ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਤ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫ਼ਤ ਪੁਲੀਸ ਸਹਾਇਤਾ ਦਾ ਐਲਾਨ, ਨੰਬਰ ਜਾਰੀ

ਸਹਾਇਤਾ ਲੈਣ ਲਈ 100, 112 ਅਤੇ 181 ਨੰਬਰ ’ਤੇ ਕਰਨਾ ਪਵੇਗਾ ਡਾਇਲ

 

ਔਰਤਾਂ ਦੀ ਸੁਰੱਖਿਆ ਪ੍ਰਤੀ ਵੱਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਔਰਤਾਂ ਨੂੰ ਘਰ ਜਾਣ ਲਈ ਢੁੱਕਵਾਂ ਸਾਧਨ ਨਾ ਮਿਲਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫ਼ਤ ਪੁਲੀਸ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ।

 

ਸੂਬਾ ਭਰ ਵਿੱਚ ਇਹ ਸਹੂਲਤ 100, 112 ਅਤੇ 181 ਨੰਬਰ ’ਤੇ ਮੌਜੂਦ ਹੋਵੇਗੀ ਜਿਨ੍ਹਾਂ ਰਾਹੀਂ ਸੰਪਰਕ ਕਰਨ ਵਾਲੀ ਮਹਿਲਾ ਤੁਰੰਤ ਪੁਲੀਸ ਕੰਟਰੋਲ ਰੂਮ (ਪੀ.ਸੀ.ਆਰ.) ਨਾਲ ਜੁੜ ਜਾਵੇਗੀ। ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਸੁਵਿਧਾ ਸੂਬਾ ਭਰ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

 

ਘਰੋਂ ਲਿਜਾਣ ਅਤੇ ਛੱਡਣ ਦੀ ਸੁਵਿਧਾ ਉਨਾਂ ਮਹਿਲਾਵਾਂ ਨੂੰ ਹਾਸਲ ਹੋਵੇਗੀ, ਜਿਨਾਂ ਦੀ ਟੈਕਸੀ ਜਾਂ ਥ੍ਰੀ-ਵੀਲਰ ਵਰਗੇ ਸੁਰੱਖਿਅਤ ਵਾਹਨ ਤੱਕ ਪਹੁੰਚ ਨਾ ਹੋਵੇ। ਔਰਤ ਵਿੱਚ ਸੁਰੱਖਿਆ ਦੀ ਭਾਵਨਾ ਵਜੋਂ ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਆਵਾਜਾਈ ਦੌਰਾਨ ਸਬੰਧਤ ਔਰਤ ਨਾਲ ਘੱਟੋ-ਘੱਟ ਇਕ ਮਹਿਲਾ ਪੁਲੀਸ ਅਫ਼ਸਰ ਜ਼ਰੂਰ ਹੋਣੀ ਚਾਹੀਦੀ ਹੈ।

 

ਡੀ.ਜੀ.ਪੀ. ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਮੁਹਾਲੀ, ਪਟਿਆਲਾ ਅਤੇ ਬਠਿੰਡਾ ਸਮੇਤ ਹੋਰ ਵੱਡੇ ਸ਼ਹਿਰਾਂ ਵਿੱਚ ਪੁਲੀਸ ਹੈੱਡਕੁਆਟਰਾਂ ’ਤੇ ਸਮਰਪਿਤ ਪੀ.ਸੀ.ਆਰ. ਵਾਹਨ ਮੌਜੂਦ ਹੋਣਗੇ।

 

ਹਰੇਕ ਜ਼ਿਲ੍ਹੇ ਵਿੱਚ ਇਸ ਸਕੀਮ ਨੂੰ ਅਮਲ ਵਿੱਚ ਲਿਆਉਂਣ ਲਈ ਡੀ.ਐਸ.ਪੀ./ਏ.ਸੀ.ਪੀ. (ਔਰਤਾਂ ਵਿਰੁੱਧ ਅਪਰਾਧ ਵਿੰਗ) ਨੋਡਲ ਅਫ਼ਸਰ ਵਜੋਂ ਤਾਇਨਾਤ ਹੋਵੇਗੀ। ਇਨ੍ਹਾਂ ਮਹਿਲਾ ਪੁਲੀਸ ਅਫ਼ਸਰਾਂ ਦੇ ਸੰਪਰਕ ਨੰਬਰ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਵੈਬਸਾਈਟਾਂ ’ਤੇ ਉਪਲਬਧ ਹੋਣਗੇ। ਏ.ਡੀ.ਜੀ.ਪੀ. (ਅਪਰਾਧ) ਗੁਰਪ੍ਰੀਤ ਕੌਰ ਦਿਓ ਇਸ ਸੁਵਿਧਾ ਲਈ ਸੂਬਾਈ ਨੋਡਲ ਅਫ਼ਸਰ ਹੋਣਗੇ।

 

ਤੇਲੰਗਾਨਾ ਵਿੱਚ ਇਕ ਵੈਟਰਨਰੀ ਡਾਕਟਰ ਨੂੰ ਦੋਸ਼ੀਆਂ ਵੱਲੋਂ ਅਗ਼ਵਾ ਕਰਕੇ ਬਲਾਤਕਾਰ ਕਰਨ ਪਿੱਛੋਂ ਅੱਗ ਲਾ ਸਾੜ ਦੇਣ ਨਾਲ ਕੌਮੀ ਪੱਧਰ ’ਤੇ ਪੈਦਾ ਹੋਏ ਜਨਤਕ ਰੋਸ ਦੇ ਸੰਦਰਭ ਵਿੱਚ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER ANNOUNCES FREE POLICE HELP TO DROP WOMEN SAFELY HOME AT NIGHT