ਅਗਲੀ ਕਹਾਣੀ

ਕੈਬਿਨੇਟ ਮੰਤਰੀ ਨੇ ਹੜ੍ਹਾਂ ਨਾਲ ਨੁਕਸਾਨ ਦੀ ਰਿਪੋਰਟ 15 ਦਿਨਾਂ 'ਚ ਸੌਂਪਣ ਦੇ ਨਿਰਦੇਸ਼ ਦਿੱਤੇ

 

ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਿੰੰਡ ਟਾਂਡੀਵਾਲਾ ਦਾ ਦੌਰਾ

 

ਪ੍ਰਸਾਸ਼ਨ ਨੂੰ ਰਾਹਤ ਕਾਰਜਾਂ ਦੌਰਾਨ ਹੋਏ ਲੋਕਾਂ ਦੇ ਹੋਏ ਖ਼ਰਚ ਦੀ ਅਦਾਇਗੀ ਕਰਨ ਲਈ ਕਿਹਾ

 

ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਐਤਵਾਰ ਸ਼ਾਮ ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਟਾਂਫੀਵਾਲ ਦਾ ਦੌਰਾ ਕੀਤਾ ਅਤੇ ਨੁਕਸਾਨੇ ਗਏ ਬੰਨ੍ਹ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਅਤੇ ਐਸ.ਐਸ.ਪੀ ਵਿਵੇਕ ਐਸ. ਸੋਨੀ ਨਾਲ ਮੋਟਰਬੋਟ 'ਚ ਸਵਾਰ ਹੋ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਪਾਣੀ ਨਾਲ ਨੁਕਸਾਨੇ ਗਏ ਬੰਨ੍ਹ ਦਾ ਨਿਰੀਖਣ ਕੀਤਾ।

 

ਬੰਨ੍ਹ ਦਾ ਨਿਰੀਖਣ ਕਰਨ ਮਗਰੋਂ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਹੜ੍ਹਾਂ ਨਾਲ ਲੋਕਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਰਿਪੋਰਟ 15 ਦਿਨਾਂ 'ਚ ਤਿਆਰ ਕਰਕੇ ਸਰਕਾਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸਬੰਧਤਾਂ ਨੂੰ ਛੇਤੀ ਤੋਂ ਛੇਤੀ ਮੁਆਵਜ਼ਾ ਰਾਸ਼ੀ ਦਿੱਤੀ ਜਾ ਸਕੇ।

 

ਕੈਬਿਨੇਟ ਮੰਤਰੀ ਨੇ ਇਸ ਦੌਰਾਨ ਪਿੰਡ ਟਾਂਡੀਵਾਲਾ ਦੇ ਲੋਕਾਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਨੇ ਹੜ੍ਹ ਰਾਹਤ ਕਾਰਜਾਂ 'ਚ ਲੱਗੇ ਪਿੰਡ ਵਾਸੀਆਂ ਦੇ ਪੈਟਰੋਲ-ਡੀਜ਼ਲ 'ਤੇ ਹੋਇਆ ਖ਼ਰਚਾ, 15 ਹਜ਼ਾਰ ਰੁਪਏ ਆਪਣੀ ਜੇਬ ਵਿੱਚੋਂ ਦੇ ਦਿੱਤਾ। 

 

ਉਨ੍ਹਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਵੱਲੋਂ ਰਾਹਤ ਕਾਰਜਾਂ ਦੌਰਾਨ ਕੀਤੇ ਗਏ ਸਮੁੱਚੇ ਖ਼ਰਚ ਦੀ ਅਦਾਇਗੀ ਵੀ ਕੀਤੀ ਜਾਵੇ।

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cabinet minister Rana Gurmeet Sodhi directs officials to evaluate loss caused by floods within 15 days