ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਵਲੋਂ ਕ੍ਰਿਸਮਿਸ ਦੀਆਂ ਮੁਬਾਰਕਾਂ

ਦੁਨੀਆ ਦੇ ਸਭ ਤੋਂ ਚਰਚਿਤ ਤਿਉਹਾਰ ਕ੍ਰਿਸਮਿਸ ਮੌਕੇ `ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਾਸੀਆਂ ਖਾਸ ਕਰਕੇ ਈਸਾਈ ਭਾਈਚਾਰੇ ਨੂੰ ਨਿੱਘੀ ਵਧਾਈ ਦਿੱਤੀ ਹੈ। ਕੈਪਟਨ ਨੇ ਇਸ ਸ਼ੁੱਭ ਦਿਹਾੜੇ ਮੌਕੇ ਅਸਹਿਣਸ਼ੀਲਤਾ ਅਤੇ ਫਿਰਕੂ ਨਫ਼ਰਤ ਤੋਂ ਉਪਰ ਉਠ ਕੇ ਭਾਈਚਾਰਕ ਸਾਂਝ ਅਤੇ ਧਰਮ ਨਿਰਪੱਖਤਾ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਹੈ।

 

ਕ੍ਰਿਸਮਿਸ ਤੋਂ ਪਹਿਲੀ ਸ਼ਾਮ ਵੇਲੇ ਇਕ ਸੰਦੇਸ਼ ਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਦਾ ਸ਼ਾਂਤੀ, ਪਿਆਰ ਤੇ ਦਇਆ ਦਾ ਸੰਦੇਸ਼ ਦੁਨੀਆ ਭਰ ਦੇ ਲੋਕਾਂ ਦੀਆਂ ਜ਼ਿੰਦਗੀਆਂ ਰੁਸ਼ਨਾ ਰਿਹਾ ਹੈ ਤੇ ਇਹ ਸੰਦੇਸ਼ ਅੱਜ ਵੀ ਸਾਨੂੰ ਭਾਈਚਾਰਕ ਸਾਂਝ ਤੇ ਏਕਤਾ ਦਾ ਰਾਹ ਦਿਖਾਉਂਦਾ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਭੂ ਯਿਸੂ ਮਸੀਹ ਦੀ ਫਿਲਾਸਫੀ ਦੀ ਸਾਰਥਿਕਤਾ ਦਾ ਜ਼ਿਕਰ ਕਰਦਿਆਂ ਸਮੁੱਚੀ ਮਨੁੱਖਤਾ ਨੂੰ ਉਨਾਂ ਦੇ ਸਿਧਾਂਤਾਂ `ਤੇ ਪਹਿਰਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪ੍ਰਭੂ ਯਿਸੂ ਮਸੀਹ ਦੇ ਆਦਰਸ਼ਾਂ `ਤੇ ਲੋਕਾਂ ਨੂੰ ਚੱਲਣ ਅਤੇ ਆਪਣੇ ਆਪ ਨੂੰ ਮੁੜ ਸਮਰਪਿਤ ਕਰਨ ਲਈ ਕਿਹਾ ਹੈ।

 

ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਇਸ ਤਿਉਹਾਰ ਨੂੰ ਰਲ-ਮਿਲ ਕੇ ਰਵਾਇਤੀ ਉਤਸ਼ਾਹ ਤੇ ਜੋਸ਼ ਨਾਲ ਮਨਾਉਣ ਦਾ ਸੱਦਾ ਦਿੱਤਾ ਤਾਂ ਕਿ ਸਮਾਜ ਵਿੱਚ ਸਾਂਝੀਵਾਲਤਾ ਰਾਹੀਂ `ਅਨੇਕਤਾ ਵਿੱਚ ਏਕਤਾ` ਦੇ ਸਿਧਾਂਤ ਨੂੰ ਉਜਾਗਰ ਕੀਤਾ ਸਕੇ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder Christmas greeting