ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਨੇ ਝੂਠੀ ਸਹੁੰ ਖਾ ਕੇ ਪੰਜਾਬੀਆਂ ਨੂੰ ਠੱਗਿਆ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬੀ ਚੰਗੀ ਤਰ੍ਹਾਂ ਸਮਝ ਗਏ ਹਨ ਕਿ ਕੈਪਟਨ ਅਮਰਿੰਦਰ ਵੱਲੋਂ ਪਾਵਨ ਗੁਟਕਾ ਸਾਹਿਬ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨਾਂ ਦੀ ਝੂਠੀ ਸਹੁੰ ਖਾ ਕੇ ਉਹਨਾਂ ਨੂੰ ਠੱਗਿਆ ਜਾ ਚੁੱਕਾ ਹੈ।

 

ਸੁਖਬੀਰ ਬਾਦਲ ਨੇ ਕਿਹਾ ਕਿ ਲੋਕ ਜਾਣਦੇ ਹਨ ਕਿ ਸੂਬੇ ਅੰਦਰ ਸਾਰੇ ਵਿਕਾਸ ਕਾਰਜ ਅਤੇ ਸਮਾਜ ਭਲਾਈ ਸਕੀਮਾਂ ਸਰਦਾਰ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਨ। ਕਾਂਗਰਸ ਸਰਕਾਰ ਨੇ ਸੂਬੇ ਦੀ ਵਾਂਗਡੋਰ ਸੰਭਾਲਦੇ ਹੀ ਸਾਰੇ ਵਿਕਾਸ ਕਾਰਜ ਠੱਪ ਕਰ ਦਿੱਤੇ। ਪਿਛਲੀ ਸਰਕਾਰ ਵੱਲੋਂ ਪਿੰਡਾਂ ਨੂੰ ਦਿੱਤੀਆਂ ਗਰਾਂਟਾਂ ਵਾਪਸ ਮੰਗਵਾ ਲਈਆਂ ਗਈਆਂ।

 

ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਕਾਂਗਰਸ ਸਰਕਾਰ ਨੇ ਸਮਾਜ ਦੇ ਹਰ ਵਰਗ ਨਾਲ ਵਿਤਕਰਾ ਕੀਤਾ ਹੈ। ਖੇਤੀ ਕਰਜ਼ੇ ਨਾ ਮੁਆਫ ਕਰਨ ਕਰਕੇ 1400 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਨਾਂ ਕਿਹਾ ਕਿ ਲੋਕਾਂ ਵੱਲੋਂ ਅਕਾਲੀ-ਭਾਜਪਾ ਗਠਜੋੜ ਭਰੋਸਾ ਜਤਾਉਣ ਨਾਲ ਇਨਾਂ ਜ਼ਿਮਨੀ ਚੋਣਾਂ ਵਿਚ ਭਾਈਚਾਰਕ ਸਾਂਝ ਦੀ ਜਿੱਤ ਹੋਵੇਗੀ।

 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨਾਲ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਸੀ ਜਦਕਿ ਉਹਨਾਂ ਨੂੰ ਕੋਈ ਸਰਕਾਰੀ ਨੌਕਰੀ ਨਹੀਂ ਦਿੱਤੀ ਗਈ। ਦਲਿਤ ਵਿਦਿਆਰਥੀਆਂ ਨੂੰ ਦਲਿਤ ਵਜ਼ੀਫਿਆਂ ਤੋਂ ਵਾਂਝੇ ਰੱਖਿਆ ਗਿਆ ਹੈ। ਵਿਦਿਆਰਥਣਾਂ ਨੂੰ ਸਾਇਕਲ ਨਹੀਂ ਮਿਲ ਰਹੇ ਹਨ। ਸਕੂਲੀ ਬੱਚਿਆਂ ਨੂੰ ਮਿਡ ਡੇਅ ਮੀਲ ਮਿਲਣਾ ਬੰਦ ਹੋ ਗਿਆ ਹੈ। ਸਰਕਾਰੀ ਕਰਮਚਾਰੀਆਂ ਨੂੰ ਡੀਏ ਨਹੀੰ ਦਿੱਤਾ  ਜਾ ਰਿਹਾ ਅਤੇ ਠੇਕੇ ਉੱਤੇ ਰੱਖੇ ਕਰਮਚਾਰੀਆਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ ਹੈ।

 

ਲੋਕਾਂ ਨੂੰ ਸੂਬੇ ਅੰਦਰ ਬਦਅਮਨੀ ਪੈਦਾ ਕਰਨ ਵਾਲੀ ਅਤੇ ਦਲਿਤਾਂ ਅਤੇ ਪਛੜੇ ਵਰਗਾਂ ਨਾਲ ਵਿਤਕਰਾ ਕਰਨ ਵਾਲੀ ਭ੍ਰਿਸ਼ਟ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਣ ਲਈ ਆਖਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਸਰਕਾਰ ਨੂੰ ਝਟਕਾ ਦੇਣ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜ਼ਬੂਰ ਕਰਨ ਦਾ ਇਹੋ ਇੱਕ ਰਾਹ ਬਚਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder cheats Punjabis by making false oath: Sukhbir Badal