ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਦੇ ’ਤੇ ਗ਼ੈਰ-ਸੰਜੀਦਾ ਬਿਆਨਬਾਜ਼ੀ ਲਈ ਹਰਸਿਮਰਤ ਦੀ ਕੀਤੀ ਆਲੋਚਨਾ

ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਲੀਹੋਂ ਲਾਹੁਣ ਲਈ ਬਾਦਲਾਂ ਦੇ ਯਤਨਾਂ ਦੀ ਤਿੱਖੀ ਨਿੰਦਾ

 

ਸੀ.ਬੀ.ਆਈ.ਨੂੰ ਜਾਂਚ ਸੌਂਪਣ ਦੇ ਫ਼ੈਸਲੇ ’ਤੇ ਉਠਾਏ ਸਵਾਲ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਪੰਜਾਬ ਸਰਕਾਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਦੇ ਲਾਏ ਦੋਸ਼ਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਦੇ ਬਿਆਨ ਬਿਲਕੁਲ ਗ਼ੈਰ-ਸੰਜੀਦਾ ਅਤੇ ਭੜਕਾਊ ਹਨ।

 

ਉਨ੍ਹਾਂ ਕਿਹਾ ਕਿ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਸਥਾਪਤ ਕੀਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ਨੂੰ ਚੁਣੌਤੀ ਦੇਣ ਬਾਰੇ ਕੋਈ ਸੱਚਾ ਸਿੱਖ ਸੋਚ ਵੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਨੂੰ ਤੱਥਾਂ ਦੀ ਪੜਤਾਲ ਕੀਤੇ ਬਿਨਾਂ ਗ਼ੈਰ-ਜ਼ਿੰਮੇਵਾਰਾਨਾ ਬਿਆਨ ਦੇਣ ਦੀ ਆਦਤ ਹੈ ਅਤੇ ਉਹ ਬਿਲਕੁਲ ਅਧੂਰੀ ਜਾਣਕਾਰੀ ਰੱਖਦੇ ਹਨ।

 

ਅੱਜ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਿਕ ਦਿਹਾੜੇ ਨੂੰ ਸਿੱਖ ਪੰਥ ਦੀ ਮਰਯਾਦਾ ਅਤੇ ਸ਼ਾਨੋ ਸ਼ੌਕਤ ਨਾਲ ਮਨਾਉਣ ਲਈ ਵਚਨਬੱਧ ਹੈ ਅਤੇ ਨਾਲ ਹੀ ਸਮਾਗਮਾਂ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਂਝੀ ਸਮਾਗਮ ਕਮੇਟੀ ਬਣਾਉਣ ਦੇ ਦਿੱਤੇ ਪ੍ਰਸਤਾਵ ਨੂੰ ਮੰਨਣ ਲਈ ਵੀ ਤਿਆਰ-ਬਰ-ਤਿਆਰ ਹੈ।

 

ਉਨ੍ਹਾਂ ਕਿਹਾ ਕਿ ਪ੍ਰਸਤਾਵ ਅਨੁਸਾਰ ਪੰਜ ਮੈਂਬਰੀ ਕਮੇਟੀ ਵਿੱਚ ਦੋ ਨੁਮਾਇੰਦੇ ਪੰਜਾਬ ਸਰਕਾਰ ਵੱਲੋਂ ਅਤੇ ਦੋ ਨੁਮਾਇੰਦੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਾਮਲ ਕੀਤੇ ਜਾਣੇ ਹਨ ਜਦਕਿ ਇਕ ਸਿੱਖ ਵਿਦਵਾਨ ਨੂੰ ਮੈਂਬਰ ਦੇ ਤੌਰ ’ਤੇ ਸ਼ਾਮਿਲ ਕੀਤੇ ਜਾਣ ਦਾ ਪ੍ਰਸਤਾਵ ਹੈ।

 

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਦੇ ਉਸ ਬਿਆਨ ਦੀ ਵੀ ਤਿੱਖੀ ਨਿੰਦਾ ਕੀਤੀ ਜਿਸ ਰਾਹੀਂ ਉਨ੍ਹਾਂ ਕਿਹਾ ਸੀ ਕਿ ਪੰਜਾਬ ਨੂੰ ਕਿਸੇ ਖੇਤੀ ਆਧਾਰਤ ਪ੍ਰੋਜੈਕਟ ਦੀ ਲੋੜ ਨਹੀਂ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:capt amarinder lashes out at harsimrat over her provocative remarks on sri akal takht issue