ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਫਿਊ ਦੌਰਾਨ ਸ਼ਹਿਦ ਦੀਆਂ ਮੱਖੀਆਂ ਦੇ ਬਕਸੇ, ਸ਼ਹਿਦ ਸਬੰਧੀ ਉਤਪਾਦ ਲਿਜਾਣ ਦੀ ਇਜਾਜ਼ਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਕੋਵਿਡ-19 ਕਾਰਨ ਕਰਫਿਊ/ਲੌਕਡਾਊਨ ਦੇ ਮੱਦੇਨਜ਼ਰ ਸ਼ਹਿਦ ਦੀਆਂ ਮੱਖੀਆਂ ਦੇ ਬਕਸੇ, ਸ਼ਹਿਦ ਅਤੇ ਹੋਰ ਸਬੰਧਤ ਉਤਪਾਦ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਜਾਂ ਦੂਜੇ ਸੂਬਿਆਂ ਵਿੱਚ ਲਿਜਾਣ ਦੀ ਆਗਿਆ ਦੇਣ ਦੇ ਹੁਕਮ ਦਿੱਤੇ।

 

ਇਹ ਹੁਕਮ ਕੌਮੀ ਮਧੂ ਮੱਖੀ ਬੋਰਡ ਵੱਲੋਂ 28 ਮਾਰਚ ਨੂੰ ਸੂਬੇ ਨੂੰ ਜਾਰੀ ਕੀਤੀ ਐਡਵਾਈਜ਼ਰੀ ਦੀ ਲੀਹ ’ਤੇ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਮੁਲਕ ਵਿੱਚੋਂ ਬਰਾਮਦ ਕੀਤੇ ਜਾਂਦੇ ਸ਼ਹਿਦ ਵਿੱਚ ਪੰਜਾਬ 50 ਫ਼ੀਸਦੀ ਤੋਂ ਵੱਧ ਯੋਗਦਾਨ ਪਾਉਂਦਾ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਦ ਦੀਆਂ ਮੱਖੀਆਂ ਅਤੇ ਰੇਸ਼ਮੀ ਕੀੜਿਆਂ ਦੀ ਦੁਰਦਸ਼ਾ ’ਤੇ ਚਿੰਤਾ ਜ਼ਾਹਰ ਕੀਤੀ ਜੋ ਜੀਵਤ ਜੀਵ ਹਨ ਅਤੇ ਉਨ੍ਹਾਂ ਨੂੰ ਨਿਰੰਤਰ ਦੇਖਭਾਲ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸੁਰੱਖਿਆ ਅਤੇ ਸ਼ਹਿਦ ਦੀਆਂ ਮੱਖੀ ਪਾਲਣ ਦੇ ਕਾਰੋਬਾਰ ਨੂੰ ਬਚਾਉਣ ਲਈ ਫੌਰੀ ਕਦਮ ਚੁੱਕਣ ਦੇ ਹੁਕਮ ਦਿੱਤੇ।

 

ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਕੋਲ ਖੇਤੀਬਾੜੀ ਮਹਿਕਮਾ ਵੀ ਹੈ, ਨੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਨੂੰ ਇਸ ਸਬੰਧ ਵਿੱਚ ਐਡਵਾਈਜ਼ਰੀ ਜਾਰੀ ਕਰਨ ਦੀ ਹਦਾਇਤ ਕੀਤੀ ਤਾਂ ਕਿ ਇਨ੍ਹਾਂ ਔਖੇ ਸਮਿਆਂ ਵਿੱਚ ਸੂਬਾ ਭਰ ਵਿੱਚ ਮਧੂ ਮੱਖੀ ਪਾਲਕਾਂ ਨੂੰ ਦਰਪੇਸ਼ ਦਿੱਕਤਾਂ ਦੂਰ ਕੀਤੀਆਂ ਜਾ ਸਕਣ।

 

ਵਧੀਕ ਮੁੱਖ ਸਕੱਤਰ (ਵਿਕਾਸ) ਵੱਲੋਂ ਜਾਰੀ ਸਲਾਹਕਾਰੀ ਮੁਤਾਬਕ ਸਮੂਹ ਡਿਪਟੀ ਕਮਿਸ਼ਨਰ ਕੋਵਿਡ-19 ਕਾਰਨ ਲੱਗੀਆਂ ਬੰਦਿਸ਼ਾਂ ਕਰਕੇ ਸ਼ਹਿਦ ਦੀਆਂ ਮੱਖੀਆਂ ਦੇ ਡੱਬਿਆਂ, ਸ਼ਹਿਦ ਅਤੇ ਹੋਰ ਸਬੰਧਤ ਉਤਪਾਦਾਂ ਨੂੰ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਵਿੱਚ ਲਿਜਾਣ ਦੀ ਆਗਿਆ ਦੇਣ ਲਈ ਲੋੜੀਂਦੇ ਕਦਮਾਂ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਮਧੂ ਮੱਖੀ ਪਾਲਕਾਂ ਦੀ ਮਦਦ ਹੋ ਸਕੇ।

..................
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER ALLOWS MOVEMENT OF BEE/HONEY AND RELATED PRODUCTS DURING COVID-19 LOCKDOWN