ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਕੈਬਿਨੇਟ ਸਬ ਕਮੇਟੀ ਜਲਦ ਚੁੱਕੇਗੀ ਕੋਈ ਠੋਸ

ਸਥਾਨਕ ਸਰਕਾਰਾਂ ਮੰਤਰੀ ਨੇ ਸਾਰੀਆਂ ਮਿਊਂਸਿਪਲ ਕਾਰਪੋਰੇਸ਼ਨ, ਕਮੇਟੀਆਂ ਅਤੇ ਨਗਰ ਪੰਚਾਇਤਾਂ ਤੋਂ ਅਵਾਰਾ ਪਸ਼ੂਆਂ ਸਬੰਧੀ ਮੰਗਿਆ ਡਾਟਾ

 

ਪੰਜਾਬ ਸਰਕਾਰ ਵਿੱਚ ਬੀਤੇ ਕੁਝ ਸਮੇਂ ਤੋਂ ਲੋਕਾਂ ਦੀ ਜਾਨ ਮਾਲ ਦਾ ਖੋਅ ਬਣੇ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਛੇਤੀ ਹੀ ਇਕ ਵਿਆਪਕ ਨੀਤੀ ਬਣਾਉਣ ਜਾ ਰਹੀ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਸਾਰੀਆਂ ਸ਼ਹਿਰੀ ਸਥਾਨਿਕ ਇਕਾਈਆਂ ਨੂੰ ਆਪੋ-ਆਪਣੇ ਖੇਤਰ ਨਾਲ ਸਬੰਧਤ ਆਵਾਰਾ ਪਸ਼ੂਆਂ ਦੀ ਜਾਣਕਾਰੀ ਇਕੱਤਰ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਹ ਜਾਣਕਾਰੀ ਆਵਾਰਾ ਪਸ਼ੂਆਂ ਦੇ ਖਤਰੇ ਨਾਲ ਨਜਿੱਠਣ ਲਈ ਬਣਾਈ ਜਾ ਰਹੀ ਨੀਤੀ ਦੀ ਆਧਾਰ ਬਣੇਗੀ।


ਇਥੇ ਜਾਰੀ ਇਕ ਪ੍ਰੈੱਸ ਬਿਆਨ ਵਿਚ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਵੱਡੇ ਜਾਨੀ-ਮਾਲੀ ਨੁਕਸਾਨ ਦਾ ਕਾਰਨ ਬਣਦੇ ਜਾ ਰਹੇ ਆਵਾਰਾ ਪਸ਼ੂਆਂ ਦੇ ਸੰਵੇਦਨਸ਼ੀਲ ਮੁੱਦੇ ਪ੍ਰਤੀ ਗੰਭੀਰ ਹੈ। 

 

ਉਨ੍ਹਾਂ ਕਿਹਾ ਕਿ ਸੂਬੇ ਸਰਕਾਰ ਨੇ 27 ਸਤੰਬਰ ਨੂੰ ਜਾਰੀ ਕੀਤੇ ਹੁਕਮਾਂ ਵਿਚ ਆਵਾਰਾਂ ਪਸ਼ੂਆਂ ਦੇ ਮੁੱਦੇ ਸਬੰਧੀ ਅਧਿਐਨ ਲਈ ਕੈਬਿਨੇਟ ਸਬ ਕਮੇਟੀ ਦਾ ਗਠਨ ਕੀਤਾ ਹੈ ਅਤੇ ਇਹ ਕਮੇਟੀ ਆਵਾਰਾ ਪਸ਼ੂਆਂ ਕਾਰਨ ਪੈਦਾ ਹੋਏ ਖਤਰੇ ਨੂੰ ਟਾਲਣ ਸਬੰਧੀ ਯੋਗ ਸੁਝਾਅ ਪੇਸ਼ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਕੈਬਿਨੇਟ ਸਬ ਕਮੇਟੀ ਦੀ ਮੀਟਿੰਗ ਅਗਲੇ ਮਹੀਨੇ ਵਿਚ ਹੋਣ ਦੀ ਸੰਭਾਵਨਾ ਹੈ। 

 

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸੂਬੇ ਦੀ ਹਰੇਕ ਮਿਊਂਸਪਲ ਕਾਰਪੋਰੇਸ਼ਨ, ਮਿਊਂਸਪਲ ਕਮੇਟੀ, ਨਗਰ ਪੰਚਾਇਤ ਨੂੰ ਆਪਣੇ ਖੇਤਰ ਨਾਲ ਸਬੰਧਤ ਅਵਾਰਾ ਪਸ਼ੂਆਂ ਕਾਰਨ ਪੈਦਾ ਹੋਈਆਂ ਮੁਸ਼ਕਲਾਂ ਦੇ ਸੰਦਰਭ ਵਿੱਚ ਕੁਝ ਠੋਸ ਜਾਣਕਾਰੀ ਇਕੱਤਰ ਕਰਨ ਦੀ ਹਦਾਇਤ ਜਾਰੀ ਕੀਤੀ ਹੈ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CABINET SUB COMMITTEE WILL SOON TAKE CALL ON STRAY ANIMAL MENACE: BRAHM MOHINDRA