ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਕਰਫਿਊ ਹਟਾਉਣ ਅਤੇ 31 ਮਈ ਤੱਕ ਲੌਕਡਾਊਨ ਵਧਾਉਣ ਦਾ ਐਲਾਨ

ਪਿਛਲੇ ਚਾਰ ਦਿਨਾਂ ਤੋਂ ਰੋਜ਼ਾਨਾ ਨਵੇਂ ਕੇਸਾਂ ਦੀ ਗਿਣਤੀ ਵਿੱਚ ਗਿਰਾਵਟ ਵਿਚਕਾਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਸੂਬੇ ਵਿੱਚ 31 ਮਈ ਤੱਕ ਲੌਕਡਾਊਨ ਨੂੰ ਜਾਰੀ ਰੱਖਣ ਅਤੇ 18 ਮਈ ਤੋਂ ਕਰਫਿਊ ਨੂੰ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਸੀਮਿਤ ਜਨਤਕ ਆਵਾਜਾਈ ਮੁੜ ਤੋਂ ਸ਼ੁਰੂ ਕਰਨ ਅਤੇ ਜ਼ੋਨਾਂ ਅਨੁਸਾਰ ਜ਼ਿਆਦਾ ਤੋਂ ਜ਼ਿਆਦਾ ਛੋਟਾਂ ਦੇਣ ਦੇ ਵੀ ਸੰਕੇਤ ਦਿੱਤੇ।
 

 

 

 

ਉਨ੍ਹਾਂ ਨੇ ਐਲਾਨ ਕੀਤਾ ਕਿ ਲਾਕਡਾਊਨ 4 ਲਈ ਨਵੇਂ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਸੋਮਵਾਰ ਤੱਕ ਸਾਰੀਆਂ ਛੋਟਾਂ ਦੇ ਵੇਰਵਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਹਾਲਾਂਕਿ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਵੇਖਦਿਆਂ ਵਿਦਿਅਕ ਸੰਸਥਾਵਾਂ ਅਜੇ ਬੰਦ ਰਹਿਣਗੀਆਂ।
 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER ANNOUNCES LIFTING OF CURFEW FROM MAY 18 BUT LOCKDOWN TO STAY IN PUNJAB TILL MAY 31