ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਬੋਲੇ, ਪ੍ਰਵਾਸੀ ਕਾਮਿਆਂ ਨੂੰ ਰੋਕਣ ਦਾ ਸਵਾਲ ਹੀ ਨਹੀਂ…

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨੇ ਕਿਹਾ ਕਿ ਪ੍ਰਵਾਸੀ ਕਾਮਿਆਂ ਨੂੰ ਰੋਕਣ ਦਾ ਸਵਾਲ ਹੀ ਨਹੀਂ ਖਾਸਕਰ ਉਨ੍ਹਾਂ ਨੂੰ ਜੋ ਇਸ ਸੰਕਟ ਦੇ ਸਮੇਂ ਦੌਰਾਨ ਆਪਣੇ ਪਰਿਵਾਰਾਂ ਨਾਲ ਰਹਿਣਾ ਚਾਹੁੰਦੇ ਹਨ

 

ਉਨ੍ਹਾਂ ਕਿਹਾ ਕਿ ਪੰਜਾਬ ਵਿਚਲੇ 13 ਲੱਖ ਪ੍ਰਵਾਸੀ ਕਾਮਿਆਂ ਵਿੱਚੋਂ 10 ਲੱਖ ਨੇ ਆਪਣੇ ਜੱਦੀ ਸੂਬਿਆਂ ' ਆਪਣੇ ਪਰਿਵਾਰਾਂ ਪਾਸ ਵਾਪਸ ਜਾਣ ਲਈ ਰਜਿਸਟ੍ਰੇਸ਼ਨ ਕਰਵਾਈ ਸੀ ਪਰ ਬਾਅਦ ਵਿੱਚ ਇਨ੍ਹਾਂ ਵਿਚੋਂ 35 ਫੀਸਦ ਨੇ ਸੂਬੇ ਵਿਚ ਉਦਯੋਗਿਕ ਯੂਨਿਟਾਂ ਦੇ ਮੁੜ ਕਾਰਜਸ਼ੀਲ ਹੋਣ ਦੀ ਸੂਰਤ ਵਿੱਚ ਪੰਜਾਬ ਵਿੱਚ ਰੁਕਣ ਦਾ ਫੈਸਲਾ ਕੀਤਾ ਹੈ
 

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੁੱਲ ਪ੍ਰਵਾਸੀ ਕਾਮਿਆਂ ਵਿਚੋਂ ਅੱਧੇ ਪੰਜਾਬ ਵਿੱਚ ਰੁਕਣ ਨੂੰ ਪਹਿਲ ਦਿੰਦੇ ਹਨ ਤਾਂ ਇਹ ਸੂਬੇ ਅੰਦਰ ਖੇਤੀਬਾੜੀ ਦੇ ਕੰਮਕਾਜ ਅਤੇ ਉਦਯੋਗਿਕ ਖੇਤਰ ਨੂੰ ਮੁੜ ਪੈਰਾਂ 'ਤੇ ਕਰਨ ਲਈ ਸਹਾਇਕ ਹੋਵੇਗਾ

 

ਇਹ ਮੁੱਖ ਮੰਤਰੀ ਵੱਲੋਂ ਫੇਸਬੁੱਕ ਪਲੈਟਫਾਰਮ ਜ਼ਰੀਏ ਸਾਂਝਾ ਕੀਤਾ ਗਿਆਸੂਬੇ ਵਿੱਚ ਕੋਵਿਡ ਅਤੇ ਲੌਕਡਾਊਨ ਦੇ ਮੁੱਦੇ 'ਤੇ ਵੱਖ-ਵੱਖ ਸਵਾਲਾਂ ਦੇ ਜਵਾਬ ਦੇਣ ਲਈ ਅਜਿਹੇ ਪ੍ਰੋਗਰਾਮਾਂ ਦੀ ਲੜੀ ਅੱਜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹਰੇਕ ਸ਼ੁੱਕਰਵਾਰ ਮੁੱਖ ਮੰਤਰੀ ਲੋਕਾਂ ਦੇ ਸੋਸ਼ਲ ਮੀਡੀਆ ਰਾਹੀਂ ਉਠਾਏ ਸਵਾਲ/ਚਿੰਤਾਵਾਂ ਦੇ ਜਵਾਬ ਦਿਆ ਕਰਨਗੇ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder says there is no question of stopping migrant workers