਸਹਾਏ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਚੁਣੇ ਗਏ ਹਨ।

 

ਗੁਰਦਾਸਪੁਰ ਦੇ ਵਿਧਾਇਕ ਬ੍ਰਿੰਦਰਮੀਤ ਸਿੰਘ ਪਾਹੜਾ ਦੇ ਭਰਾ ਅਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਸਭ ਤੋਂ ਵੱਧ ਵੋਟਾਂ ਲੈ ਕੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Brinder Dhillon is president Punjab youth Congress