ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੁਸ਼ਿਆਰਪੁਰ : ਬੇਕਾਬੂ ਬੱਸ ਹਾਦਸਾਗ੍ਰਸਤ; ਡਰਾਈਵਰ ਤੇ ਕੰਡਕਟਰ ਸਮੇਤ 3 ਦੀ ਮੌਤ

ਜਲੰਧਰ-ਪਠਾਨਕੋਟ ਹਾਈਵੇਅ 'ਤੇ ਅੱਜ ਸਵੇਰੇ ਹਰਿਆਣਾ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਅ ਗਈ। ਇਸ ਹਾਦਸੇ 'ਚ ਬੱਸ ਦੇ ਡਰਾਈਵਰ, ਕੰਡਕਟਰ ਅਤੇ ਇੱਕ ਸਵਾਰੀ ਦੀ ਮੌਤ ਹੋ ਗਈ। ਇਹ ਬੱਸ ਦਿੱਲੀ ਤੋਂ ਕਟੜਾ ਨੂੰ ਜਾ ਰਹੀ ਸੀ।
 

ਜਾਣਕਾਰੀ ਮੁਤਾਬਿਕ ਐਤਵਾਰ ਸਵੇਰੇ ਜਲੰਧਰ-ਪਠਾਨਕੋਟ ਕੌਮੀ ਮਾਰਗ 'ਤੇ ਉਪ ਮੰਡਲ ਮੁਕੇਰੀਆਂ ਦੇ ਕਸਬਾ ਭੰਗਾਲਾ ਦੇ ਜੰਡਵਾਲ ਮੋੜ 'ਤੇ ਹਰਿਆਣਾ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਸਫੈਦੇ ਦੇ ਦਰੱਖਤ ਨਾਲ ਟਕਰਾਅ ਗਈ। ਮ੍ਰਿਤਕ ਬੱਸ ਚਾਲਕ ਦੀ ਪਛਾਣ ਸਲੀਮਦੀਨ ਅਤੇ ਕੰਡਕਟਰ ਦੀ ਪਛਾਣ ਕ੍ਰਿਸ਼ਨ ਕੁਮਾਰ ਵਜੋਂ ਹੋਈ ਹੈ।

 


 

ਹਾਦਸੇ ਦੌਰਾਨ 9 ਸਵਾਰੀਆਂ ਜ਼ਖਮੀ ਹੋਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਦਾਖਲ ਕਰਵਾਇਆ ਗਿਆ ਹੈ। ਇਕ ਜ਼ਖਮੀ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।
 

ਯਾਤਰੀਆਂ ਮੁਤਾਬਕ ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਸਾਰੇ ਸੁੱਤੇ ਪਏ ਸਨ ਅਤੇ ਉਨ੍ਹਾਂ ਨੂੰ ਪਤਾ ਨਹੀਂ ਲੱਗ ਸਕਿਆ ਇਹ ਹਾਦਸਾ ਕਿਵੇਂ ਹੋਇਆ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bus accident on jalandhar pathankot highway 3 death