ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੱਧੂ ਦੇ ਮੰਤਰੀ ਮੰਡਲ ’ਚ ਨਾ ਹੋਣ ’ਤੇ ਬੋਲੇ ਕੈਪਟਨ ਅਮਰਿੰਦਰ

ਡੇਰਾ ਬਾਬਾ ਨਾਨਕ ਵਿਖੇ ਵੀਰਵਾਰ ਨੂੰ ਕਰਤਾਰਪੁਰ ਲਾਂਘੇ ਦੇ ਕੰਮ ਦਾ ਜਾਇਜ਼ਾ ਲੈਣ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਾਇਜ਼ਾ ਮੀਟਿੰਗ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਗੈਰ-ਹਾਜ਼ਰੀ ਬਾਰੇ ਪੁੱਛੇ ਜਾਣ ’ਤੇ ਕਿਹਾ ਕਿ ਇਹ ਮੰਤਰੀ ਮੰਡਲ ਦੀ ਜਾਇਜ਼ਾ ਮੀਟਿੰਗ ਹੈ ਤੇ ਸ੍ਰੀ ਸਿੱਧੂ ਹੁਣ ਮੰਤਰੀ ਮੰਡਲ ਦਾ ਹਿੱਸਾ ਨਹੀਂ ਹਨ।


ਲੋਕ ਇਨਸਾਫ ਪਾਰਟੀ ਸਿਮਰਜੀਤ ਸਿੰਘ ਬੈਂਸ ਵਿਰੁੱਧ ਕੇਸ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮਾਮਲਾ ਅਦਾਲਤ ਅਧੀਨ ਹੋਣ ਕਰਕੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।


ਸੋਧੇ ਹੋਏ ਮੋਟਰ ਵਹੀਕਲ ਐਕਟ ਤਹਿਤ ਜੁਰਮਾਨੇ ਵਧਾਉਣ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਤਮ ਫੈਸਲਾ ਸੂਬਿਆਂ ਦੇ ਸਿਰ ’ਤੇ ਛੱਡ ਦਿੱਤਾ ਗਿਆ ਹੈ ਜਿਸ ਕਰਕੇ ਪੰਜਾਬ ਦੇ ਸਬੰਧਤ ਮੰਤਰੀ ਇਸ ਮਾਮਲੇ ਨੂੰ ਘੋਖ ਰਹੇ ਹਨ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder says Navjot Sidhu not in cabinet