ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿਜਲੀ ਦੀ ਚੋਰੀ ਰੋਕਣ ਲਈ ਕੈਪਟਨ ਅਮਰਿੰਦਰ ਨੇ ਦਿੱਤੇ ਸਖ਼ਤ ਹੁਕਮ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐਸ.ਪੀ.ਸੀ.ਐਲ.) ਨੂੰ ਹੋ ਰਹੇ ਭਾਰੀ ਨੁਕਸਾਨ ਨੂੰ ਰੋਕਣ ਵਾਸਤੇ ਬਿਜਲੀ ਚੋਰੀ ਵਿਰੁੱਧ ਤਿੱਖੀ ਮੁਹਿੰਮ ਆਰੰਭਣ ਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਹੁਕਮ ਦਿੱਤੇ ਹਨ ਉਨ੍ਹਾਂ ਨੇ ਇਸ ਸਬੰਧ ਪਾਕਿਸਤਾਨ ਅਤੇ ਹਰਿਆਣਾ ਨਾਲ ਲਗਦੇ ਸਰਹੱਦੀ ਇਲਾਕਿਆਂਤੇ ਵਿਸ਼ੇਸ਼ ਜ਼ੋਰ ਦਿੱਤਾ ਹੈ

 

ਮੌਜੂਦਾ ਸੀਜ਼ਨ ਬਿਜਲੀ ਦੀ ਬਹੁਤ ਜ਼ਿਆਦਾ ਮੰਗ ਦੇ ਸਬੰਧ ਸੂਬੇ ਦੀ ਬਿਜਲੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਬਿਜਲੀ ਚੋਰੀ ਨੂੰ ਰੋਕਣ ਲਈ ਪੀ.ਐਸ.ਪੀ.ਸੀ.ਐਲ. ਦੇ ਨਾਲ ਕੰਮ ਕਰਨ ਵਾਸਤੇ ਸਬੰਧਤ ਜ਼ਿਲ੍ਹਿਆਂ ਦੀ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਵਿਸਤ੍ਰਤ ਹਦਾਇਤਾਂ ਜਾਰੀ ਕਰਨ ਲਈ ਵੀ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ

 

ਮੁੱਖ ਮੰਤਰੀ ਨੇ ਕੁੰਡੀ ਕੁਨੈਕਸ਼ਨਾਂ ਰਾਹੀਂ ਬਿਜਲੀ ਚੋਰੀ ਕਰਨ ਸ਼ਾਮਲ ਭ੍ਰਿਸ਼ਟ ਤੱਤਾਂ ਵਿਰੁੱਧ ਕਾਰਵਾਈ ਕਰਨ ਲੱਗੇ ਪੀ.ਐਸ.ਪੀ.ਸੀ.ਐਲ. ਦੇ ਸਟਾਫ ਨੂੰ ਢੁੱਕਵੀਂ ਸੁਰੱਖਿਆ ਯਕੀਨੀ ਬਣਾਉਣ ਲਈ ਡੀ.ਜੀ.ਪੀ. ਨਾਲ ਤਾਲਮੇਲ ਕਰਨ ਵਾਸਤੇ ਵੀ ਮੁੱਖ ਸਕੱਤਰ ਨੂੰ ਆਖਿਆ ਹੈ

 

ਮੀਟਿੰਗ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਨੇ ਦੱਸਿਆ ਕਿ ਸ਼ਹਿਰੀ ਬਿਜਲੀ ਸਪਲਾਈ (ਯੂ.ਪੀ.ਐਸ.) ਫੀਡਰਾਂ ਬਿਜਲੀ ਦਾ ਵੱਧ ਤੋਂ ਵੱਧ ਨੁਕਸਾਨ ਸਰਹੱਦੀ ਇਲਾਕਿਆਂ ਵਿੱਚ ਹੋ ਰਿਹਾ ਹੈ ਭਿਖੀਵਿੰਡ ਇਹ ਨੁਕਸਾਨ 80 ਫੀਸਦੀ, ਪੱਟੀ ਵਿੱਚ 71 ਫੀਸਦੀ, ਜ਼ੀਰਾ 61 ਫੀਸਦੀ, ਪਾਤੜਾਂ 57 ਫੀਸਦੀ, ਬਾਘਾਪੁਰਾਣਾ 55 ਫੀਸਦੀ, ਤਰਨ ਤਾਰਨ 53 ਫੀਸਦੀ ਅਤੇ ਅਜਨਾਲਾ ਵਿੱਚ 50 ਫੀਸਦੀ ਹੈ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder ordered the strict order to stop theft of electricity