ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਸਰਕਾਰ ਨੇ ਨਵੇਂ ਸਾਲ 'ਤੇ ਦਿੱਤਾ 'ਤੋਹਫਾ', ਬੱਸ ਕਿਰਾਏ 'ਚ ਕੀਤਾ ਵਾਧਾ

ਨਵੇਂ ਸਾਲ ’ਚ ਵੀ ਲੋਕਾਂ ਨੂੰ ਮਹਿੰਗਾਈ ਤੋਂ ਕੋਈ ਰਾਹਤ ਨਹੀਂ ਮਿਲਣ ਵਾਲੀ। ਕੇਂਦਰ ਅਤੇ ਸੂਬਾ ਸਰਕਾਰਾਂ ਨੇ ਇਸ ਬਾਰੇ ਸਪਸ਼ਟ ਕਰ ਦਿੱਤਾ ਹੈ। ਅੱਜ ਸਵੇਰੇ ਜਦੋਂ ਸੂਰਜ ਚੜ੍ਹਿਆ ਤਾਂ ਪਹਿਲਾਂ ਕੇਂਦਰ ਸਰਕਾਰ ਨੇ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਕੀਤਾ। ਰੇਲਵੇ ਨੇ ਵੀ ਕਿਰਾਏ 'ਚ 4 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਦਰ ਦਿੱਤਾ ਹੈ।
 

ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਲੋਕਾਂ ਦੀ ਸੰਘੀ ਨੱਪਦਿਆਂ ਬੱਸਾਂ ਦੇ ਕਿਰਾਏ ਵਧਾ ਦਿੱਤੇ ਹਨ। ਕੈਪਟਨ ਸਰਕਾਰ ਨੇ ਕੁੱਝ ਦਿਨ ਪਹਿਲਾਂ ਹੀ ਬਿਜਲੀ ਦੀਆਂ ਦਰਾਂ ਵਿੱਚ ਵੀ ਵਾਧਾ ਕੀਤਾ ਸੀ, ਜਿਸ ਮੁਤਾਬਿਕ ਨਵੇਂ ਸਾਲ 'ਚ ਬਿਜਲੀ ਦੇ ਬਿਲਾਂ 'ਚ ਜੋਰਦਾਰ ਵਾਧਾ ਹੋਵੇਗਾ।
 

ਜਾਣਕਾਰੀ ਅਨੁਸਾਰ ਬੱਸ ਕਿਰਾਏ 'ਚ ਇਹ ਵਾਧਾ 2 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਹੈ, ਜਿਸ ਨਾਲ ਕਿਰਾਏ ਬਹੁਤ ਵੱਧ ਜਾਣਗੇ। ਆਮ ਲੋਕਾਂ ਦਾ ਕਹਿਣਾ ਹੈ ਕਿ ਮਹਿੰਗਾਈ ਨੇ ਪਹਿਲਾਂ ਹੀ ਉਨ੍ਹਾਂ ਦਾ ਲੱਕ ਤੋੜ ਦਿੱਤਾ ਹੈ ਅਤੇ ਪੰਜਾਬ ਸਰਕਾਰ ਲੋਕਾਂ ਨੂੰ ਕੋਈ ਸਹੂਲਤ ਦੇਣ ਦੀ ਬਜਾਏ ਮਹਿੰਗਾਈ ਵੱਲ ਵਧਾ ਰਹੀ ਹੈ। ਉਥੇ ਹੀ ਦੂਜੇ ਪਾਸੇ ਬੱਸ ਟਰਾਂਸਪੋਟਰ ਵੀ ਕਿਰਾਏ ਵਿੱਚ ਹੋਏ ਵਾਧੇ ਤੋਂ ਖੁਸ਼ ਨਜ਼ਰ ਨਹੀਂ ਆ ਰਹੇ। ਉਨ੍ਹਾਂ ਦਾ ਕਹਿਣਾ ਹੈ ਕਿਰਾਏ ਵਧਾਉਣ ਦੀ ਬਜਾਏ ਸਰਕਾਰ ਨੂੰ ਟੈਕਸ ਅਤੇ ਡੀਜਲ ਦੇ ਰੇਟ ਘਟਾਉਣੇ ਚਾਹੀਦੇ ਹਨ ਕਿਉਂਕਿ ਕਿਰਾਏ ਵਧਾਉਣ ਨਾਲ ਉਨ੍ਹਾਂ ਦਾ ਕੰਮ ਵਧਦਾ ਨਹੀਂ ਸਗੋਂ ਠੱਪ ਹੁੰਦਾ ਹੈ।
 

ਪੰਜਾਬ ਟਰਾਂਸਪੋਰਟ ਵਿਭਾਗ ਵਲੋਂ ਜਾਰੀ ਨੋਟਿਫਿਕੇਸ਼ਨ ਦੇ ਮੁਤਾਬਕ ਸਧਾਰਨ ਬੱਸਾਂ ਦਾ ਕਿਰਾਇਆ 1 ਜਨਵਰੀ 2020 ਤੋਂ 1.16 ਰੁਪਏ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ, ਜੋ ਪਹਿਲਾਂ 1.14 ਰੁਪਏ ਪ੍ਰਤੀ ਕਿਲੋਮੀਟਰ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bus fare increase by punjab govt