ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੋਲਾ ਮਹੱਲਾ ਤੇ ਹੋਲੀ ਦੇ ਪਵਿੱਤਰ ਮੌਕੇ ਕੈਪਟਨ ਅਮਰਿੰਦਰ ਨੇ ਦਿੱਤਾ ਅਹਿਮ ਸੰਦੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਹੋਲੇ ਮਹੱਲੇ ਅਤੇ ਹੋਲੀ ਦੇ ਪਵਿੱਤਰ ਮੌਕੇ 'ਤੇ ਵਧਾਈ ਦਿੱਤੀ ਹੈ ਉਨ੍ਹਾਂ ਨੇ ਇਨ੍ਹਾਂ ਤਿਉਹਾਰਾਂ ਨੂੰ ਰਵਾਇਤੀ ਭਾਵਨਾ ਨਾਲ ਏਕਤਾ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਰਹਿਮਦਿਲੀ ਨਾਲ ਮਨਾਉਣ ਦਾ ਸੱਦਾ ਦਿੱਤਾ

 

ਜੰਗਜੂ ਭਾਵਨਾ ਦਾ ਪ੍ਰਤੀਕ ਹੋਲਾ ਮਹੱਲਾ ਅਤੇ ਰੰਗਾਂ ਦੇ ਤਿਉਹਾਰ ਹੋਲੀ ਦੀ ਪੂਰਵ ਸੰਧਿਆ 'ਤੇ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪਵਿੱਤਰ ਮੌਕੇ ਭਾਈਚਾਰਕ ਸਾਂਝ ਅਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ

 

ਮੁੱਖ ਮੰਤਰੀ ਨੇ ਕਿਹਾ ਕਿ ਇਹ ਤਿਉਹਾਰ ਮਾਨਵਤਾ ਅਤੇ ਆਪਸੀ ਮੇਲ ਮਿਲਾਪ ਦੀਆਂ ਉੱਚ ਨੈਤਿਕ ਕਦਰਾਂ-ਕੀਮਤਾਂ ਦਾ ਪਾਸਾਰ ਕਰਦੇ ਹਨ ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਸਦੀਆਂ ਪੁਰਾਣੀਆਂ ਕਦਰਾਂ-ਕੀਮਤਾਂ ਪ੍ਰਤੀ ਮੁੜ ਸਮਰਪਿਤ ਹੋਣ ਦਾ ਸਮਾਂ ਹੈ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder gives important message on Hola Mahalla and Holi holy occasion