ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਰਾਖਵਾਂਕਰਨ ਨੀਤੀ ਬਾਰੇ ਮੁੱਖ ਮੰਤਰੀ ਦਾ ਸਪੱਸ਼ਟ ਐਲਾਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਐਲਾਨ ਕੀਤਾ ਕਿ ਰਾਖਵਾਂਕਰਨ ਨੀਤੀ, ਜਿਸ ਵਿੱਚ ਤਰੱਕੀਆਂ ਲਈ ਰਾਖਵਾਂਕਰਨ ਵੀ ਸ਼ਾਮਲ ਹੈ, ਸੂਬੇ ਅੰਦਰ ਜਾਰੀ ਰਹੇਗੀ ਅਤੇ ਇਸਨੂੰ ਖਤਮ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

 

ਵਿਧਾਨ ਸਭਾ ਵਿੱਚ ਇਸ ਮੁੱਦੇ ਨੂੰ ਲੈ ਕੇ ਕੁਝ ਵਿਧਾਇਕਾਂ ਵੱਲੋਂ ਪ੍ਰਗਟਾਏ ਗਏ ਸੰਸਿਆਂ 'ਤੇ ਵਿਰਾਮ ਲਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਵੱਲੋਂ ਇਹ ਪਹਿਲਾਂ ਹੀ ਮੁਕੰਮਲ ਰੂਪ ਵਿੱਚ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਰਾਖਵਾਂਕਰਨ ਨੀਤੀ ਜਾਰੀ ਰਹੇਗੀ, ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਵਿਰੋਧੀ ਧਿਰ ਵੱਲੋਂ ਇਸ ਮੁੱਦੇ ਨੂੰ ਵਾਰ-ਵਾਰ ਕਿਉਂ ਉਠਾਇਆ ਜਾ ਰਿਹਾ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਵਾਅਦਾ ਕੀਤੇ 9 ਨੁਕਤਿਆਂ ਵਿੱਚੋਂ ਇੱਕ ਅਨੁਸਾਰ, ਆਰਥਿਕ ਪੱਖੋਂ ਕਮਜ਼ੋਰ ਵਰਗਾਂ ਲਈ ਨਾ ਕੇਵਲ ਸਿੱਖਿਆ ਸੰਸਥਾਵਾਂ ਵਿੱਚ ਰਾਖਵਾਂਕਰਨ ਵਾਧਾ ਕਰਕੇ 15 ਫੀਸਦ ਕੀਤਾ ਗਿਆ ਹੈ ਸਗੋਂ ਉਨ੍ਹਾਂ ਦੀ ਯੋਗਤਾ ਵਿੱਚ ਵਾਧਾ ਕਰਕੇ ਇਸ ਨੂੰ 6 ਲੱਖ ਤੋਂ 8 ਲੱਖ ਕਰ ਦਿੱਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder s clear announcement on reservation policy in Punjab