ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਚੇਚੇ ਤੌਰ ਉਤੇ ਬੇਰੁਜ਼ਗਾਰਾਂ ਦੀ ਸਮੱਸਿਆਵਾਂ ਦੇ ਹੱਲ ਲਈ ਕੀਤੇ ਕੰਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਹੁਣ ਤੱਕ ਲਗਾਏ ਚਾਰ ਰੋਜ਼ਗਾਰ ਮੇਲਿਆਂ ਵਿੱਚ 9 ਲੱਖ ਨੌਜਵਾਨਾਂ ਨੂੰ ਨੌਕਰੀਆਂ/ਸਵੈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪੰਜਵਾਂ ਰੋਜ਼ਗਾਰ ਮੇਲਾ 30 ਸਤੰਬਰ ਤੱਕ ਵੱਖ-ਵੱਖ ਥਾਂਵਾਂ ਉਤੇ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਦੋ ਲੱਖ ਨੌਕਰੀਆਂ ਦੇ ਮੌਕੇ ਹੋਰ ਪ੍ਰਦਾਨ ਕੀਤੇ ਜਾਣਗੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸਰਕਾਰੀ ਨੌਕਰੀਆਂ ਦੀਆਂ 19000 ਅਸਾਮੀਆਂ ਪਹਿਲ ਦੇ ਆਧਾਰ ਉਤੇ ਭਰਨ ਦੇ ਹਾਲ ਹੀ ਵਿੱਚ ਹੁਕਮ ਕੀਤੇ ਹਨ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੇ ਸਰਕਾਰੀ ਹਸਪਤਾਲ ਨੂੰ ਅੱਪਗ੍ਰੇਡ ਕਰਨ ਲਈ ਪਹਿਲਾ ਹੀ 2.50 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।
ਮੀਡੀਆ ਕਰਮੀਆਂ ਨਾਲ ਜੁੜੇ ਮਾਮਲੇ ਸੰਬੰਧੀ ਪੁੱਛੇ ਜਾਣ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾ ਹੀ ਸਾਰੇ ਮਾਨਤਾ ਪ੍ਰਾਪਤ ਤੇ ਪੀਲਾ ਕਾਰਡ ਧਾਰਕ ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤਾ ਹੋਇਆ ਹੈ।
.