ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਵੱਲੋਂ ਭਾਰਤੀ ਹਵਾਈ ਫੌਜ ਦੀ ਬਹਾਦਰੀ ਨੂੰ ਸਲਾਮ

ਕੈਪਟਨ ਵੱਲੋਂ ਭਾਰਤੀ ਹਵਾਈ ਫੌਜ ਦੀ ਬਹਾਦਰੀ ਨੂੰ ਸਲਾਮ

ਭਾਰਤੀ ਹਵਾਈ ਫੌਜ ਵੱਲੋਂ ਪਾਕਿਸਤਾਨ ਖੇਤਰ ਵਾਲੇ ਕਸ਼ਮੀਰ ਵਿਚ ਅੱਤਵਾਦੀ ਟਿਕਾਣਿਆਂ ਉਤੇ ਕੀਤੇ ਗਏ ਹਮਲੇ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਲਾਘਾ ਕੀਤੀ ਹੈ।  

 

ਕੈਪਟਨ ਨੇ ਟਵੀਟ ਕਰਕੇ ਕਿਹਾ ਕਿ ਭਾਰਤੀ ਹਵਾਈ ਫੌਜ ਨੇ ਮਹਾਨ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਰਨਾ ਬਹੁਤ ਜ਼ਰੂਰੀ ਸੀ ਤਾਂ ਕਿ ਪਾਕਿਸਤਾਨ ਨੂੰ ਇਹ ਸੰਕੇਤ ਦਿੱਤਾ ਜਾ ਸਕੇ ਕਿ ਉਹ ਪੁਲਵਾਮਾ ਅੱਤਵਾਦੀ ਹਮਲੇ ਦੇ ਦੋਸ਼ੀ ਹਮਲਾਵਰਾਂ ਦੀ ਪੁਸ਼ਤ–ਪਨਾਹੀ ਕਰਕੇ ਬਚ ਨਹੀਂ ਸਕਦਾ। 

 

 

ਉਨ੍ਹਾਂ ਕਿਹਾ ਕਿ ਉਹ ਭਾਰਤੀ ਹਵਾਈ ਫੌਜ ਦੀ ਬਹਾਦਰੀ ਨੂੰ ਸਲਾਮ ਕਰਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੇਰੇ ਵੱਲੋਂ ਇਸ ਐਕਸ਼ਨ ਲਈ ਪੂਰਾ ਸਮਰਥਨ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:capt amaninder says Great job by the IndianAirForce