ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਸਿਆਚੀਨ-ਬਰਫ ’ਚ ਤਿੰਨ ਪੰਜਾਬੀ ਜਵਾਨਾਂ ਦੀ ਸ਼ਹਾਦਤ ’ਤੇ ਦੁੱਖ ਪ੍ਰਗਟਾਇਆ

----ਸ਼ਹੀਦ ਫ਼ੌਜੀਆਂ ਦੇ ਪਰਿਵਾਰਕ ਵਾਰਸਾਂ ਨੂੰ 12-12 ਲੱਖ ਰੁਪਏ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ----

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੱਦਾਖ ਵਿੱਚ ਸਿਆਚਿਨ ਗਲੇਸ਼ੀਅਰ ਦੋ ਦਿਨਾਂ ਪਹਿਲਾਂ ਬਰਫ ਹੇਠ ਦੱਬਣ ਨਾਲ ਤਿੰਨ ਪੰਜਾਬੀ ਸੈਨਿਕਾਂ ਦੀ ਦੁੱਖਦਾਇਕ ਮੌਤਤੇ ਡੂੰਘਾ ਅਫਸੋਸ ਜ਼ਾਹਰ ਕੀਤਾ ਹੈ

 

ਸੋਮਵਾਰ ਨੂੰ ਦੁਨੀਆਂ ਦੇ ਸਭ ਤੋਂ ਉਚੇ ਅਤੇ ਔਖੇ ਜੰਗੀ ਸਥਾਨ ਵਿੱਚ ਦੇਸ਼ ਦੀ ਰਾਖੀ ਕਰਦਿਆਂ ਲਾਂਸ ਨਾਇਕ ਮਨਿੰਦਰ ਸਿੰਘ ਵਾਸੀ ਫਤਹਿਗੜ ਚੂੜੀਆ (ਗੁਰਦਾਸਪੁਰ), ਸਿਪਾਹੀ ਵੀਰਪਾਲ ਸਿੰਘ ਵਾਸੀ ਗੁਆਰਾ ਨੇੜੇ ਮਾਲੇਰਕੋਟਲਾ (ਸੰਗਰੂਰ) ਤੇ ਸਿਪਾਹੀ ਡਿੰਪਲ ਕੁਮਾਰ ਵਾਸੀ ਸੈਦਾ ਨੇੜੇ ਹਾਜੀਪੁਰ (ਹੁਸ਼ਿਆਰਪੁਰ) ਦੀ ਬਰਫ ਦੇ ਤੋਦੇ ਡਿੱਗਣ ਕਾਰਨ ਮੌਤ ਹੋ ਗਈ ਸੀ

 

ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਨਾਲ ਅਫਸੋਸ ਪ੍ਰਗਟਾਉਦਿਆਂ ਇਸ ਦੁੱਖ ਦੀ ਘੜੀ ਵਿੱਚ ਉਨਾਂ ਦੇ ਨਾਲ ਖੜੇ ਹੋਣ ਦਾ ਵਿਸ਼ਵਾਸ ਦਿਵਾਉਦਿਆਂ ਹਮਦਰਦੀ ਜ਼ਾਹਰ ਕੀਤੀਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਦੀ ਨੀਤੀ ਅਨੁਸਾਰ ਹਰ ਸ਼ਹੀਦ ਦੇ ਵਾਰਸ ਨੂੰ 12-12 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ ਹਰ ਸ਼ਹੀਦ ਦੇ ਵਾਰਸ ਜਾਂ ਪਰਿਵਾਰ ਦੇ ਕਿਸੇ ਹੋਰ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ

 

ਮੁੱਖ ਮੰਤਰੀ ਨੇ ਕਿਹਾ ਕਿ ਸਮੰੁਦਰੀ ਤਲ ਤੋਂ 19000 ਫੁੱਟ ਦੀ ਉਚਾਈ ਵਾਲੇ ਔਖੇ ਤੇ ਹੱਡ ਚੀਰਵੀਂ ਠੰਢ ਵਾਲੇ ਸ਼ਿਆਚੀਨ ਗਲੇਸ਼ੀਅਰਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਇਨਾਂ ਜਾਂਬਾਜ਼ ਯੋਧਿਆਂ ਦੀਆਂ ਕੁਰਬਾਨੀਆਂ ਹਮੇਸ਼ਾ ਲਈ ਯਾਦ ਰੱਖੀਆਂ ਜਾਣਗੀਆਂ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder condoles the martyrdom of three Punjabi men in Siachen-ice