ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਾਹਪੁਰ ਕੰਢੀ ਡੈਮ ਦੀ ਉਸਾਰੀ ਦਾ ਕੰਮ ਮਜ਼ਦੂਰਾਂ ਅਤੇ ਕੋਵਿਡ ਰੱਖਿਅਕ ਪ੍ਰੋਟੋਕਾਲ ਨਾਲ ਸ਼ੁਰੂ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਸ਼ਾਹਪੁਰ ਕੰਢੀ ਡੈਮ ਵੱਕਾਰੀ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਮੌਕੇ 'ਤੇ ਮੌਜੂਦ ਮਜ਼ਦੂਰਾਂ ਦੀ ਉਪਲੱਬਧਤਾ ਨੂੰ ਦੇਖਦਿਆਂ ਅਤੇ ਕੋਵਿਡ-19 ਰੱਖਿਅਕ ਪ੍ਰੋਟੋਕਾਲ ਦੀ ਪਾਲਣਾ ਨਾਲ ਮੁੜ ਸ਼ੁਰੂ ਕਰ ਦਿੱਤਾ ਗਿਆ।


ਉਸਾਰੀ ਦਾ ਕੰਮ ਜਿਹੜਾ ਕੌਮੀ ਪੱਧਰ ਦੇ ਲੌਕਡਾਊਨ ਦੇ ਚੱਲਦਿਆਾਂ ਰੋਕ ਦਿੱਤਾ ਗਿਆ ਸੀ, ਅੱਜ ਪ੍ਰਮੁੱਖ ਸਕੱਤਰ ਜਲ ਸਰੋਤ ਏ. ਵੇਣੂ ਪ੍ਰਸ਼ਾਦ ਦੀ ਹਾਜ਼ਰੀ ਵਿੱਚ ਸ਼ੁਰੂ ਕੀਤੀ ਗਿਆ। ਪ੍ਰਮੁੱਖ ਸਕੱਤਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਉਸਾਰੀ ਦੇ ਕੰਮ ਨੂੰ ਮੁੜ ਸ਼ੁਰੂ ਕਰਨ ਦੀ ਅਗਵਾਈ ਕੀਤੀ।

 

ਕੌਮੀ ਪੱਧਰ ਦੇ ਪ੍ਰਾਜੈਕਟ ਦਾ ਇਹ ਡੈਮ ਪੰਜਾਬ ਸਰਕਾਰ ਵੱਲੋਂ 2700 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ ਰਾਵੀ ਦਰਿਆ ਉਤੇ ਉਸਾਰਿਆ ਜਾ ਰਿਹਾ ਹੈ। ਇਸ ਡੈਮ ਦੇ ਮੁਕੰਮਲ ਹੋਣ ਨਾਲ ਜਿੱਥੇ ਪਾਕਿਸਤਾਨ ਵੱਲ ਜਾਂਦਾ ਪਾਣੀ ਦਾ ਵਹਾਅ ਘੱਟ ਜਾਵੇਗਾ ਉਥੇ ਇਸ ਦਾ ਪੰਜਾਬ ਅਤੇ ਜੰਮੂ ਤੇ ਕਸ਼ਮੀਰ ਦੋਵਾਂ ਨੂੰ ਫਾਇਦਾ ਹੋਵੇਗਾ।

 

ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 15 ਅਪਰੈਲ ਨੂੰ ਜਾਰੀ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਪਠਾਨਕੋਟ ਨੂੰ ਇਸ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਮੁੜ ਸ਼ੁਰੂ ਕਰਨ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ ਕੀਤੇ ਸਨ। 

 

ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਉਂਸਪਲ ਹੱਦ ਤੋਂ ਬਾਹਰ ਸਿੰਜਾਈ ਪ੍ਰਾਜੈਕਟਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰਨ ਦੀ ਆਗਿਆ ਦਿੱਤੀ ਸੀ ਬਸ਼ਰਤੇ ਇਹ ਖੇਤਰ ਸੀਮਤ ਜ਼ੋਨ ਵਿੱਚ ਨਾ ਪੈਂਦਾ ਹੋਵੇ।

 

ਜ਼ਿਲਾ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਸਥਿਤੀ ਦਾ ਮੁਲਾਂਕਣ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ। ਇਸ ਟੀਮ ਨੇ ਮੰਗਲਵਾਰ ਨੂੰ ਮੌਕੇ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ  ਨੂੰ ਜਾਣਕਾਰੀ ਮਿਲੀ ਕਿ ਡੈਮ ਵਾਲੀ ਥਾਂ ਉਤੇ ਹੀ ਸ਼ੈਡਾਂ ਵਿੱਚ ਮਜ਼ਦੂਰ ਠਹਿਰੇ ਹੋਏ ਹਨ।

 

ਇਸ ਤੋਂ ਇਲਾਵਾ ਇਕੋਂ ਦਾਖਲੇ ਦਾ ਰਾਸਤਾ ਹੈ ਜਿਸ ਨੂੰ ਬੈਰੀਕੇਡ ਕੀਤਾ ਹੋਇਆ ਹੈ। ਟੀਮ ਨੂੰ ਅੱਗੇ ਪਤਾ ਲੱਗਿਆ ਕਿ ਏਜੰਸੀ ਸੋਮਾ ਬੂਰੀਆ ਜੇਵੀ ਕੋਵਿਡ-19 ਦੀ ਰੋਕਥਾਮ ਲਈ ਪੂਰੇ ਇਹਤਿਆਤੀ ਕਦਮਾਂ ਨੂੰ ਵੀ ਚੁੱਕ ਰਹੀ ਹੈ।

 

ਟੀਮ ਦੀ ਸੂਚਨਾ ਦੇ ਆਧਾਰ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਏਜੰਸੀ ਪਾਸੋਂ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਕਰਾਰਨਾਮਾ ਹਾਸਲ ਕਰਨ ਤੋਂ ਬਾਅਦ ਨਿਰਮਾਣ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER LED PUNJAB GOVT RESUMES SHAHPURKANDI DAM CONSTRUCTION WITH ON-SITE LABOUR AND COVID SAFETY PROTOCOLS