ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੋਣ–ਉਮੀਦਵਾਰ ਹੁਣ ਇਸ਼ਤਿਹਾਰਾਂ ਰਾਹੀਂ ਦੱਸਣਗੇ ਆਪਣੇ ‘ਅਪਰਾਧ’

ਚੋਣ–ਉਮੀਦਵਾਰ ਹੁਣ ਇਸ਼ਤਿਹਾਰਾਂ ਰਾਹੀਂ ਦੱਸਣਗੇ ਆਪਣੇ ‘ਅਪਰਾਧ’

ਭਾਰਤੀ ਚੋਣ ਕਮਿਸਨ ਵੱਲੋਂ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਨਾਮਜਦਗੀ ਪੱਤਰ ਦੇ ਹਿੱਸੇ ਫਾਰਮ ਨੰਬਰ 26 ਵਿੱਚ ਸੋਧ ਕੀਤੀ ਗਈ ਹੈ।  ਇਸ ਸੋਧ ਅਨੁਸਾਰ ਹੁਣ ਲੋਕ ਸਭਾ, ਰਾਜ ਸਭਾ, ਵਿਧਾਨ ਸਭਾ ਚੋਣ ਲੜਨ ਦੇ ਇੱਛੁਕ ਅਪਰਾਧੀ ਪਿਛੋਕੜ ਵਾਲੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ’ਚ ਆਪਣੇ ਪੂਰੇ ਅਪਰਾਧਿਕ ਮਾਮਲਿਆ/ਜਿਨ੍ਹਾਂ ਮਾਮਲਿਆਂ ’ਚ ਉਨ੍ਹਾਂ ਨੂੰ ਅਦਾਲਤ ਵੱਲੋਂ ਸਜ਼ਾ ਸੁਣਾਈ ਜਾ ਚੁਕੀ ਹੈ, ਸਬੰਧੀ ਫਾਰਮ 26 ਵਿੱਚ ਪੂਰੀ ਜਾਣਕਾਰੀ ਦੇਣੀ ਪਾਵੇਗੀ ਅਤੇ ਨਾਲ ਹੀ ਇਹ ਜਾਣਕਾਰੀ ਅਖਬਾਰਾਂ ਅਤੇ ਟੀ.ਵੀ. ਚੈਨਲਾਂ ਰਾਹੀਂ ਜਨਤਾ ਨੂੰ ਵੀ ਦੇਣੀ ਪਵੇਗੀ

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਫੈਸਲਾ ਭਾਰਤੀ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸਨ ਨੰ -784 ਆਫ 2015 ਲੋਕ ਪ੍ਰਹਰੀ ਬਨਾਮ ਯੂਨੀਅਨ ਆਫ਼ ਇੰਡੀਆ ਅਤੇ ਸਿਵਲ ਰਿੱਟ ਪਟੀਸਨ ਨੰ 536 ਆਫ 2011 ਪਬਲਿਕ ਇੰਟਰਸਟ ਫਾਊਂਡੇਸ਼ਨ ਬਨਾਮ ਕੇਂਦਰ ਸਰਕਾਰ ਅਤੇ ਅਦਰਜ਼ ਦਾ ਨਿਪਟਾਰਾ ਕਰਦਿਆਂ ਸੁਣਾਏ ਗਏ ਫੈਸਲੇ ਦੀ ਰੋਸ਼ਨੀ ਵਿੱਚ ਕੀਤਾ ਗਿਆ ਹੈ।

 

