ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਭਗਵਾਨ ਵਾਲਮੀਕਿ ਜੈਅੰਤੀ ਮੌਕੇ ਲੋਕਾਂ ਨੂੰ ਦਿੱਤੀਆਂ ਵਧਾਈਆਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘‘ਆਦਿ ਕਵੀ’’ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਮੌਕੇ ’ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।

 

ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਭਗਵਾਨ ਵਾਲਮੀਕਿ ਜੀ ਦੀ ਅਮਰ ਰਚਨਾ ਰਾਮਾਇਣ ਦੀਆਂ ਮਹਾਨ ਸਿੱਖਿਆਵਾਂ ਦੀ ਯਾਦ ਦਿਵਾਉਂਦਿਆਂ ਲੋਕਾਂ ਨੂੰ ਇਸ ਮਹਾਨ ਪ੍ਰਾਚੀਨ ਗ੍ਰੰਥ ਵਿੱਚ ਦਰਸਾਈਆਂ ਇਨ੍ਹਾਂ ਸਿੱਖਿਆਵਾਂ ਨੂੰ ਅਪਣਾਉਣ ਦਾ ਸੱਦਾ ਦਿੱਤਾ ਹੈ।

 


ਮੁੱਖ ਮੰਤਰੀ ਨੇ ਮਹਾਨ ਗ੍ਰੰਥ ਰਾਮਾਇਣ ਵਿੱਚ ਦਰਜ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਲੋਕਾਂ ਨੂੰ ਇਸ ਵਿੱਚ ਦਰਸਾਏ ਸੱਚਾਈ ਅਤੇ ਨੇਕੀ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਸ ਪਵਿੱਤਰ ਦਿਹਾੜੇ ਨੂੰ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੀ ਭਾਵਨਾ ਨਾਲ ਰਲ ਮਿਲ ਕੇ ਮਨਾਉਣ ਦਾ ਸੱਦਾ ਦਿੱਤਾ ਹੈ।
 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: capt amarinder singh greets people on bhagwan valmiki jayanti