ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਮੁਆਫ਼ੀ ਮੰਗਣ: ਸੁਖਪਾਲ ਖਹਿਰਾ

ਪੰਜਾਬੀ ਏਕਤਾ ਪਾਰਟੀ ਨੂੰ ਅੱਜ ਦੋ ਹੋਰਨਾਂ ਨਾਮੀ ਚਿਹਰਿਆਂ ਦਾ ਸਾਥ ਮਿਲਣ ਮਗਰੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੇ ਕਈ ਅਹਿਮ ਸਵਾਲ ਚੁੱਕੇ।

 

ਸੁਖਪਾਲ ਖਹਿਰਾ ਨੇ ਕੈਪਟਨ ਅਮਰਿੰਦਰ ਸਿੰਘ ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਪੰਜਾਬ 'ਚੋਂ ਨਸ਼ਿਆਂ ਦਾ ਖ਼ਾਤਮਾ ਕੀਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਖਹਿਰਾ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਆਪਣੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਵੀ ਨਸ਼ਿਆਂ ਬਾਰੇ ਖ਼ੁਲਾਸੇ ਕੀਤੇ ਹਨ, ਜਿਸ ਕਾਰਨ ਕੈਪਟਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਮੁਆਫ਼ੀ ਮੰਗਣੀ ਚਾਹੀਦੀ ਹੈ ਕਿਉਂਕਿ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੀ ਪੂਰੀ ਨਾ ਕਰਨਾ ਇੱਕ ਗੁਨਾਹ ਹੈ

 

ਸੁਖਪਾਲ ਖਹਿਰਾ ਨੇ ਡੂੰਘਾ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਹਰੇਕ ਤਰ੍ਹਾਂ ਦੇ ਮਾਫ਼ੀਆ ਨੂੰ ਸੱਤਾਧਾਰੀਆਂ ਨੇ ਆਪਣੀ ਸਰਪ੍ਰਸਤੀ ਦਿੱਤੀ ਹੈ ਇਸੇ ਕਾਰਨ ਪੰਜਾਬ ਦਾ ਬੇੜਾ ਗ਼ਰਕ ਹੋਇਆ ਹੈ

 

ਸੁਖਪਾਲ ਖਹਿਰਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੜ੍ਹੇ ਲਿਖੇ ਤੇ ਸੰਜੀਦਾ ਲੋਕ ਪੰਜਾਬ ਦੀ ਸਿਆਸਤ ' ਆਉਣ ਅਤੇ ਮਸਖ਼ਰੇ ਤੇ ਮਖੌਲੀਆ ਲੋਕਾਂ ਦੀ ਸਿਆਸਤ ' ਕੋਈ ਥਾਂ ਨਹੀਂ ਹੋਣੀ ਚਾਹੀਦੀ, ਕਿਉਂਕਿ ਪੰਜਾਬ ਨੂੰ ਹਰ ਪੱਖ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਦੱਸਣਯੋਗ ਹੈ ਕਿ ਸੁਖਪਾਲ ਖਹਿਰਾ ਵਲੋਂ ਨਵੀਂ ਬਣਾਈ ਪੰਜਾਬੀ ਏਕਤਾ ਪਾਰਟੀ ਨੂੰ ਅੱਜ ਦੋ ਹੋਰਨਾਂ ਨਾਮੀ ਚਿਹਰਿਆਂ ਦਾ ਸਾਥ ਮਿਲ ਗਿਆ ਹੈ।  ਰਾਸ਼ਟਰੀ ਜਨਤਾ ਦਲ ਦੇ ਆਗੂ ਕ੍ਰਿਸ਼ਨ ਚੰਦਰ ਅਤੇ ਸਾਬਕਾ ਇਨਕਮ ਟੈਕਸ ਵਪਾਰ ਅਧਿਕਾਰੀ ਡਾ. ਜਗਤਾਰ ਸਿੰਘ ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਮੌਜੂਦਗੀ ' ਅੱਜ ਚੰਡੀਗੜ੍ਹ ' ਵਿਖੇ ਪੰਜਾਬੀ ਏਕਤਾ ਪਾਰਟੀ ' ਸ਼ਾਮਲ ਹੋ ਗਏ

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder should apologize to Sri Akal Takht Sahib Sukhpal Khaira