----ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਣ ਲਾਲ ਸੂਦ ਨੇ ਆਪਣਾ ਕਾਰਜਭਾਰ ਸੰਭਾਲਿਆ----
ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਮੁੱਖ ਦਫਤਰ ਚ ਸ੍ਰੀ ਮੋਹਣ ਲਾਲ ਸੂਦ, ਜਿਨਾਂ ਨੂੰ ਪਿਛਲੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਕੀਤਾ ਸੀ, ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੈਬਨਿਟ ਮੰਤਰੀ, ਸ੍ਰ: ਸਾਧੂ ਸਿੰਘ ਧਰਮਸੋਤ ਜੀ ਦੇ ਮੌਜੂਦਗੀ ਚ ਬਤੌਰ ਚੇਅਰਮੈਨ ਆਪਣਾ ਕਾਰਜਭਾਰ ਸੰਭਾਲਿਆ।
ਚੇਅਰਮੈਨ ਦੇ ਅਹੁਦੇ ਦਾ ਕਾਰਜਭਾਰ ਸੰਭਾਲਣ ਉਪਰੰਤ ਗੱਲਬਾਤ ਕਰਦੇ ਹੋਏ ਨਵਨਿਯੁਕਤ ਚੇਅਰਮੈਨ ਨੇ ਕਿਹਾ ਕਿ ਉਹ ਅਨੁਸੂਚਿਤ ਜਾਤੀ ਵਰਗ ਦੇ ਗਰੀਬ ਲੋਕਾਂ ਦਾ ਸਰਕਾਰ ਦੀਆਂ ਨੀਤੀਆਂ ਅਨੁਸਾਰ ਵਿਦਿਅਕ, ਸਮਾਜਿਕ ਅਤੇ ਆਰਥਿਕ ਪੱਧਰ ਉਚਾ ਚੁੱਕਣ ਲਈ ਭਰਪੂਰ ਯਤਨ ਕਰਨਗੇ। ਸ੍ਰੀ ਮੋਹਣ ਲਾਲ ਸੂਦ ਨੇ ਚੇਅਰਮੈਨ ਦੇ ਅਹੁਦੇ ਤੇ ਨਿਯੁਕਤੀ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਪ੍ਰਗਟਾਇਆ।
ਦੱਸਣਯੋਗ ਹੈ ਕਿ ਸ੍ਰੀ ਮੋਹਣ ਲਾਲ ਸੂਦ ਪਹਿਲਾਂ ਲੋਕ ਨਿਰਮਾਣ ਵਿਭਾਗ ਪੰਜਾਬ ਚੋ ਸੀਨੀਅਰ ਸੁਪਰਇਨਟੈਂਡਿੰਗ ਇੰਜੀਨੀਅਰ ਰਿਟਾਇਰ ਹੋਣ ਉਪਰੰਤ ਸਮਾਜ ਸੇਵਾ ਦੇ ਖੇਤਰ ਵਿਚ ਲੰਬੇ ਸਮੇਂ ਤੋਂ ਜੁੜੇ ਰਹੇ ਅਤੇ ਉਨਾਂ ਦੀਆਂ ਅਨੁਸੂਚਿਤ ਜਾਤੀਆਂ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਹੀ ਸਰਕਾਰ ਵਲੋਂ ਕਾਰਪੇਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਨਾਲ ਸਨਮਾਨਿਆ ਗਿਆ ਹੈ। ਸ੍ਰੀ ਮੋਹਣ ਲਾਲ ਸੂਦ ਆਪਣੇ ਇਲਾਕੇ ਦੀਆਂ ਵੱਖ ਵੱਖ ਸਮਾਜ ਸੇਵੀ ਸੰਸਥਾਂਵਾਂ ਨਾਲ ਜੁੜੇ ਹੋਏ ਹੋਣ ਕਾਰਨ ਆਪਣੇ ਇਲਾਕੇ ਵਿਚ ਹਰਮਨ ਪਿਆਰੇ ਨੇਤਾ ਦੇ ਤੌਰ ਤੇ ਜਾਣੇ ਜਾਂਦੇ ਹਨ।
.