(ਫ਼ੋਟੋ ਸੰਜੀਵ ਕੁਮਾਰ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਰਜ਼ਾ–ਮਾਫ਼ੀ ਦੇ ਤੀਜੇ ਪੜਾਅ ਹੇਠ ਕਿਸਾਨਾਂ ਨੂੰ ਸਰਟੀਫ਼ਿਕੇਟ ਵੰਡਣ ਲਈ ਬਠਿੰਡਾ ਦੇ ਆਪਣੇ ਜੱਦੀ ਪਿੰਡ ਮਹਿਰਾਜ਼ ਵਿਖੇ ਪੁੱਜ ਗਏ ਹਨ। ਕੈਪਟਨ ਅਮਰਿੰਦਰ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਦਾਰਾਂ ਦੇ 5 ਏਕੜ ਤੱਕ ਦੇ ਛੋਟੇ ਕਿਸਾਨਾਂ ਨੂੰ ਕਰਜ਼ਾ–ਮਾਫ਼ੀ ਦੀ ਇਹ ਰਾਹਤ ਦੇਣਗੇ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਇਸ ਸਮਾਗਮ ਚ ਆਏ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਹਨ।


ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

ਦੱਸਦੇਈਏ ਕਿ ਲੰਘੇ ਕੁਝ ਦਿਨ ਪਹਿਲਾਂ ਇਸੇ ਥਾਂ ਤੇ ਕਰਜ਼ਾ–ਮਾਫ਼ੀ ਦੇ ਤੀਜੇ ਪੜਾਅ ਹੇਠ ਕਿਸਾਨਾਂ ਨੂੰ ਸਰਟੀਫ਼ਿਕੇਟ ਵੰਡੇ ਜਾਣੇ ਸਨ ਪਰ ਮੌਸਮ ਖਰਾਬ ਹੋਣ ਕਾਰਨ ਇਹ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਸੀ, ਜੋ ਕਿ ਅੱਜ ਕੀਤਾ ਜਾ ਰਿਹਾ ਹੈ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੇ ਇਹ ਐਲਾਨ ਕੀਤਾ ਸੀ ਕਿ ਜੇਕਰ ਸੂਬੇ ਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦੇਣਗੇ।


/