ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਨਾਲ ਕੀਤੀ ਮੁਲਾਕਾਤ, ਮੰਗਿਆ ਸਹਿਯੋਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਨੇ ਝੋਨੇ ਦੀ ਪਰਾਲੀ ਨਾ ਸਾੜ ਕੇ ਵਾਤਾਵਰਣ ਦੀ ਸੁਰੱਖਿਆ ਵਾਸਤੇ ਬਦਲਾਅ ਦਾ ਮੁੱਢ ਬੰਨ੍ਹਿਆ ਹੈ।

 

ਮੁੱਖ ਮੰਤਰੀ ਨੇ ਇਨ੍ਹਾਂ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਲਈ ਸ਼ੁਰੂ ਕੀਤੀ ਜਾਗਰੂਕ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਤਾਂ ਜੋ ਸਾਡੀ ਆਉਣ ਵਾਲੀਆਂ ਪੀੜੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਦਿੱਤਾ ਜਾ ਸਕੇ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਗਰੁੱਪ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ (ਕਿਸਾਨ) ਇਸ ਬਦਲਾਅ ਦੇ ਮੋਢੀ ਬਣ ਕੇ ਮਨੁੱਖਤਾ ਦੀ ਬਹੁਤ ਵੱਡੀ ਸੇਵਾ ਕਰ ਰਹੇ ਹਨ ਜਿਨ੍ਹਾਂ ਦੀ ਇਹ ਨਿਵੇਕਲੀ ਪਹਿਲ ਪ੍ਰਦੂਸ਼ਣ ਮੁਕਤ ਵਾਤਾਵਰਣ ਸਿਰਜਣ ਵਿੱਚ ਅਹਿਮ ਰੋਲ ਨਿਭਾਏਗੀ।

ਉਨ੍ਹਾਂ ਕਿਹਾ ਕਿ ਧਰਤੀ ਦੀ ਉਪਜਾਊ ਸ਼ਕਤੀ ਨੂੰ ਬਚਾਉਣ ਅਤੇ ਕੁਦਰਤੀ ਵਸੀਲਿਆਂ ਦੀ ਸੰਭਾਲ ਵਾਸਤੇ ਅਗਾਂਹਵਧੂ ਕਿਸਾਨਾਂ ਦੇ ਤਜਰਬੇ ਅਤੇ ਮੁਹਾਰਤ ਨੂੰ ਹੋਰਨਾਂ ਕਿਸਾਨਾਂ ਨੂੰ ਵੀ ਵਰਤਣਾ ਚਾਹੀਦਾ ਹੈ।

ਧਰਤੀ ਹੇਠਲਾ ਪਾਣੀ ਜਿਹੜਾ ਦਿਨ ਪ੍ਰਤੀ ਦਿਨ ਹੇਠਾਂ ਜਾ ਰਿਹਾ ਹੈ, ਨੂੰ ਸੰਭਾਲਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫ਼ਸਲੀ ਵਿਭਿੰਨਤਾ ਦੇ ਨਾਲ ਤੁਪਕਾ ਪ੍ਰਣਾਲੀ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਪਾਣੀ ਦੀ ਸਮੱਸਿਆ ਨੂੰ ਬਚਾਉਣ ਦਾ ਇਹ ਇਕੋ ਇਕ ਤਰੀਕਾ ਹੈ।

 

ਮੁੱਖ ਮੰਤਰੀ ਨੇ ਅਜਿਹੇ ਕਿਸਾਨਾਂ ਦੀਆਂ ਕੋਸ਼ਿਸ਼ਾਂ ਨੂੰ ਵਿਸ਼ੇਸ਼ ਤੌਰ ’ਤੇ ਸਲਾਹਿਆ ਜਿਨ੍ਹਾਂ ਨੇ ਉੱਚ ਸਿੱਖਿਆ ਤੇ ਇੰਜੀਨੀਅਰਿੰਗ ਕਰਨ ਤੋਂ ਬਾਅਦ ਖੇਤੀਬਾੜੀ ਨੂੰ ਮੁੱਖ ਕਿੱਤੇ ਵਜੋਂ ਅਪਣਾਇਆ।

 

ਫਤਹਿਗੜ੍ਹ ਸਾਹਿਬ ਦੇ ਪਿੰਡ ਸਾਧੂਗੜ੍ਹ ਦੇ ਕਿਸਾਨ ਸੁਰਜੀਤ ਸਿੰਘ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਦੱਸਿਆ ਕਿ ਉਸ ਨੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਖੁੱਲ੍ਹੇ ਖੇਤਾਂ ਵਿੱਚ ਅੱਗ ਲਾਉਣ ਦਾ ਅਮਲ ਉਸ ਸਮੇਂ ਤਿਆਗ ਦਿੱਤਾ ਸੀ ਜਦੋਂ ਅਜੇ ਮੌਜੂਦਾ ਅਧੂਨਿਕ ਖੇਤੀ ਮਸ਼ੀਨਰੀ ਤੇ ਸੰਦਾਂ ਦਾ ਰੁਝਾਨ ਪ੍ਰਚਲਿਤ ਨਹੀਂ ਸੀ ਹੋਇਆ।

 

ਉਨ੍ਹਾਂ ਨੇ ਕਿਸਾਨਾਂ ਨੂੰ ਵੱਡੀ ਪੱਧਰ ’ਤੇ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾਰੂ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾ ਸਕੇ ਕਿਉਂ ਜੋ ਇਸ ਨਾਲ ਨਾ ਸਿਰਫ਼ ਜ਼ਮੀਨ ਦੀ ਉਤਪਾਦਕ ਸ਼ਕਤੀ ’ਤੇ ਅਸਰ ਪੈਂਦਾ ਹੈ ਸਗੋਂ ਪ੍ਰਦੂਸ਼ਣ ਹੋਣ ਨਾਲ ਮਨੁੱਖੀ ਸਿਹਤ ਨੂੰ ਵੀ ਨੁਕਸਾਨ ਪਹੁੰਚਦਾ ਹੈ।

 

ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬੁਰਜ ਦੇਵਾ ਦੇ ਕਿਸਾਨ ਗੁਰਬਚਨ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਹਵਾ, ਪਾਣੀ ਤੇ ਮਿੱਟੀ ਦੀ ਸੰਭਾਲ ਬਾਰੇ ਦਿੱਤੇ ਸੰਦੇਸ਼ ਦਾ ਜ਼ਿਕਰ ਕਰਦਿਆਂ ਕਿਸਾਨ ਭਾਈਚਾਰੇ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:capt amarinder interacts with progressive farmers who have shunned stubble burning seeks their support to eliminate problem