ਉਨ੍ਹਾਂ ਦੱਸਿਆ ਕਿ ਜੇਕਰ ਕੋਈ ਅਪਰਾਧੀ ਪਿਛੋਕੜ ਵਾਲਾ ਵਿਅਕਤੀ ਚੋਣ ਲੜਨਾ ਚਾਹੁੰਦਾ ਹੈ ਤਾਂ ਉਸ ਨੂੰ ਇਸ ਸਬੰਧੀ ਨਾਮਜ਼ਦਗੀ ਪੱਤਰ ਫਾਰਮ ’ਚ ਉਪਲੱਬਧ ਕਾਰਵਾਏ ਗਏ ਫਾਰਮੇਟ ਸੀ-1 ਵਿੱਚ ਅਪਰਾਧੀ ਪਿਛੋਕੜ ਅਨੁਸਾਰ ਸੁਣਵਾਈ ਅਧੀਨ ਮਾਮਲੇ ਜਾਂ ਜਿਨ੍ਹਾਂ ’ਚ ਸਜ਼ਾ ਸੁਣਾਈ ਜਾ ਚੁੱਕੀ ਹੈ ਬਾਰੇ ਪੂਰੀ ਜਾਣਕਾਰੀ ਬੋਲਡ ਅੱਖਰਾਂ ਵਿੱਚ ਦੇਵਗਾ ਅਤੇ ਨਾਲ ਹੀ ਇਸ ਬਾਬਤ ਪੁਰੀ ਜਾਣਕਾਰੀ ਜਿਸ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜ ਰਿਹਾ ਹੈ ਉਸ ਨੂੰ ਭੇਜੇਗਾ, ਜਿਸ ਨੂੰ ਰਾਜਨੀਤਕ ਪਾਰਟੀ ਆਪਣੀ ਵੈੱਬਸਾਈਟ ਉਤੇ ਪ੍ਰਕਾਸ਼ਤ ਕਰੇਗੀ ਕਿ ਸਾਡੇ ਇਸ ਉਮੀਦਵਾਰ ਖ਼ਿਲ਼ਾਫ਼ ਅਪਰਾਧਿਕ ਮਾਮਲੇ ਦਰਜ ਹਨ ਜਾਂ ਇਨ੍ਹਾਂ ਅਪਰਾਧੀ ਮਾਮਲਿਆ ’ਚ ਇਸ ਨੂੰ ਸਾ ਸੁਣਾਈ ਜਾ ਚੁੱਕੀ ਹੈ।

 

ਸਬੰਧਤ ਰਾਜਨੀਤਕ ਪਾਰਟੀ ਅਤੇ ਉਮੀਦਵਾਰ ਵੱਲੋਂ ਵੱਖ ਵੱਖ ਤੌਰ ’ਤੇ ਉਸ ਖੇਤਰ ਦੇ ਵੱਡੇ ਅਖਬਾਰਾਂ ਵਿੱਚ ਤਿੰਨ–ਤਿੰਨ ਵਾਰ 12 ਫੌਟ ਸਾਈਜ਼ ਵਿੱਚ ਅਤੇ ਸਹੀ ਸਥਾਨ ਉਤੇ ਜਾਣਕਾਰੀ ਲਾਈ ਜਾਵੇ ਅਤੇ ਇਲੈਕਟ੍ਰੋਨਿਕ ਮੀਡੀਆ ਵਿੱਚ ਵੀ ਤਿੰਨ–ਤਿੰਨ ਵਾਰ ਚਲਾਈ ਜਾਵੇ ਤਾਂ ਜੋ ਜਿਸ ਭਾਵਨਾ ਨਾਲ ਇਹ ਫੈਸਲਾ ਲਿਆ ਗਿਆ ਹੈ ਉਸ ਨਾਲ ਹੀ ਇਸ ਨੂੰ ਲਾਗੂ ਕੀਤਾ ਜਾ ਸਕੇ।

 

