ਅਗਲੀ ਕਹਾਣੀ

ਕੈਪਟਨ ਨੇ ਪੀ.ਆਈ.ਐਸ. ਗਵਰਨਿੰਗ ਕੌਂਸਲ ਲਈ 5 ਉੱਘੇ ਖਿਡਾਰੀਆਂ ਦੇ ਨਾਮ ਨੂੰ ਦਿੱਤੀ ਪ੍ਰਵਾਨਗੀ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 5 ਉੱਘੇ ਖਿਡਾਰੀਆਂ ਦੇ ਨਾਮ ਨੂੰ ਮਨਜ਼ੂਰੀ ਦਿੱਤੀ ਹੈ ਜੋ ਕਿ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ (ਪੀ.ਆਈ.ਐਸ.) ਦੀ ਗਵਰਨਿੰਗ ਕੌਂਸਲ ਦੇ ਮੈਂਬਰ ਹੋਣਗੇ।

 

 

ਮੁੱਖ ਮੰਤਰੀ ਦੇ ਬੁਲਾਰੇ ਅਨੁਸਾਰ ਗਵਰਨਿੰਗ ਕੌਂਸਲ ਦਾ ਹਿੱਸਾ ਬਣਨ ਜਾ ਰਹੇ ਇਹ ਖਿਡਾਰੀ ਵੱਖ ਵੱਖ ਖੇਡਾਂ ਵਿੱਚ ਕੌਮਾਂਤਰੀ ਪੱਧਰ ਉੱਤੇ ਨਾਮਣਾ ਖੱਟ ਚੁੱਕੇ ਹਨ।

 

 

ਜਿਨ੍ਹਾਂ ਖਿਡਾਰੀਆਂ ਦੇ ਨਾਮ ਮਨਜ਼ੂਰ ਕੀਤੇ ਹਨ ਉਨ੍ਹਾਂ ਵਿੱਚ ਉੱਘੇ ਹਾਕੀ ਖਿਡਾਰੀ ਅਤੇ ਅਰਜੁਨ ਐਵਾਰਡੀ ਬ੍ਰਿਗੇਡੀਅਰ ਹਰਚਰਨ ਸਿੰਘ, ਪ੍ਰਸਿੱਧ ਅਥਲੀਟ ਅਤੇ ਅਰਜੁਨ ਐਵਾਰਡੀ ਗੁਰਮੀਤ ਕੌਰ, ਕਬੱਡੀ ਖਿਡਾਰੀ ਅਤੇ ਅਰਜੁਨ ਐਵਾਰਡੀ ਹਰਦੀਪ ਸਿੰਘ, ਕ੍ਰਿਕਟ ਸਿਤਾਰੇ ਅਤੇ ਅਰਜੁਨ ਐਵਾਰਡੀ ਹਰਭਜਨ ਸਿੰਘ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਉਲੰਪਿਕ ਚੈਂਪੀਅਨ ਨਿਸ਼ਾਨੇਬਾਜ਼ ਤੇ ਰਾਜੀਵ ਗਾਂਧੀ ਖੇਡ ਰਤਨ ਐਵਾਰਡੀ ਅਭਿਨਵ ਬਿੰਦਰਾ ਸ਼ਾਮਲ ਹਨ।

 

ਪੀ.ਆਈ.ਐਸ. ਪੰਜਾਬ ਵਿੱਚ ਖੇਡਾਂ ਸਬੰਧੀ ਨੀਤੀ ਤਿਆਰ ਕਰਨ ਵਾਲੀ ਪ੍ਰਮੁੱਖ ਸੰਸਥਾ ਹੈ। ਇਸ ਸੰਸਥਾ ਨੂੰ ਉੱਚ ਸਮਰੱਥਾ ਵਾਲੇ ਖਿਡਾਰੀ ਤਿਆਰ ਕਰਨ ਦਾ ਜ਼ਿੰਮਾ ਸੌਪਿਆ ਗਿਆ ਹੈ, ਅਜਿਹੇ ਖਿਡਾਰੀ ਜੋ ਉਲੰਪਿਕ, ਕਾਮਨਵੈਲਥ ਖੇਡਾਂ, ਏਸ਼ੀਅਨ ਖੇਡਾਂ ਅਤੇ ਹੋਰ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਮੁਕਾਬਲਿਆਂ ਵਿੱਚ ਤਮਗ਼ੇ ਜਿੱਤਣ ਦੇ ਯੋਗ ਹੋਣ। ਇੱਥੇ ਖਿਡਾਰੀਆਂ ਨੂੰ ਅਤਿ ਆਧੁਨਿਕ ਸਪੋਰਟਸ ਕੰਪਲੈਕਸਾਂ ਵਿੱਚ ਨਵੀਨ ਖੇਡ ਉਪਕਰਨਾਂ ਦੀ ਸਹਾਇਤਾ ਨਾਲ ਮਾਹਰ ਕੋਚਾਂ ਦੀ ਨਿਗਰਾਨੀ ਹੇਠ ਸਿਖਲਾਈ ਦਿੱਤੀ ਜਾਂਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:capt amarinder approves names of five eminent sportspersons for pis governing council