ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਂਸਰ ਦੀਆਂ ਨਿਸ਼ਾਨੀਆਂ, ਬਚਾਅ ਤੇ ਇਲਾਜ ਸਬੰਧੀ ਵਿਦਿਆਰਥੀਆਂ ਨੂੰ ਕਰਵਾਇਆ ਜਾਣੂ

ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਅਤੇ ਸਿਵਲ ਸਰਜਨ ਮੁਕਤਸਰ ਸਾਹਿਬ ਡਾ. ਸੁਖਪਾਲ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਾਈਵੇਟ ਸਕੂਲਾਂ ਵਿੱਚ ਸ਼ੁਰੂ ਕੀਤੀ ਕੈਂਸਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਮੌੜ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਸੈਮੀਨਾਰ ਕਰਵਾਇਆ।

 

ਇਸ ਮੌਕੇ ਮੈਡੀਕਲ ਅਫ਼ਸਰ ਡਾ. ਸੀਮਾ ਗੋਇਲ ਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਤੇਜ ਸਿੰਘ ਨੇ ਕੈਂਸਰ ਦੀਆਂ ਨਿਸ਼ਾਨੀਆਂ, ਬਚਾਅ ਤੇ ਇਲਾਜ ਸਬੰਧੀ ਦੱਸਿਆ। ਇਸ ਮੌਕੇ ਲਘੂ ਫ਼ਿਲਮਾਂ ਅਤੇ ਕਾਰਟੂਨਾਂ ਰਾਹੀਂ ਵੀ ਬਿਮਾਰੀ ਸਬੰਧੀ ਜਾਗਰੂਕ ਕੀਤਾ ਗਿਆ।


 
ਬੁਲਾਰਿਆਂ ਨੇ ਕਿਹਾ ਕਿ ਕੈਂਸਰ ਤੋਂ ਬੱਚਣ ਲਈ ਖਾਣ ਪੀਣ ਦੀਆਂ ਮਾੜੀਆਂ ਆਦਤਾਂ ਨੂੰ ਤਿਆਗਣਾ ਚਾਹੀਦਾ ਹੈ, ਤੰਬਾਕੂ ਅਤੇ ਤੰਬਾਕੂ ਤੋਂ ਬਣੇ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ ਹੈ, ਸ਼ਰਾਬ ਦੀ ਵਰਤੋਂ ਨਹੀਂ ਕਰਨੀ ਚਾਹੀਦੀ, ਫਲ ਅਤੇ ਸਬਜ਼ੀਆਂ ਚੰਗੀ ਤਰ੍ਹਾਂ ਧੋ ਕੇ ਵਰਤਣੀਆਂ ਚਾਹੀਦੀਆਂ ਹਨ। 

 

ਇਸ ਮੌਕੇ ਪ੍ਰਿੰਸੀਪਲ ਸਵਰਨ ਕੌਰ, ਵਾਈਸ ਪ੍ਰਿੰਸੀਪਲ ਭਿੰਦਰ ਕੌਰ, ਛਿੰਦਰ ਕੌਰ, ਸਕੂਲੀ ਸਟਾਫ਼ ਤੇ ਬੱਚੇ ਹਾਜ਼ਰ ਸਨ।

 

 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Cancer awareness seminar in school organised by Health Department