ਅਗਲੀ ਕਹਾਣੀ

18,000 ’ਚ ਸੌਦਾ ਕਰ ਫਸਿਆ ਨਹਿਰੀ ਪਟਵਾਰੀ, ਗ੍ਰਿ਼ਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਡ ਅਰਨੀਵਾਲਾ ਸ਼ੇਖ ਸੁਭਾਨ, ਜਿਲਾ ਫਾਜ਼ਿਲਕਾ ਵਿਖੇ ਤਾਇਨਾਤ ਨਹਿਰੀ ਪਟਵਾਰੀ ਹਰਜਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

 

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਸੁਖਚੈਨ ਸਿੰਘ ਵਾਸੀ ਪਿੰਡ ਝੋਟਿਆਵਾਲੀ, ਜਿਲਾ ਫਾਜਿਲਕਾ ਦੀ ਸ਼ਿਕਾਇਤ 'ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਨਹਿਰੀ ਪਾਣੀ ਦੀ ਵਾਰਾਬੰਦੀ ਉਸ ਦੇ ਨਾਮ ਤਬਦੀਲ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਸੌਦਾ 18,000 ਰੁਪਏ ਵਿਚ ਤੈਅ ਹੋਇਆ ਹੈ।

 

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਖਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਫਿਰੋਜਪੁਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Canal Patwari arrested for taking bribe to name transfer