ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਂਇਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਮੇਂ ਤੋਂ ਬੀਮਾਰ ਚੱਲ ਰਹੇ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ

 

ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਹੋਈ ਮੌਤ ਦੀ ਖ਼ਬਰ ਸੁਣ ਕੇ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਜੇਤਲੀ ਦੀ ਮੌਤ ਨਾਲ ਮੁਲਕ ਇਕ ਤਜਰਬੇਕਾਰ ਸਾਂਸਦ ਅਤੇ ਹੰਢੇ ਹੋਏ ਸਿਆਸਤਦਾਨ ਦੇ ਨਾਲ-ਨਾਲ ਕਾਨੂੰਨੀ ਤੌਰ 'ਤੇ ਕਾਬਲ ਸ਼ਖਸੀਅਤ ਤੋਂ ਵਿਰਵਾ ਹੋ ਗਿਆ

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਨਾਲ ਵੱਖ-ਵੱਖ ਮੁਲਾਕਾਤਾਂ ਦੌਰਾਨ ਇਹ ਪਾਇਆ ਕਿ ਉਹ ਸੂਬੇ ਨਾਲ ਸਬੰਧਤ ਸਾਰੇ ਅਹਿਮ ਮਸਲਿਆਂ 'ਤੇ ਵਿਚਾਰ-ਚਰਚਾ ਕਰਨ ਲਈ ਫਰਾਖਦਿਲ ਅਤੇ ਸੁਹਿਰਦ ਸਨ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ

 

ਇਸ ਤੋਂ ਪਹਿਲਾਂ ਆਪਣੇ ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਦੇ ਤੁਰ ਜਾਣ ਬਾਰੇ ਸੁਣ ਕੇ ਦੁੱਖ ਪਹੁੰਚਿਆ ਹੈ ਇਸ ਘੜੀ ਵਿੱਚ ਮੇਰੀਆਂ ਚਿੰਤਾਵਾਂ ਉਨ੍ਹਾਂ ਦੇ ਪਰਿਵਾਰ ਨਾਲ ਹਨ ਪ੍ਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder Singh expressed grief at the death of Arun Jaitley