ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਪੰਜਾਬੀ 'ਵਰਸਿਟੀ ਨੂੰ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਉਦਾਸੀ ’ਤੇ ਖੋਜ ਕਰਨ ਲਈ ਕਿਹਾ

ਭਾਰਤ 'ਚ ਨੇਪਾਲ ਦੇ ਸਫ਼ੀਰ ਨੇ ਪ੍ਰਕਾਸ਼ ਪੁਰਬ ਨੂੰ ਭਾਰਤ-ਨੇਪਾਲ ਰਿਸ਼ਤਿਆਂ ਦੀ ਹੋਰ ਮਜ਼ਬੂਤੀ ਦਾ ਅਹਿਮ ਮੌਕਾ ਦੱਸਿਆ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਦੀ ਪਵਿੱਤਰ ਉਦਾਸੀ ’ਤੇ ਵਿਆਪਕ ਪੱਧਰ ’ਤੇ ਖੋਜ ਕਰਨ ਲਈ ਆਖਿਆ।

 

ਅੱਜ ਇੱਥੇ ਪੰਜਾਬ ਭਵਨ ਵਿਖੇ ਨੇਪਾਲ ਦੀ ਸਿੱਖ ਵਿਰਾਸਤ ਦੀ ਪੇਸ਼ਕਾਰੀ ਦੌਰਾਨ ਸਿੱਖ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ ਅਤੇ ਵਿਦਵਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੇਪਾਲ ਦਾ ਸਿੱਖਾਂ ਨਾਲ ਮਜ਼ਬੂਤ ਰਿਸ਼ਤਾ ਹੈ।

 

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਉਦਾਸੀ ਦੌਰਾਨ ਇਸ ਪਵਿੱਤਰ ਧਰਤੀ ਨੂੰ ਭਾਗ ਲਾਏ ਜਿਸ ਦਾ ਉਦੇਸ਼ ਦੁੱਖ ਤਕਲੀਫਾਂ ਤੋਂ ਮਨੁੱਖਤਾ ਦਾ ਕਲਿਆਣ ਕਰਨਾ ਸੀ। ਮੁੱਖ ਮੰਤਰੀ ਨੇ ਸੁਝਾਅ ਦਿੱਤਾ ਕਿ ਇਸ ਸਬੰਧੀ ਹੋਰ ਖੋਜ ਕਰਨ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਨੇਪਾਲ ਦੀ ਪਵਿੱਤਰ ਉਦਾਸੀ ਦੇ ਨਵੇਂ ਪੱਖ ਉੱਭਰ ਕੇ ਸਾਹਮਣੇ ਆਉਣਗੇ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਤੇ ਨੇਪਾਲ ਦਾ ਸਦੀਆਂ ਪੁਰਾਣਾ ਰਿਸ਼ਤਾ ਤੇ ਸਾਂਝੀ ਸੱਭਿਆਚਾਰਕ ਵਿਰਾਸਤ ਹੈ ਅਤੇ ਉਨ੍ਹਾਂ ਦੇ ਆਪਣੇ ਪਰਿਵਾਰ ਦੇ ਵੀ ਨੇਪਾਲ ਦੇ ਰਾਜ਼ਿਆਂ ਨਾਲ ਵੀ ਨਿੱਘੇ ਪਰਿਵਾਰਕ ਰਿਸ਼ਤੇ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪਟਿਆਲਾ ਦੇ ਮਹਾਰਾਜਾ ਅਪ੍ਰੈਲ, 1950 ਵਿੱਚ ਕਾਠਮੰਡੂ ’ਚ ਸਿੰਘਾ ਦਰਬਾਰ ਵਿਖੇ ਜੈਸਲਮੇਰ ਦੇ ਯੁਵਰਾਜ ਰਘੂਨਾਥ ਸਿੰਘ ਜੀ ਦੇ ਵਿਆਹ ਵਿੱਚ ਵੀ ਸ਼ਾਮਲ ਹੋਏ ਸਨ।

 

ਇਸ ਮੌਕੇ ਮੁੱਖ ਮੰਤਰੀ ਨੇ ਨੇਪਾਲ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਨਵੰਬਰ ਮਹੀਨੇ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਿੱਥੇ ਸਿੱਖ ਧਰਮ ਦੇ ਬਾਨੀ ਨੇ ਆਪਣੇ ਜੀਵਨ ਦੇ 18 ਵਰ੍ਹੇ ਗੁਜ਼ਾਰੇ।

 

ਭਾਰਤ ਵਿੱਚ ਨੇਪਾਲ ਦੇ ਰਾਜਦੂਤ ਨਿਲੰਬਰ ਆਚਾਰਿਆ ਨੇ ਨੇਪਾਲ ਦੀ ਸਿੱਖ ਵਿਰਾਸਤ ਨੂੰ ਮੂਰਤੀਮਾਨ ਕਰਨ ਲਈ ਕਰਵਾਏ ਗਏ ਇਸ ਪ੍ਰੋਗਰਾਮ ਲਈ ਪੰਜਾਬ ਸਰਕਾਰ ਅਤੇ ਖਾਸ ਤੌਰ ’ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ।

 

ਇਸ ਮੌਕੇ ਦੋਵੇਂ ਸਫ਼ੀਰਾਂ ਨੇ ਪਿਆਰ ਤੇ ਸਨੇਹ ਵਜੋਂ ਨੇਪਾਲ ਦੀ ਸਿੱਖ ਵਿਰਾਸਤ ਦੀ ਪ੍ਰਕਾਸ਼ਨਾ ਦਾ ਸੈੱਟ ਅਤੇ ਯਾਦਗਾਰੀ ਸਿੱਕੇ ਭੇਟ ਕੀਤੇ। ਇਸ ਦੇ ਇਵਜ਼ ਵਿੱਚ ਸਨੇਹ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਚੱਲ ਰਹੇ ਸਮਾਗਮਾਂ ਬਾਰੇ ਯਾਦਗਾਰੀ ਪੁਸਤਕਾਂ ਦਾ ਇਕ ਸੈੱਟ ਵੀ ਸੌਂਪਿਆ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:capt amarinder asks PU to undertake extensive research on guru nanak dev ji udasi to nepal