ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੱਤਰਕਾਰ ਅਮਨ ਬਰਾੜ ਦੀ ਮੌਤ 'ਤੇ ਕੈਬਨਿਟ ਮੰਤਰੀਆਂ ਨੇ ਪ੍ਰਗਟਾਇਆ ਡੂੰਘਾ ਦੁੱਖ

ਨਾਮੀ ਪੱਤਰਕਾਰ ਅਮਨ ਬਰਾੜ ਬੀਤੇ ਸੋਮਵਾਰ ਰਾਤ ਅਕਾਲ ਚਲਾਣਾ ਕਰ ਗਏ। ਨੌਜਵਾਨ ਪੱਤਰਕਾਰ ਅਮਨ ਬਰਾੜ ਦੀ ਮੌਤ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤਸ੍ਰੀ .ਪੀ.ਸੋਨੀ, ਸ੍ਰੀਮਤੀ ਅਰੁਣਾ ਚੌਧਰੀ, ਸ੍ਰੀ ਗੁਰਪ੍ਰੀਤ ਸਿੰਘ ਕਾਂਗੜ, ਵਿਜੇ ਇੰਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

 

ਆਪਣੇ ਸ਼ੌਕ ਸੁਨੇਹੇ ਵਿੱਚ ਕੈਬਿਨੇਟ ਮੰਤਰੀਆਂ ਨੇ ਕਿਹਾ ਕਿ 23 ਸਾਲਾ ਦੀ ਬਹੁਤ ਛੋਟੀ ਉਮਰ ਵਿੱਚ ਅਮਨ ਬਰਾੜ ਨੇ ਪੱਤਰਕਾਰੀ ਦੇ ਖੇਤਰ ਵਿੱਚ ਬਹੁਤ ਹੀ ਜਿਆਦਾ ਗੰਭੀਰਤਾ ਅਤੇ ਇਮਾਨਦਾਰੀ ਨਾਲ ਕੰਮ ਕਰਕੇ ਨਾਮ ਬਣਾਇਆ ਸੀ। ਉਹਨਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

 

 

ਦੱਸਣਯੋਗ ਹੈ ਕਿ ਅਮਨਦੀਪ ਸਿੰਘ ਬਰਾੜ ਪੱਤਰਕਾਰੀ ਦੇ ਖੇਤਰ ਚ ਹਿੰਦੁਸਤਾਨ ਟਾਈਮਜ਼ ਪੰਜਾਬੀ, ਮੋਹਾਲੀ ਵਿਖੇ ਵੀ ਆਪਣੀਆਂ ਬੇਹਤਰੀਨ ਸੇਵਾਵਾਂ ਦੇ ਚੁੱਕੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cabinet Ministers condoles demise of young journalist Aman Brar