ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਪਾਣੀ ਦੇ ਸੰਕਟ ਨਾਲ ਨਿਪਟਣ ਲਈ ਸਰਬ ਪਾਰਟੀ ਮੀਟਿੰਗ ਸੱਦੇ ਜਾਣ ਦਾ ਜਲ ਸ਼ਕਤੀ ਮੰਤਰੀ ਨੂੰ ਸੁਝਾਅ

ਦੇਸ਼ ਵਿੱਚ ਪਾਣੀ ਦੀ ਨਿੱਘਰ ਰਹੀ ਸਥਿਤੀ ਨਾਲ ਨਿਪਟਣ ਵਾਸਤੇ ਆਮ ਸਹਿਮਤੀ ਪੈਦਾ ਕਰਨ ਅਤੇ ਰਾਸ਼ਟਰ ਵਿਆਪੀ ਨੀਤੀ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸਰਬ-ਪਾਰਟੀ ਮੀਟਿੰਗ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਇਹ ਸੁਝਾਅ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਨਾਲ ਇੱਕ ਸ਼ਿਸ਼ਟਾਚਾਰ ਮੀਟਿੰਗ ਦੌਰਾਨ ਦਿੱਤਾ।

 

ਸ਼ੇਖਾਵਤ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਇੱਕ ਗ਼ੈਰ-ਰਸਮੀ ਗੱਲਬਾਤ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਪਾਣੀ ਇਕ ਰਾਸ਼ਟਰੀ ਸਮੱਸਿਆ ਹੈ ਅਤੇ ਇਸ ਨੂੰ ਰਾਸ਼ਟਰੀ ਪੱਧਰ 'ਤੇ ਵਿਚਾਰੇ ਅਤੇ ਹੱਲ ਕੀਤੇ ਜਾਣ ਦੀ ਜ਼ਰੂਰਤ ਹੈ। 

 

ਉਨ੍ਹਾਂ ਕਿਹਾ ਕਿ ਸਰਬ-ਪਾਰਟੀ ਮੀਟਿੰਗ ਖੇਤਰ ਵਾਰ ਵੀ ਕੀਤੀ ਜਾ ਸਕਦੀ ਹੈ ਤਾਂ ਜੋ ਇਸ ਸਬੰਧੀ ਪ੍ਰਕਿਰਿਆ ਨੂੰ ਵਧੇਰੇ ਪ੍ਰਭਾਵੀ ਅਤੇ ਅਸਰਦਾਇਕ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰੇਕ ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਵੱਲੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਦੇਸ਼ ਵਿੱਚ ਪਾਣੀ ਦੇ ਸੰਕਟ ਦੀ ਨਿੱਘਰਦੀ ਜਾ ਰਹੀ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ। 

 

ਮੁੱਖ ਮੰਤਰੀ ਨੇ ਕਿਹਾ ਕਿ ਇਸ ਅਨਮੋਲ ਕੁਦਰਤੀ ਸ੍ਰੋਤ ਨੂੰ ਬਚਾਉਣ ਦੇ ਵਾਸਤੇ ਇਹ ਮੀਟਿੰਗਾਂ ਆਮ ਸਹਿਮਤੀ ਪੈਦਾ ਕਰਨ ਵਿੱਚ ਮਦਦਗਾਰ ਹੋਣਗੀਆਂ। ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਨਾਲ ਮੀਟਿੰਗ ਦੇ ਦੌਰਾਨ ਐਸ.ਵਾਈ.ਐਲ ਮੁੱਦੇ 'ਤੇ ਕੋਈ ਵੀ ਵਿਚਾਰ ਨਹੀਂ ਹੋਇਆ ਕਿਉਂਕਿ ਮਾਮਲਾ ਅਦਾਲਤ ਵਿਚ ਵਿਚਾਰਾਧੀਨ ਹੈ।

 

ਮੁੱਖ ਮੰਤਰੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਦੇ ਬੁੱਢੇ ਨਾਲੇ ਦੀ ਸਮੱਸਿਆ ਬਾਰੇ ਵਿਚਾਰ ਕੀਤਾ ਅਤੇ ਉਨ੍ਹਾਂ ਨੇ ਸ਼ੇਖਾਵਤ ਨੂੰ ਭਰੋਸਾ ਦਿਵਾਇਆ ਕਿ ਇਸ ਦੀ ਸਫਾਈ ਦੇ ਕੰਮ ਦੀ ਪ੍ਰਕਿਰਿਆ ਚਲ ਰਹੀ ਹੈ। ਸੂਬਾ ਸਰਕਾਰ ਨੇ ਇਸ ਕੰਮ ਵਾਸਤੇ 2 ਸਾਲ ਦੀ ਸਮੇਂ ਸੀਮਾਂ ਨਿਰਧਾਰਤ ਕੀਤੀ ਹੈ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CALL ALL-PARTY MEET UNDER PM TO TACKLE NATIONWIDE WATER CRISIS PUNJAB CM SUGGESTS TO JAL SHAKTI MINISTER