ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੱਖ ਮੰਤਰੀ ਨੇ ਪ੍ਰਕਾਸ਼ ਪੁਰਬ ਦੇ ਸਾਂਝੇ ਜਸ਼ਨ ਮਨਾਉਣ ਲਈ ਨਵਾਂ ਪ੍ਰਸਤਾਵ ਕੀਤਾ ਪੇਸ਼


ਕੈਪਟਨ ਨੇ ਭਾਈ ਗੋਬਿੰਦ ਸਿੰਘ ਲੌਗੋਵਾਲ ਨਾਲ ਕੀਤੀ ਮੁਲਾਕਾਤ 


ਸੁਲਤਾਨਪੁਰ ਲੋਧੀ ਵਿਖੇ 11 ਤੇ 12 ਨਵੰਬਰ ਨੂੰ ਸਾਂਝੇ ਸਮਾਗਮ ਕਰਵਾਉਣ ਦਾ ਦਿੱਤਾ ਸੁਝਾਅ


 

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਾਂਝੇ ਤੌਰ ਉੱਤੇ ਮਨਾਉਣ ਲਈ ਆਈ ਖੜੋਤ ਨੂੰ ਤੋੜਨ ਲਈ ਹੋਰ ਪਹਿਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਪ੍ਰਸਤਾਵ ਪੇਸ਼ ਕੀਤਾ। 

 

ਪ੍ਰਸਤਾਵ ਅਨੁਸਾਰ ਸ਼੍ਰੋਮਣੀ ਕਮੇਟੀ 12 ਨਵੰਬਰ ਨੂੰ ਸੂਬਾ ਸਰਕਾਰ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਵੇ ਜਿਸ ਵਿੱਚ ਦੇਸ਼ ਦੇ ਰਾਸ਼ਟਰਪਤੀ ਸ਼ਮੂਲੀਅਤ ਕਰ ਰਹੇ ਹਨ। 11 ਨਵੰਬਰ ਨੂੰ ਹੋਣ ਵਾਲਾ ਸਮਾਗਮ ਸ਼੍ਰੋਮਣੀ ਕਮੇਟੀ ਦੀ ਕਮਾਨ ਹੇਠ ਹੋਵੇ ਜਿਸ ਵਿੱਚ ਦੇਸ਼ ਦੇ ਗ੍ਰਹਿ ਮੰਤਰੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

 

ਇਹ ਸੁਝਾਅ ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਕੀਤੀ ਮੀਟਿੰਗ ਵਿੱਚ ਦਿੱਤਾ ਜੋ ਅੱਜ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਉਨ੍ਹਾਂ ਦੇ ਸੱਦੇ ਉੱਤੇ ਹੋਈ ਸੀ।

 

ਭਾਈ ਲੌਂਗੋਵਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਦੇਸ਼ ਦੇ ਗ੍ਰਹਿ ਮੰਤਰੀ 11 ਨਵੰਬਰ ਤੇ ਰਾਸ਼ਟਰਪਤੀ 12 ਨਵੰਬਰ ਨੂੰ ਸ਼ਮੂਲੀਅਤ ਕਰਨਗੇ।

 

ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਸੁਝਾਅ ਦਿੱਤਾ 11 ਨਵੰਬਰ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਲੱਗਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਟੇਜ ਨੂੰ ਸਾਂਝੀ ਸਟੇਜ ਬਣਾਇਆ ਜਾਵੇ ਜਿਸ ਵਿੱਚ ਸੂਬਾ ਸਰਕਾਰ ਵੀ ਸ਼ਾਮਲ ਹੋਵੇਗੀ ਜਦੋਂਕਿ 12 ਨਵੰਬਰ ਨੂੰ ਰਾਸ਼ਟਰਪਤੀ ਦੀ ਸ਼ਮੂਲੀਅਤ ਵਾਲੇ ਸਮਾਗਮ ਦੀ ਮੇਜ਼ਬਾਨੀ ਸੂਬਾ ਸਰਕਾਰ ਵੱਲੋਂ ਕੀਤੀ ਜਾਵੇ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:capt amarinder proposes new formula to break impasse on joint 550th prakash purb celebration