ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਬਿਨੇਟ ਸਬ ਕਮੇਟੀ ਨੇ ਅਵਾਰਾ ਪਸ਼ੂਆਂ ਨਾਲ ਨਜਿੱਠਣ ਲਈ ਸਾਰੇ ਵਿਭਾਗਾਂ ਨੂੰ ਸਾਂਝੀ ਕਾਰਵਾਈ ਕਰਨ ਦਾ ਦਿੱਤਾ ਸੱਦਾ

ਬ੍ਰਹਮ ਮਹਿੰਦਰਾ ਨੇ ਕਮੇਟੀ ਦੀ ਪਹਿਲੀ ਮੀਟਿੰਗ ਦੀ ਕੀਤੀ ਪ੍ਰਧਾਨਗੀ


ਪੰਜਾਬ ਸਰਕਾਰ ਦੇ  4 ਸੀਨੀਅਰ ਮੰਤਰੀਆਂ ਦੀ ਸ਼ਮੂਲੀਅਤ ਵਾਲੀ ਕੈਬਿਨੇਟ ਸਬ-ਕਮੇਟੀ ਨੇ ਅੱਜ ਸੂਬੇ ਵਿੱਚ ਅਵਾਰਾ ਪਸ਼ੂਆਂ ਨਾਲ ਪੈਦਾ ਹੋਏ ਗੰਭੀਰ ਸਮਾਜਿਕ-ਆਰਥਿਕ ਖਤਰੇ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਵੱਲੋਂ ਸਾਂਝੀ ਕਾਰਵਾਈ ਕਰਨ ਦਾ ਸੱਦਾ ਦਿੱਤਾ। 

 

ਕਮੇਟੀ ਵਿੱਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਬਲਬੀਰ ਸਿੰਘ ਸਿੱਧੂ  ਅਤੇ ਵਿਜੇ ਇੰਦਰ ਸਿੰਗਲਾ ਵੀ ਸ਼ਾਮਲ

ਕੈਬਿਨੇਟ ਸਬ ਕਮੇਟੀ ਦੀ ਇਹ ਪਹਿਲੀ ਮੀਟਿੰਗ ਸੀ ਜਿਸ ਦੀ ਪ੍ਰਧਾਨਗੀ ਬ੍ਰਹਮ ਮਹਿੰਦਰਾ ਨੇ ਕੀਤੀ। ਇਸ ਕਮੇਟੀ ਵਿੱਚ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਸ਼ਾਮਲ ਹਨ।

 

ਸਥਾਨਕ ਸਰਕਾਰਾਂ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਬ੍ਰਹਮ ਮਹਿੰਦਰਾ ਨੇ ਪਸ਼ੂ ਪਾਲਣ ਵਿਭਾਗ ਦੇ ਸਕੱਤਰ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਦੂਜੇ ਸੂਬਿਆਂ ਵੱਲੋਂ ਅਪਣਾਈਆ ਵਿਊਂਤਾ ਦਾ ਅਧਿਐਨ ਕਰਨ ਅਤੇ ਕੈਬਿਨੇਟ ਸਬ ਕਮੇਟੀ ਕੋਲ ਵਿਚਾਰ ਲਈ ਕੋਈ ਢੁੱਕਵਾਂ ਹੱਲ ਪੇਸ਼ ਕਰਨ ਦੀ ਹਦਾਇਤ ਕੀਤੀ।

 

ਕੈਬਿਨੇਟ ਸਬ ਕਮੇਟੀ ਨੇ ਸੂਬੇ ਦੇ ਕਿਸੇ ਵੀ ਖੇਤਰ ਤੋਂ ਅਵਾਰਾ ਪਸ਼ੂਆਂ ਨਾਲ ਸਬੰਧਤ ਕਿਸੇ ਅਣਸੁਖਾਵੀਂ ਘਟਨਾ ਸਾਹਮਣੇ ਆਉਣ 'ਤੇ ਸਥਾਨਕ ਸਰਕਾਰਾਂ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣ ਦਾ ਫ਼ੈਸਲਾ ਕੀਤਾ। 

 

ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਕਿ ਜਿਸ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਅਜਿਹੀ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਸਬੰਧਤ ਅਧਿਕਾਰੀ ਨੂੰ ਨਿੱਜੀ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:cabinet sub-committee calls for joint action of all government departments to check stray cattle menace