ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਨੇ ਘਨੌਰ ਥਾਣੇ ਨੂੰ ਤਬਦੀਲ ਕਰਨ ’ਤੇ ਦਿੱਤਾ ਜਵਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਨੌਰ ਦੇ ਬੱਸ ਅੱਡੇ ਨੇੜੇ ਸਥਿਤ ਪੁਲਿਸ ਥਾਣੇ ਨੂੰ ਕਿਸੇ ਹੋਰ ਥਾਂ ਤਬਦੀਲ ਕਰਨ ਦੇ ਕਿਸੇ ਵੀ ਕਦਮ ਨੂੰ ਰੱਦ ਕਰ ਦਿੱਤਾ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਵੱਲੋਂ ਉਠਾਏ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਥਾਣੇ ਦੀ ਮੌਜੂਦਾ ਥਾਂ ਤੇ ਇਮਾਰਤ ਭਾਵੇਂ ਬੱਸ ਅੱਡੇ ਅਤੇ ਮੁੱਖ ਬਾਜ਼ਾਰ ਦੇ ਨੇੜੇ ਹੈ ਪਰ ਸੁਰੱਖਿਆ ਦੇ ਲਿਹਾਜ਼ ਤੋਂ ਇਹ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਢੁੱਕਵੀਂ ਹੈ।

 

ਉਨ੍ਹਾਂ ਕਿਹਾ ਕਿ ਪੁਲਿਸ ਥਾਣੇ ਦੀ ਇਮਾਰਤ ਦਾ ਨਿਰਮਾਣ ਸਾਲ 2005 ਵਿੱਚ ਸ਼ਹਿਰ ਦੇ ਮੁੱਖ ਬਾਜ਼ਾਰ ਨੇੜੇ ਕੀਤਾ ਗਿਆ ਸੀ  ਅਤੇ ਇਸ ਥਾਣੇ ਨੂੰ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਤਜਵੀਜ਼ ਨਹੀਂ ਹੈ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੁਲਿਸ ਦੇ ਆਧੁਨਿਕੀਕਰਨ ਦੇ ਤਹਿਤ ਲੋੜ ਮੁਤਾਬਿਕ ਨਵੇਂ ਪੁਲਿਸ ਥਾਣਿਆਂ ਦਾ ਨਿਰਮਾਣ ਅਤੇ ਮੌਜੂਦਾ ਥਾਣਿਆਂ ਦੀ ਮੁਰੰਮਤ ਦਾ ਕੰਮ ਕਰ ਰਹੀ ਹੈ ਤਾਂ ਕਿ ਪੁਲਿਸ ਵਿਭਾਗ ਦੇ ਕੰਮਕਾਜ ਵਿੱਚ ਹੋਰ ਵਧੇਰੇ ਕੁਸ਼ਲਤਾ ਲਿਆਂਦੀ ਜਾ ਸਕੇ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder given response on transfer of Ghanaur police station