ਅਗਲੀ ਕਹਾਣੀ

ਜੱਲਿਆਂਵਾਲਾ ਬਾਗ ਖੂਨੀ ਸਾਕੇ ’ਤੇ ਬ੍ਰਿਟਿਸ਼ PM ਮੁਆਫੀ ਮੰਗੇ : ਅਮਰਿੰਦਰ ਸਿੰਘ

ਜੱਲਿਆਂਵਾਲਾ ਬਾਗ ਖੂਨੀ ਸਾਕੇ ’ਤੇ ਬ੍ਰਿਟਿਸ਼ PM ਮੁਆਫੀ ਮੰਗੇ : ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਜੱਲਿਆਂਵਾਲਾ ਬਾਗ ਖੂਨੀ ਸਾਕੇ ਉਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੇਰੇਸਾ ਮੇ ਵੱਲੋਂ ਦੁੱਖ ਪ੍ਰਗਟਾਉਣ ਨੂੰ ਨਾਕਾਫੀ ਕਰਾਰ ਦਿੰਦੇ ਹੋਏ ਕਿਹਾ ਕਿ ਬ੍ਰਿਟੇਨ ਵੱਲੋਂ ਅਧਿਕਾਰਤ ਤੌਰ ਉਤੇ ਮੁਆਫੀ ਮੰਗਣ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ।

 

ਜੱਲਿਆਂਵਾਲਾ ਬਾਗ ਖੂਨੀ ਸਾਕੇ ਦੀ ਸ਼ਤਾਬਦੀ ਮੌਕੇ ਸ਼ੁੱਕਰਵਾਰ ਨੂੰ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਰਾਜਪਾਲ ਵੀ ਪੀ ਐਸ ਬਦਨੌਰ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਣ ਵਾਲੇ ਸੈਂਕੜੇ ਲੋਕਾਂ ਦੀ ਅਗਵਾਈ ਕੀਤੀ।

 

ਇਹ ਮਾਰਚ ਇਇਤਹਾਸਕ ਟਾਊਨ ਹਾਲ ਤੋਂ ਸ਼ੁਰੂ ਹੋ ਕੇ ਜੱਲਿਆਂਵਾਲਾ ਬਾਗ ਮੈਮੋਰੀਅਲ ਵਿਚ ਖਤਮ ਹੋਇਆ। ਇਸ ਦੌਰਾਨ ਇਨਕਲਾਬ ਜਿੰਦਾਬਾਦ ਦੇ ਨਾਅਰੇ ਲਗਾਏ ਗਏ।

 

ਇਸ ਮੌਕੇ ਅਮਰਿੰਦਰ ਸਿੰਘ ਨੇ ਕਿਹਾ ਕਿ ਜੱਲਿਆਂਵਾਲਾ ਬਾਗ ਖੂਨੀ ਸਾਕਾ ਭਾਰਤ ਦੇ ਇਤਿਹਾਸ ਵਿਚ ਇਕ ਦਿਲ ਦਹਲਾ ਦੇਣ ਵਾਲਾ ਸੀ ਅਤੇ ਦੇਸ਼ ਦੇ ਲੋਕ ਚਾਹੁੰਦੇ ਹਨ ਕਿ ਇਸ ਅੱਤਿਆਚਾਰ ਲਈ ਬ੍ਰਿਟੇਨ ਮੁਆਫੀ ਮੰਗੇ।  ਮੁਆਫੀ ਮੰਗੇ ਜਾਣ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੋਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:British PM should apologizes for Jallianwala Bagh massacre says Amarinder Singh