ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਆਪਣੇ ਜੱਦੀ ਪਿੰਡ ਤੋਂ ਕਰਨਗੇ ਕਰਜ਼ਾ ਮੁਆਫੀ ਦੀ ਸ਼ੁਰੂਆਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਜੱਦੀ ਪਿੰਡ ਮਹਿਰਾਜ ਜ਼ਿਲ੍ਹਾ ਬਠਿੰਡਾ ਤੋਂ ਕਿਸਾਨਾਂ ਦੇ ਕਰਜ਼ਾ ਮੁਆਫੀ ਦੇ ਦੂਜੇ ਪੜਾਅ ਦੀ ਸ਼ੁਰੂਆਤ 22 ਜਨਵਰੀ ਨੂੰ ਕਰਨਗੇ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੇ ਸਮਾਗਮ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਨੂੰ ਪੂਰੀ ਤਰ੍ਹਾਂ ਚਮਕਾਇਆ ਜਾ ਰਿਹਾ ਹੈ ਜਦਕਿ ਪਿੰਡ ਵਾਸੀਆਂ ਨੂੰ ਹਰੇਕ ਤਰ੍ਹਾਂ ਦੀਆਂ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਦੂਜੇ ਪਾਸੇ ਕੈਪਟਨ ਦੇ ਆਉਣ ਦੀ ਸੂਚਨਾ ਮਗਰੋਂ ਪਿੰਡ ਦੀਆਂ 9 ਪੰਚਾਇਤਾਂ ਚ ਖੁਸ਼ੀ ਦਾ ਮਾਹੌਲ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪਰਨੀਤ ਪਿੰਡ ਮਹਿਰਾਜ ਚ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਹਨ। ਦੂਜੇ ਪਾਸੇ ਪੂਰੇ ਪਿੰਡ ਦੀਆਂ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਿੰਡ ਮਹਿਰਾਜ ਚ ਜਿੰਨੇ ਵੀ ਪੁਰਾਣੇ ਨੀਂਹ ਪੱਥਰ ਲੱਗੇ ਹੋਏ ਹਨ, ਉਨ੍ਹਾਂ ਨੂੰ ਪੂਰੀ ਤਰ੍ਹਾਂ ਸਾਫ ਕੀਤਾ ਜਾ ਰਿਹਾ ਹੈ। ਪਿੰਡ ਮਹਿਰਾਜ ਚ ਮੌਜੂਦਾ ਸਮੇਂ ਚ 9 ਪੰਚਾਇਤਾਂ ਹਨ।

 

ਇਨ੍ਹਾਂ 9 ਪੰਚਾਇਤਾਂ ਚੋਂ 8 ਕਾਂਗਰਸ ਤੋਂ ਹਨ ਜਦਕਿ ਇੱਕ ਪੰਚਾਇਤ ਅਕਾਲੀ ਦਲ ਦੇ ਹਿੱਸੇ ਚ ਹੈ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪਰਨੀਤ ਦਾ ਕਹਿਣਾ ਹੈ ਕਿ ਸਮਾਗਮ ਨਾਲ ਜੁੜੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਤੋਂ ਇਲਾਵਾ ਯੋਜਨਾ ਤਹਿਤ ਜਿਨ੍ਹਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ, ਉਨ੍ਹਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਵਿਧਾਨਸਭਾ ਚੋਣਾਂ ਦੀ ਸ਼ੁਰੂਆਤ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਜੱਦੀ ਪਿੰਡ ਤੋਂ ਕੀਤੀ ਸੀ। ਇਸੇ ਮਹੀਨੇ 22 ਜਨਵਰੀ ਨੂੰ ਹੋਣ ਵਾਲੇ ਸਮਾਗਮ ਨਾਲ ਹੀ ਕੈਪਟਨ ਆਉਣ ਵਾਲੇ ਲੋਕਸਭਾ ਚੋਣਾਂ ਦਾ ਬਿਗੁਲ ਵਜਾ ਸਕਦੇ ਹਨ। ਇਸੇ ਪਿੰਡ ਚ ਕੈਪਟਨ ਅਮਰਿੰਦਰ ਸਿੰਘ ਦੇ ਬਜ਼ੁਰਗਾਂ ਦੀ ਖ਼ਾਸ ਥਾਂ ਬਣੀ ਹੋਈ ਹੈ। ਜਿੱਥੇ ਕੈਪਟਨ ਹਮੇਸ਼ਾ ਹੀ ਆਪਣੀ ਪਤਨੀ ਪ੍ਰਨੀਤ ਕੌਰ ਨਾਲ ਮੱਥਾ ਟੇਕਣ ਆਉ਼ਂਦੇ ਹਨ।

 

ਇਸਤੋਂ ਇਲਾਵਾ ਕੈਪਟਨ ਨੇ ਜਦੋਂ ਵਿਧਾਨਸਭਾ ਚੋਣਾਂ ਦੀ ਸ਼ੁਰੂਆਤ ਕੀਤੀ ਸੀ ਤਾਂ ਉਸ ਦਿਨ ਰੈਲੀ ਦੌਰਾਨ ਕੈਪਟਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਕਾਂਗਰਸ ਦੀ ਸਰਕਾਰ ਚ ਉਹ ਮੁੱਖ ਮੰਤਰੀ ਬਣਦੇ ਹਨ ਤਾਂ ਪਿੰਡ ਮਹਿਰਾਜ ਚ ਜ਼ਰੂਰ ਆਉਣਗੇ।

 

ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਦੌਰਾਨ 2 ਵਾਰ ਬਠਿੰਡਾ ਆ ਚੁੱਕੇ ਹਨ ਪਰ ਉਹ ਕਿਸੇ ਕਾਰਨ ਆਪਣੇ ਪਿੰਡ ਮਹਿਰਾਜ ਨਹੀਂ ਜਾ ਸਕੇ ਸਨ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder launches Debt Waiver from his native village