ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 21 ਅਕਤੂਬਰ ਨੂੰ

ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ 21 ਅਕਤੂਬਰ ਨੂੰ

ਚੋਣ ਕਮਿਸ਼ਨ ਵੱਲੋਂ ਅੱਜ ਹਰਿਆਣਾ ਅਤੇ ਮਹਾਰਾਸ਼ਟਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਚੋਣਾਂ ਦੇ ਨਾਲ ਹੀ ਹੋਣ ਵਾਲੀਆਂ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ। ਚੋਣ ਕਮਿਸ਼ਨ ਵੱਲੋਂ ਪੰਜਾਬ ’ਚ ਹੋਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਦਾ ਐਲਾਨ ਕੀਤਾ ਗਿਆ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਜਲਾਲਾਬਾਦ, ਦਾਖਾ, ਫਗਵਾੜਾ ਅਤੇ ਮੁਕੇਰੀਆਂ ਵਿਧਾਨ ਸਭਾ ਸੀਟਾਂ ਉਤੇ ਵੋਟਾਂ ਪੈਣਗੀਆਂ।

 

ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਪੰਜਾਬ ਦੀਆਂ ਚਾਰੇ ਵਿਧਾਨਾ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ। 

 

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਤੋਂ ਇਲਾਵਾ ਅਰੁਣਾਚਲ ਪ੍ਰਦੇਸ਼ (1), ਆਸਾਮ (4) ਬਿਹਾਰ (1), ਛੱਤੀਸਗੜ੍ਹ (1), ਗੁਜਰਾਤ (4), ਹਿਮਾਚਲ ਪ੍ਰਦੇਸ਼ (2), ਕਰਨਾਟਕ (15), ਕੇਰਲ (5), ਮੱਧ ਪ੍ਰਦੇਸ਼ (1), ਮੇਘਾਲਿਆ (1), ਓਡੀਸ਼ਾ (1), ਪੁਡੂਚੇਰੀ (1), ਰਾਜਸਥਾਨ (2), ਸਿੱਕਮ (3), ਤਾਮਿਲਨਾਡੂ (2), ਤੇਲੰਗਾਨਾ (1) ਅਤੇ ਉੱਤਰ ਪ੍ਰਦੇਸ਼ (11) ਦੀਆਂ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੀ ਹੋਣਗੀਆਂ ਅਤੇ ਨਤੀਜਿਆਂ ਦਾ ਐਲਾਨ 24 ਅਕਤੂਬਰ ਨੂੰ ਹੋਵੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: By elections for Punjab 4 assembly seats on October 21