ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰ ਸਰਕਾਰ ਤੋਂ ਰਾਜਸਥਾਨ-ਸਰਹੰਦ ਫੀਡਰ ਦੇ ਰੀਲਾਈਨਿੰਗ ਪ੍ਰਾਜੈਕਟਾਂ ਲਈ ਪ੍ਰਵਾਨਗੀ ਦੇਣ ਦੀ ਮੰਗ 

ਕੇਂਦਰ ਸਰਕਾਰ ਤੋਂ ਰਾਜਸਥਾਨ-ਸਰਹੰਦ ਫੀਡਰ ਦੇ ਰੀਲਾਈਨਿੰਗ ਪ੍ਰਾਜੈਕਟਾਂ ਲਈ ਪ੍ਰਵਾਨਗੀ ਦੇਣ ਦੀ ਮੰਗ

1976 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਰਾਜਸਥਾਨ ਅਤੇ ਸਰਹਿੰਦ ਫੀਡਰ ਪ੍ਰਾਜੈਕਟਾਂ ਦੀ ਰੀਲਾਇਨਿੰਗ ਦੀ ਕੇਂਦਰ ਸਰਕਾਰ ਤੋਂ ਪ੍ਰਵਾਨਗੀ ਲੈਣ ਸਬੰਧੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸਰੋਤਾਂ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਸ ਰਾਜਸਥਾਨ ਫੀਡਰ ਦੀ ਰੀਲਾਇਨਿੰਗ ਦੇ ਪੰਜਾਬ ਵਿਚਲੇ ਹਿੱਸੇ ਅਤੇ ਸਰਹੰਦ ਫੀਡਰ ਦੀ ਰੀਲਾਇਨਿੰਗ ਦੇ ਪ੍ਰਸਤਾਵਾਂ ਨੂੰ ਕੇਂਦਰ ਨੂੰ ਕੇਂਦਰੀ ਜਲ ਕਮਿਸ਼ਨ ਵੱਲੋਂ 2009 ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਪ੍ਰੋਜੈਕਟਾਂ `ਤੇ ਕਰੀਬ 952.100 ਕਰੋੜ ਅਤੇ 489.165 ਕਰੋੜ ਰੁਪਏ ਦੇ ਸਨ। ਉਨ੍ਹਾਂ ਕਿਹਾ ਕਿ ਕੁਝ ਕਾਰਨਾਂ ਕਰਕੇ ਇਹ ਪ੍ਰੋਜੈਕਟ ਸ਼ੁਰੂ ਨਹੀਂ ਹੋ ਸਕੇ।
 
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਕੇਂਦਰ ਦੀ 99 ਤਰਜ਼ੀਹੀ ਪ੍ਰਾਜੈਕਟਾਂ ਦੀ ਸੂਚੀ ਵਿੱਚ ਸ਼ੁਮਾਰ ਨਹੀਂ ਸਨ, ਇਸ ਲਈ ਇਨ੍ਹਾਂ ਦੋਵਾਂ ਪ੍ਰਾਜੈਕਟਾਂ ਨੂੰ ਵੀ ਤਰਜ਼ੀਹੀ ਸੂਚੀ ਵਿੱਚ ਸ਼ਾਮਿਲ ਕਰਨ ਲਈ ਕੇਂਦਰ ਦੀ ਪ੍ਰਵਾਨਗੀ ਦਿੱਤੀ ਜਾਵੇ। 


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਫੰਡਾਂ ਦੀ ਹਿੱਸੇਦਾਰੀ ਸਬੰਧੀ ਵਚਨਬੱਧਤਾ ਤੇ ਹੋਰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਰਾਜਸਥਾਨ ਸਰਕਾਰ ਵੱਲੋਂ ਵੀ ਇਨ੍ਹਾਂ ਪ੍ਰਾਜੈਕਟਾਂ ਵਿੱਚ ਫੰਡਾਂ ਦਾ ਹਿੱਸਾ ਪਾਉਣ ਸਬੰਧੀ ਪ੍ਰਤੀਬੱਧਤਾ ਦਾ ਇਜ਼ਹਾਰ ਕੀਤਾ ਜਾ ਚੁੱਕਿਆ ਹੈ। 


ਮੁੱਖ ਮੰਤਰੀ ਨੇ ਮੰਗ ਕੀਤੀ ਕਿ ਕੇਂਦਰ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦੀ ਪ੍ਰਵਾਨਗੀ ਦੇਵੇ, ਜੇਕਰ ਪ੍ਰਵਾਨਗੀ `ਚ ਦੇਰੀ ਹੁੰਦੀ ਹੈ ਤਾਂ ਇਨ੍ਹਾਂ ਪ੍ਰਾਜੈਕਟਾਂ ਦੇ ਕੰਮ ਦੀ ਸ਼ੁਰੂਆਤ ਮਾਰਚ 2019 ਤੋਂ ਅੱਗੇ ਜਾ ਸਕਦੀ ਹੈ। ਕੇਂਦਰੀ ਮੰਤਰੀ ਗ਼ਡਕਰੀ ਨੇ ਇਨ੍ਹਾਂ ਪ੍ਰਾਜੈਕਟਾਂ ਦੀ ਜਲਦ ਪ੍ਰਵਾਨਗੀ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਪੰਜਾਬ ਸੂਬੇ ਲਈ ਇਨ੍ਹਾਂ ਸਿੰਚਾਈ ਪ੍ਰਾਜੈਕਟਾਂ ਦੀ ਅਹਿਮੀਅਤ ਤੋਂ ਜਾਣੂੰ ਹਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER SEEKS EARLY CENTRAL APPROVAL RAJASTHAN and SIRHIND FEEDERS RELINING PROJECTS