ਸੀ.ਈ.ਓ. ਨੇ  ਦੱਸਿਆ ਕਿ ਜਿਹੜੇ ਉਮੀਦਵਾਰ ਨਾਮਜ਼ਦਗੀ ਪੱਤਰ ਦੇ ਫਾਰਮ 26 ਦੇ ਕਾਲਮ 5 ਅਤੇ 6 ਅਨੁਸਾਰ ਅਪਰਾਧੀ ਪਿਛੋਕੜ ਵਾਲੇ ਹੋਣਗੇ ਉਨ੍ਹਾਂ ਨੂੰ  ਰਿਟਰਨਿੰਗ ਅਫਸਰ ਫਾਰਮੇਟ ਸੀ-3 ਅਨੁਸਾਰ ਯਾਦ ਪੱਤਰ ਵੀ ਜਾਰੀ ਕਰਨਗੇ ਕਿ ਉਹ ਇਹ ਯਕੀਨੀ ਬਨਾਉਣ ਕਿ ਉਨਾਂ ਦੇ ਅਪਰਾਧੀ ਪਿਛੋਕੜ ਸਬੰਧੀ ਵੱਡੇ ਪੱਧਰ ’ਤੇ ਪ੍ਰਚਾਰ ਕੀਤਾ ਗਿਆ ਹੈ ਜਿਸ ਸਬੰਧੀ ਸਬੰਧਤ ਉਮੀਦਵਾਰ ਆਪਣੇ ਚੋਣ ਖਰਚਿਆਂ  ਦੇ ਨਾਲ ਹੀ ਜ਼ਿਲ੍ਹਾ ਚੋਣ ਅਫਸਰ ਕੋਲ ਅਖਬਾਰਾਂ ਦੀਆਂ ਕਾਪੀਆ ਜਮ੍ਹਾਂ ਕਰਵਾਏਗਾ ਜਿਨ੍ਹਾਂ ਵਿੱਚ ਇਹ ਜਾਣਕਾਰੀ ਪ੍ਰਕਾਸ਼ਿਤ ਕਰਵਾਈ ਗਈ ਹੈ।

 

ਰਜਿਸਟਰਡ ਪਾਰਟੀ ਜਾਂ ਰਜਿਸਟਰਡ ਅਨਰੀਕੋਗਨਾਈਜ਼ਡ ਪਾਰਟੀ ਜਿਸ ਨੇ ਵੀ ਅਪਰਾਧੀ ਪਿਛੋਕੜ ਵਾਲੇ ਉਮੀਦਵਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ, ਇਹ ਵੀ ਯਕੀਨੀ ਬਣਾਏਗੀ ਕਿ ਆਪਣੀ ਵੈਬਸਾਈਟ ਤੇ ਇਸ ਸਬੰਧੀ ਪੂਰੀ ਜਾਣਕਾਰੀ ਦੇਣ ਦੇ ਨਾਲ ਸਬੰਧਤ ਰਾਜ ਵਿੱਚ ਉਨ੍ਹਾ ਦੇ ਅਪਰਾਧੀ ਪਿਛੋਕੜ ਸਬੰਧੀ ਵੱਡੇ ਪੱਧਰ ‘ਤੇ ਪ੍ਰਚਾਰ ਤਿੰਨ ਵਾਰ ਵੱਖ ਵੱਖ ਦਿਨਾਂ ਨੂੰ ਅਖਬਾਰਾਂ ਅਤੇ ਟੀ.ਵੀ.ਰਾਹੀਂ ਕਰੇਗੀ।

 

ਉਨ੍ਹਾ ਦੱਸਿਆ ਕਿ ਹੁਣ ਚੋਣ ਲੜ ਰਹੇ ਹਰੇਕ ਉਮੀਦਵਾਰ ਨੂੰ ਸਰਕਾਰੀ ਰਿਹਾਇਸ਼ ਸਬੰਧੀ ਜੇਕਰ ਕੋਈ ਦੇਣਦਾਰੀ ਹੈ, ਉਸ ਸਬੰਧੀ ਜਾਣਕਾਰੀ ਦੇਣ ਲਈ ਫਾਰਮ -26 ਦੇ ਕਾਲਮ 8 ਵਿੱਚ ਪੂਰੀ ਜਾਣਕਾਰੀ ਦੇਣੀ ਹੋਵੇਗੀ ਅਤੇ ਉਸ ਨੂੰ ਕੋਈ ਵਾਧੂ ਹਲਫਨਾਮਾ ਨਹੀਂ ਦੇਣਾ ਪਾਵੇਗਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Candidates with criminal antecedents to furnish details of criminal cases against them in newspapers and TV channels