ਅਗਲੀ ਕਹਾਣੀ

ਕੈਪਟਨ ਸਰਕਾਰ ਨੇ ਨਵੀਂ ਪੈਨਸ਼ਨ ਸਕੀਮ ਅਧੀਨ ਸੂਬੇ ਦਾ ਹਿੱਸਾ ਵਧਾਉਣ ਦਾ ਲਿਆ ਫ਼ੈਸਲਾ

ਜਨਵਰੀ 04 ਤੋਂ ਭਰਤੀ ਹੋਏ ਸਮੂਹ ਮੁਲਾਜ਼ਮਾਂ ਨੂੰ ਮੌਤ-ਕਮ-ਸੇਵਾ ਮੁਕਤੀ ਗ੍ਰੈਚੂਟੀ ਦੇ ਲਾਭ ਦੇਣ ਦੀ ਮਨਜ਼ੂਰੀ

ਸੂਬੇ ਦੀਆਂ ਵੱਖ-ਵੱਖ ਸਰਕਾਰੀ ਮੁਲਾਜ਼ਮ ਜਥੇਬੰਦੀਆਂ ਦੀ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਦੇ ਫ਼ੈਸਲੇ ਦੀ ਲੀਹ ’ਤੇ ਨਵੀਂ ਪੈਨਸ਼ਨ ਸਕੀਮ ਤਹਿਤ ਮੁਲਾਜ਼ਮਾਂ ਲਈ ਇਕ ਅਪ੍ਰੈਲ, 2019 ਤੋਂ ਆਪਣਾ ਹਿੱਸਾ ਵਧਾਉਣ ਦਾ ਫ਼ੈਸਲਾ ਕੀਤਾ ਹੈ।

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਮੁੱਢਲੀ ਤਨਖ਼ਾਹ ਤੇ ਮਹਿੰਗਾਈ ਭੱਤੇ ਦੇ 10 ਫ਼ੀਸਦੀ ਦੇ ਬਰਾਬਰ ਉਸ ਵੱਲੋਂ ਪਾਏ ਜਾਂਦੇ ਯੋਗਦਾਨ ਨੂੰ ਵਧਾ ਕੇ 14 ਫ਼ੀਸਦੀ ਕਰਨ ਦਾ ਫ਼ੈਸਲਾ ਲਿਆ ਹੈ। 

 

ਇਹ ਫ਼ੈਸਲਾ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਵਿੱਤੀ ਸੇਵਾਵਾਂ ਬਾਰੇ ਵਿਭਾਗ ਵੱਲੋਂ 31 ਜਨਵਰੀ, 2019 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨਾਲ ਸਬੰਧਤ ਹੈ।

 

ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਕਿ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਕ ਹੋਰ ਮੁਲਾਜ਼ਮ ਪੱਖੀ ਫ਼ੈਸਲਾ ਲੈਂਦਿਆਂ ਮੰਤਰੀ ਮੰਡਲ ਨੇ ਮੌਤ-ਕਮ-ਸੇਵਾ ਮੁਕਤੀ ਗ੍ਰੈਚੂਟੀ ਦਾ ਲਾਭ ਸੂਬਾ ਸਰਕਾਰ ਦੇ ਸਾਰੇ ਮੁਲਾਜ਼ਮਾਂ ਨੂੰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਨ੍ਹਾਂ ਵਿੱਚ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਨਵੀਂ ਪੈਨਸ਼ਨ ਸਕੀਮ ਦੇ ਘੇਰੇ ਹੇਠ ਆਉਂਦੇ ਮੁਲਾਜ਼ਮਾਂ ਵੀ ਸ਼ਾਮਲ ਹੋਣਗੇ।

 

ਮੰਤਰੀ ਮੰਡਲ ਨੇ ਪੁਰਾਣੀ ਪੈਨਸ਼ਨ ਸਕੀਮ ਤਹਿਤ ਦਿੱਤੇ ਜਾਂਦੇ ਲਾਭ ਦੀ ਲੀਹ ’ਤੇ 1 ਜਨਵਰੀ, 2004 ਨੂੰ ਜਾਂ ਉਸ ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਵਿੱਚੋਂ ਕਿਸੇ ਵੀ ਮੁਲਾਜ਼ਮ ਦੀ ਨੌਕਰੀ ਦੌਰਾਨ ਮੌਤ ਹੋ ਜਾਣ ’ਤੇ ਉਸ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਦਾ ਲਾਭ ਦੇਣ ਨੂੰ ਅਮਲ ਵਿੱਚ ਲਿਆਉਣ ਦੀ ਇਜਾਜ਼ਤ ਦੇਣ ਲਈ ਵਿੱਤ ਵਿਭਾਗ ਵੱਲੋਂ ਦੇ ਪ੍ਰਸਤਾਵ ਨੂੰੰ ਕਾਰਜ ਬਾਅਦ ਪ੍ਰਵਾਨਗੀ ਦੇ ਦਿੱਤੀ ਹੈ।  

 

ਪੰਜਾਬ ਸਰਕਾਰ ਦੇ ਕੁੱਲ 3,53,074 ਕਰਮਚਾਰੀਆਂ ਵਿੱਚੋਂ 1,52,646 ਕਰਮਚਾਰੀ ਨਵੀਂ ਪੈਨਸ਼ਨ ਸਕੀਮ ਅਧੀਨ ਕਵਰ ਹੁੰਦੇ ਹਨ। ਸਾਲ 2018-19 ਦੌਰਾਨ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੀ ਮੁਢਲੀ ਤਨਖ਼ਾਹ ਜਮ੍ਹਾਂ ਡੀ.ਏ. ਦਾ 10 ਫ਼ੀਸਦੀ ਸਾਲਾਨਾ ਯੋਗਦਾਨ ਵਿੱਚੋਂ 585 ਕਰੋੜ ਰੁਪਏ ਅਦਾ ਕੀਤੇ ਹਨ। 

                 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:capt amarinder govt accepts employees demand for increase in state share in new pension scheme wef april 1 2019