ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਨੇਡਾ ਦੇ ਹਾਈ ਕਮਿਸ਼ਨਰ ਨਾਦਿਰ ਪਟੇਲ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਭਾਰਤ ’ਚ ਕੈਨੇਡਾ ਦੇ ਹਾਈ ਕਮਿਸ਼ਨਰ ਐਚ.ਈ. ਨਾਦਿਰ ਪਟੇਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ਉਨ੍ਹਾਂ ਦੀ ਪਤਨੀ ਗਰਾਹਮ ਪਟੇਲ ਤੇ ਬੇਟੀ ਤੋਂ ਇਲਾਵਾ ਸ. ਅਮਰਿੰਦਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਪ੍ਰਸ਼ਾਦਾ ਛਕਿਆ ਅਤੇ ਪ੍ਰਸ਼ਾਦੇ ਤਿਆਰ ਕਰਨ ਦੀ ਸੇਵਾ ਵੀ ਕੀਤੀ।

 

ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।

 

ਇਸ ਮੌਕੇ ਨਾਦਿਰ ਪਟੇਲ ਨੇ ਕਿਹਾ ਕਿ ਕੈਨੇਡਾ ਅਤੇ ਭਾਰਤ ਦੇ ਆਪਸ ਵਿਚ ਚੰਗੇ ਰਿਸ਼ਤੇ ਹਨ। ਭਾਰਤ ਤੋਂ ਕੈਨੇਡਾ ਵਿਖੇ ਪੜ੍ਹਨ ਲਈ ਵੱਡੀ ਗਿਣਤੀ ਵਿਚ ਵਿਦਿਆਰਥੀ ਜਾ ਰਹੇ ਹਨ, ਉਥੇ ਹੀ ਕੈਨੇਡਾ ਦੇ ਪਾੜ੍ਹੇ ਵੀ ਭਾਰਤ ਤੋਂ ਵਿਦਿਆ ਪ੍ਰਾਪਤ ਕਰਨ ਲਈ ਆਉਂਦੇ ਹਨ। ਪਟੇਲ ਨੇ ਕੈਨੇਡਾ ’ਚ ਸਿੱਖ ਦੀ ਸਥਿਤੀ ’ਤੇ ਕਿਹਾ ਕਿ ਉਥੇ ਸਿੱਖਾਂ ਨੇ ਆਪਣੀ ਮਿਹਨਤ ਤੇ ਲਿਆਕਤ ਨਾਲ ਚੰਗਾ ਸਥਾਨ ਹਾਸਲ ਕੀਤਾ ਹੈ ਅਤੇ ਉਥੇ ਸਿੱਖ ਗੁਰਦੁਆਰਾ ਸਾਹਿਬਾਨ ਸਰਬਸਾਂਝੀਵਾਲਤਾ ਦਾ ਉਪਦੇਸ਼ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਸਰਕਾਰ ਹਰ ਤਰ੍ਹਾਂ ਨਾਲ ਸਿੱਖਾਂ ਦੇ ਨਾਲ ਹੈ।

  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Canadian High Commissioner Nadir Patel was at the Darbar Sahib