ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

`84 ਮਾਮਲੇ `ਚ ਬਿਨਾਂ ਵਜ੍ਹਾ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ : ਕੈਪਟਨ

`84 ਮਾਮਲੇ `ਚ ਬਿਨਾਂ ਵਜ੍ਹਾ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ : ਕੈਪਟਨ

1984 ਦੇ ਦੰਗਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਾਂਧੀ ਪਰਿਵਾਰ ਨੂੰ ਨਿਸ਼ਾਨਾ ਬਣਾਉਣ `ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਲ ਦੀ ਆਲੋਚਨਾ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਮਾਮਲੇ `ਚ ਬਿਨਾਂ ਵਜ੍ਹਾ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਮੁੜ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੰਗਿਆਂ `ਚ ਵਿਅਕਤੀਗਤ ਰੂਪ `ਚ ਕੁਝ ਕਾਂਗਰਸੀ ਲੀਡਰ ਸ਼ਾਮਲ ਸਨ, ਜਿਨ੍ਹਾਂ ਨੂੰ ਪਾਰਟੀ ਲੀਡਰਸ਼ਿਪ ਦੀ ਲੁਕਵੇਂ ਜਾਂ ਖੁੱਲ੍ਹੇ ਤੌਰ ’ਤੇ ਕੋਈ ਹਮਾਇਤ ਹਾਸਲ ਨਹੀਂ ਸੀ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਰਾਹੁਲ ਗਾਂਧੀ ਦੀ ਲੀਡਰਸ਼ਿਪ ਨੂੰ ਕਮਜ਼ੋਰ ਕਰਨ ਲਈ ਕੀਤੀਆਂ ਨਿਰਾਸ਼ ਕੋਸ਼ਿਸ਼ਾਂ ਨੂੰ ਹਾਸੋਹੀਣਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ `ਚ ਕਾਂਗਰਸ ਪਾਰਟੀ ਨੇ ਹਾਲ ਹੀ ’ਚ ਤਿੰਨ ਵੱਡੇ ਸੂਬਿਆਂ `ਚ ਜਿੱਤ ਹਾਸਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਸਿੱਧ ਹੁੰਦਾ ਹੈ ਕਿ ਸੁਖਬੀਰ ਬਾਦਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਮੈਦਾਨ `ਚ ਕੁੱਦਣ ਲਈ ਹੱਥ-ਪੈਰ ਮਾਰ ਰਿਹਾ ਹੈ।

 

ਉਨ੍ਹਾਂ ਅਕਾਲੀਆਂ ਨੂੰ ਵੋਟਰਾਂ ਦਾ ਸਮਰਥਨ ਜੁਟਾਉਣ ਵਾਸਤੇ ਇਸ ਸੰਵੇਦਨਸ਼ੀਲ ਮਸਲੇ ਦਾ ਸਿਆਸੀਕਰਨ ਬੰਦ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਸਿਆਸੀ ਲਾਭ ਦੀ ਖਾਤਰ ਧਰਮ ਦੀ ਦੁਰਵਰਤੋਂ ਕਰਨ ਨਾਲ ਅਕਾਲੀ ਦਲ ਨੂੰ ਕੋਈ ਫਾਇਦਾ ਨਹੀਂ ਪਹੁੰਚੇਗਾ ਅਤੇ ਲੋਕ ਸਭਾ ਚੋਣਾਂ ਵਿੱਚ ਵੀ ਇਸ ਪਾਰਟੀ ਦਾ ਹਸ਼ਰ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਾਲਾ ਹੀ ਹੋਵੇਗਾ।

 

ਉਨ੍ਹਾਂ ਆਪਣੇ ਪੈਂਤੜੇ ਨੂੰ ਦੁਹਰਾਉਂਦਿਆਂ ਕਿਹਾ ਕਿ ਜੇਕਰ ਕਿਸੇ ਦੀ ਵਿਅਕਤੀਗਤ ਤੌਰ ’ਤੇ ਸਿੱਖ ਦੰਗਿਆਂ ਵਿੱਚ ਕੋਈ ਸ਼ਮੂਲੀਅਤ ਹੈ ਤਾਂ ਉਹ ਸਜ਼ਾ ਦਾ ਹੱਕਦਾਰ ਹੈ ਅਤੇ ਉਸ ਨੂੰ ਗੁਨਾਹਾਂ ਦੀ ਸਜ਼ਾ ਮਿਲਣੀ ਚਾਹੀਦੀ ਹੈ ਪਰ ਇਸ ਮਾਮਲੇ ਵਿੱਚ ਪੂਰੀ ਕਾਂਗਰਸ ਪਾਰਟੀ ਜਾਂ ਗਾਂਧੀ ਪਰਿਵਾਰ ਨੂੰ ਲਪੇਟਣ ਦੀ ਕੋਸ਼ਿਸ਼ ਕਰਨੀ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਹਿੰਸਾ ਮੌਕੇ ਰਾਹੁਲ ਸਕੂਲ ਪੜ੍ਹਦਾ ਬੱਚਾ ਸੀ ਅਤੇ ਰਾਜੀਵ ਗਾਂਧੀ ਪੱਛਮੀ ਬੰਗਾਲ `ਚ ਸਨ। ਮੁੱਖ ਮੰਤਰੀ ਨੇ ਸੌੜੇ ਸਿਆਸੀ ਹਿੱਤਾਂ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਕੋਸ਼ਿਸ਼ ਕਰਨ ’ਤੇ ਸੁਖਬੀਰ ਦੀ ਸਖ਼ਤ ਨਿੰਦਾ ਕੀਤੀ।


ਉਨ੍ਹਾਂ ਕਿਹਾ ਕਿ ਹਿੰਸਾ ਭੜਕਾਉਣ ਵਾਲੇ ਲੋਕਾਂ ਨੂੰ ਕੀਤੇ ਅਪਰਾਧ ਲਈ ਸਜ਼ਾ ਭੁਗਤਣੀ ਪਵੇਗੀ। ਅਦਾਲਤ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦੇ ਕੇ ਇਸ ਕੇਸ `ਚ ਮਿਸਾਲ ਕਾਇਮ ਕਰ ਦਿੱਤੀ ਹੈ। ਉਨ੍ਹਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਦਾ ਇਹੀ ਹਸ਼ਰ ਹੋਵੇਗਾ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER RIDICULES SUKHBIR FOR TRYING TO DRAG RAHUL GANDHI FAMILY INTO 1984 RIOTS CASE