ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਨੇਡਾ: ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਅੰਮ੍ਰਿਤਸਰ ਦੇ ਪਿੰਡ ਸੈਂਸਰਾ ਕਲਾਂ ਅਤੇ ਪਿੰਡ ਰਾਮ ਦਿਵਾਲੀ ਮੁਸਲਮਾਨਾਂ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਦੀ ਖ਼ਬਰ ਮਿਲੀ ਹੈ। ਇਹ ਨੌਜਵਾਨ ਆਪਣੇ ਚੰਗੇ ਭਵਿੱਖ ਦੀ ਆਸ 'ਚ ਕੈਨੇਡਾ 'ਚ ਉੱਚ ਵਿੱਦਿਆ ਹਾਸਲ ਕਰਨ ਗਏ ਸਨ। ਹਾਦਸੇ ਵਿੱਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਸਿਦਕਪਾਲ ਸਿੰਘ ਅਤੇ ਅਰਸ਼ਦੀਪ ਸਿੰਘ ਵਜੋਂ ਹੋਈ ਹੈ। 

 

 

 

ਜਾਣਕਾਰੀ ਅਨੁਸਾਰ ਕੈਨੇਡਾ ਵਿਖੇ ਇਹ ਦੋਵੇਂ ਨੌਜਵਾਨ ਰੋਜ਼ਾਨਾ ਵਾਂਗ ਟਰਾਲੇ ਉੱਤੇ ਕੰਮ ਲਈ ਜਾ ਰਹੇ ਸਨ ਕਿ ਰਸਤੇ 'ਚ ਦੋ ਟਰਾਲਿਆਂ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਨੌਜਵਾਨਾਂ ਦੇ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਉਪਰੋਕਤ ਨੌਜਵਾਨ ਅਰਸ਼ਦੀਪ ਸਿੰਘ ਅਤੇ ਉਸ ਦੇ ਦੋਸਤ ਦੀ ਮੌਕੇ 'ਤੇ ਹੀ ਮੌਤ ਹੋ ਗਈ। 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Canada: Two Punjabi youths die in road accident