ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਸਰਕਾਰ ਨੇ ਪ੍ਰਕਾਸ਼ ਪੁਰਬ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਕਰਨ ਦੀ ਕੀਤੀ ਪੇਸ਼ਕਸ਼

ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਨਾਲ ਗੱਲਬਾਤ ਕਰਦਿਆਂ ਨਿਮਰਤਾ ਪੂਰਵਕ ਸੱਦਾ ਦਿੱਤਾ
 

ਚੰਨੀ ਤੇ ਰੰਧਾਵਾ ਮੁੱਖ ਸਮਾਗਮ ਦੇ ਵਿਸਥਾਰਤ ਪ੍ਰਸਤਾਵ ਨਾਲ ਜੱਥੇਦਾਰ ਨੂੰ ਮਿਲੇ


ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਨੂੰ ਮਨਾਉਣ ਲਈ ਆ ਰਹੀ ਰੁਕਾਵਟ ਨੂੰ ਤੋੜਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਮੰਗਲਵਾਰ ਨੂੰ ਪਹਿਲ ਕਰਦਿਆਂ ਸੁਲਤਾਨਪੁਰ ਲੋਧੀ ਵਿਖੇ 11/12 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਰਪ੍ਰਸਤੀ ਹੇਠ ਸਮਾਗਮ ਕਰਵਾਉਣ ਦੀ ਪੇਸ਼ਕਸ਼ ਦਿੱਤੀ ਹੈ।

 

ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਜਦੋਂ ਕਿ ਉਨ੍ਹਾਂ ਦੇ ਮੰਤਰੀ ਮੰਡਲ ਦੇ ਦੋ ਸਾਥੀ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਸੂਬਾ ਸਰਕਾਰ ਦੀ ਇਹ ਪੇਸ਼ਕਸ਼ ਲੈ ਕੇ ਜਥੇਦਾਰ ਸਾਹਿਬ ਨੂੰ ਵੀ ਮਿਲੇ।

 

ਇਸ ਉਪਰੰਤ ਦੋਵੇਂ ਮੰਤਰੀਆਂ ਨੇ ਦੱਸਿਆ ਕਿ ਉਨ੍ਹਾਂ ਅੱਜ ਮੁੱਖ ਮੰਤਰੀ ਤਰਫੋਂ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਸੀ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰਦੇਸ਼ ਦੇਣ ਕਿ ਉਹ ਅਧਿਕਾਰਤ ਸਮਾਗਮ ਨੂੰ ਕਰਵਾਉਣ ਵਿੱਚ ਸਹਿਯੋਗ ਦੇਣ ਤਾਂ ਜੋ ਵੱਖਰਾ ਸਟੇਜ ਸਜਾਉਣ ਲਈ ਸੰਗਤ ਦੇ ਪੈਸੇ ਵਿੱਚੋਂ ਖ਼ਰਚੇ ਜਾ ਰਹੇ 12-15 ਕਰੋੜ ਰੁਪਏ ਵਿਅਰਥ ਨਾ ਜਾਣ ਜਦੋਂ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਇਸ ਇਤਿਹਾਸਕ ਦਿਹਾੜੇ ਮੌਕੇ ਲੋੜੀਂਦੇ ਢਾਂਚਾ ਤਿਆਰ ਕੀਤਾ ਜਾ ਚੁੱਕਾ ਹੈ। 

 

ਉਨ੍ਹਾਂ ਕਿਹਾ ਕਿ ਬਿਹਤਰ ਹੋਵੇਗਾ ਕਿ ਇਹ ਰਾਸ਼ੀ ਧਰਮ ਪ੍ਰਚਾਰ ਦੇ ਕੰਮ ਵਾਲੇ ਪਾਸੇ ਲਗਾਈ ਜਾਵੇ ਜੋ ਕਿ ਸ਼੍ਰੋਮਣੀ ਕਮੇਟੀ ਦਾ ਮੁੱਖ ਕਾਰਜ ਹੈ। ਉਨ੍ਹਾਂ ਕਿਹਾ ਕਿ ਦੋ ਸਟੇਜਾਂ ਤੋਂ ਕਰਵਾਏ ਜਾਣ ਵਾਲੇ ਵੱਖੋ-ਵੱਖਰੇ ਸਮਾਗਮ ਸੰਗਤਾਂ ਲਈ ਵੀ ਉਲਝਣ ਪਾਉਣਗੇ।

 

ਸੂਬਾ ਸਰਕਾਰ ਵੱਲੋਂ ਕੀਤੀ ਪੇਸ਼ਕਸ਼ ਅਨੁਸਾਰ ਮੁੱਖ ਸਮਾਗਮ ਦੌਰਾਨ ਕਿਸੇ ਨੂੰ ਵੀ ਕੋਈ ਰਾਜਸੀ ਭਾਸ਼ਣ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਸਮਾਗਮ ਦੌਰਾਨ ਸਟੇਜ ਉਪਰ ਸਿਰਫ਼ ਪੰਜ ਤਖ਼ਤਾਂ ਦੇ ਜਥੇਦਾਰ, ਦਰਬਾਰ ਸਾਹਿਬ ਦਾ ਹੈਡ ਗ੍ਰੰਥੀ, ਪ੍ਰਧਾਨ ਮੰਤਰੀ (ਜਾਂ ਕੇਂਦਰ ਸਰਕਾਰ ਦਾ ਕੋਈ ਇੱਕ ਸੀਨੀਅਰ ਨੁਮਾਇੰਦਾ), ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਮੁੱਖ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੈਠਣਗੇ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:capt amarinder govt offers to hold main 550th prakash purb events at sultanpur lodhi under akal takht patronage